ਸੰਗਰੂਰ, 23 ਫਰਵਰੀ (ਧੀਰਜ ਪਸੋਰੀਆ) - ਜੈਤੋ (ਫ਼ਰੀਦਕੋਟ) ਵਿਖੇ ਹੋਈ ਚੌਥੀ ਪੰਜਾਬ ਵੈਟਰਨ ਐਥਲੈਟਿਕਸ ਚੈਂਪੀਅਨਸ਼ਿਪ ਵਿਚ ਸੰਗਰੂਰ ਅਦਾਲਤ ਵਿਚ ਨਾਇਬ ਕੋਰਟ ਦੀਆਂ ਸੇਵਾਵਾਂ ਨਿਭਾ ਰਹੇ ਏ ਐਸ ਆਈ ਜੈਪਾਲ ਗਿੱਲ ਨੇ 5000 ਮੀਟਰ ਅਤੇ 1500 ਮੀਟਰ ਦੌੜ ਵਿਚ ਦੋ ਸੋਨੇ ਦੇ ਤਗਮੇ ਜਿੱਤ ਕੇ ਸੰਗਰੂਰ ਦਾ ਨਾਂਅ ਰੌਸ਼ਨ ਕੀਤਾ ਹੈ | ਪਿਛਲੇ ਤਿੰਨ ਚਾਰ ਸਾਲਾਂ ਤੋਂ ਲਗਾਤਾਰ ਮਾਸਟਰ ਐਥਲੈਟਿਕਸ ਮੁਕਾਬਲਿਆਂ ਵਿਚ ਭਾਗ ਲੈ ਰਹੇ ਜੈਪਾਲ ਗਿੱਲ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੇ ਹਨ | ਜੈਪਾਲ ਗਿੱਲ ਵਲੋਂ ਕੀਤੇ ਜਾ ਰਹੇ ਸ਼ਾਨਦਾਰ ਪ੍ਰਦਰਸ਼ਨ ਤੇ ਬਾਰ ਕੌਂਸਲ ਦੇ ਮੈਂਬਰ ਗੁਰਤੇਜ ਸਿੰਘ ਗਰੇਵਾਲ, ਜ਼ਿਲ੍ਹਾ ਬਾਰ ਸੰਗਰੂਰ ਦੇ ਪ੍ਰਧਾਨ ਸੁਖਜਿੰਦਰ ਸਿੰਘ ਢੀਂਡਸਾ, ਸੈਕਟਰੀ ਸਿਮਰਨਦੀਪ ਸਿੰਘ ਬਲੱਗਨ, ਉਪ ਪ੍ਰਧਾਨ ਜਗਮੀਤ ਸਿੰਘ, ਸੁਰਜੀਤ ਸਿੰਘ ਗਰੇਵਾਲ, ਲਲਿਤ ਕੁਮਾਰ ਗਰਗ, ਦਲਜੀਤ ਸਿੰਘ ਸੇਖੋਂ, ਸੰਜੀਵ ਗੋਇਲ, ਗੁਰਬਚਨ ਸਿੰਘ ਨਹਿਲ, ਗੁਰਿੰਦਰ ਪਾਲ ਕਰਤਾਰਪੁਰਾ, ਜਸਵੀਰ ਸਿੰਘ ਸਰਾਓ, ਅਜੇਪਾਲ ਸਿੰਘ ਅਕੋਈ ਅਤੇ ਹੋਰਨਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ |