20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਸਰਪੰਚ ਗੁਰਮੀਤ ਸਿੰਘ ਹੋਏ ਅਕਾਲੀ ਦਲ 'ਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 24-02-2026
ਸ਼ੇਰਪੁਰ, 23 ਫਰਵਰੀ (ਮੇਘ ਰਾਜ ਜੋਸ਼ੀ, ਦਰਸ਼ਨ ਸਿੰਘ ਖੇੜੀ) - ਹਲਕਾ ਮਹਿਲ ਕਲਾਂ ਦੇ ਪਿੰਡ ਮਾਹਮਦਪੁਰ ਵਿਚ ਉਸ ਵੇਲੇ ਰਾਜਨੀਤਿਕ ਸਰਗਰਮੀ ਦੇਖਣ ਨੂੰ ਮਿਲੀ ਜਦੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਸੰਬੰਧਿਤ ਢੀਂਡਸਾ ਪਰਿਵਾਰ ਦਾ ਨੇੜਲਾ ਸਾਥੀ ਸਰਪੰਚ ਗੁਰਮੀਤ ਸਿੰਘ ਮਾਹਮਦਪੁਰ ਜਥੇਦਾਰ ਨਾਥ ਸਿੰਘ ਹਮੀਦੀ ਹਲਕਾ ਇੰਚਾਰਜ ਮਹਿਲ ਕਲਾ ਦੀ ਅਗਵਾਈ ਹੇਠ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ 'ਚ ਸ਼ਾਮਲ ਹੋ ਗਏ | ਇਸ ਮੌਕੇ ਜਥੇਦਾਰ ਨਾਥ ਸਿੰਘ ਹਮੀਦੀ ਨੇ ਸਰਪੰਚ ਗੁਰਮੀਤ ਸਿੰਘ ਨੂੰ ਪਾਰਟੀ ਵਿਚ ਜੀ ਆਇਆਂ ਆਖਦਿਆਂ ਕਿਹਾ ਕਿ ਅਕਾਲੀ ਦਲ ਦੀਆਂ ਨੀਤੀਆਂ ਅਤੇ ਸਿਧਾਂਤਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਿੰਡਾਂ ਦੇ ਆਗੂ ਅਤੇ ਵਰਕਰ ਆਪ ਮੁਹਾਰੇ ਪਾਰਟੀ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਪੰਜਾਬ ਅਤੇ ਪੰਥ ਦੇ ਹੱਕਾਂ ਦੀ ਲੜਾਈ ਲੜਦਾ ਆਇਆ ਹੈ ਅਤੇ ਭਵਿੱਖ ਵਿਚ ਵੀ ਲੋਕ ਹਿੱਤ ਮੁੱਦਿਆਂ ਨੂੰ ਪਹਿਲ ਦੇ ਅਧਾਰ 'ਤੇ ਉਠਾਇਆ ਜਾਂਦਾ ਰਹੇਗਾ | ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਦੀ ਮਜ਼ਬੂਤ ਸੰਗਠਨਾਤਮਕ ਬਣਤਰ ਨੇ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕੀਤਾ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹਲਕਾ ਮਹਿਲ ਕਲਾਂ ਵਿਚ ਪਾਰਟੀ ਹੋਰ ਮਜ਼ਬੂਤੀ ਨਾਲ ਉੱਭਰੇਗੀ | ਇਸ ਮੌਕੇ ਸੁਖਪਾਲ ਸਿੰਘ ਖਡਿਆਲ ਹਲਕਾ ਇੰਚਾਰਜ ਦਿੜ੍ਹਬਾ, ਸਰਕਲ ਪ੍ਰਧਾਨ ਜਗਦੇਵ ਸਿੰਘ ਬਧੇਸ਼ਾ, ਅਜੀਤ ਪਾਲ ਸਿੰਘ ਪੰਜਗਰਾਈਆ, ਸਾਬਕਾ ਚੇਅਰਮੈਨ ਨਿਰਭੈ ਸਿੰਘ, ਬਲਵਿੰਦਰ ਸਿੰਘ, ਬਲਵਿੰਦਰ ਸਿੰਘ ਮਾਹਮਦਪੁਰ, ਰੁਪਿੰਦਰ ਸਿੰਘ, ਸਿਮਰਨਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਆਗੂ ਅਤੇ ਵਰਕਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮਲੇਰਕੋਟਲਾ ਦੇ ਸਮੂਹ ਵਕੀਲ 27 ਫ਼ਰਵਰੀ ਤੱਕ ਅਦਾਲਤੀ ਕੰਮਕਾਜ ਤੋਂ ਦੂਰ ਰਹਿਣਗੇ - ਪ੍ਰਧਾਨ ਅਰਵਿੰਦ ਸਿੰਘ ਮਾਵੀ ਅਗਲੀ ਖ਼ਬਰ ਮਾਸਟਰ ਐਥਲੈਟਿਕਸ ਮੁਕਾਬਲਿਆਂ ਵਿਚ ਏ.ਐਸ.ਆਈ. ਜੈਪਾਲ ਗਿੱਲ ਨੇ ਜਿੱਤੇ ਸੋਨੇ ਦੇ ਦੋ ਤਗਮੇ <br/>
Ad Position 24