ਭਵਾਨੀਗੜ੍ਹ, 23 ਫਰਵਰੀ (ਫੱਗੂਵਾਲਾ) - ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਕਰੀਬ 1 ਕਰੋੜ 89 ਲੱਖ ਰੁਪਏ ਦੀ ਲਾਗਤ ਨਾਲ ਬਾਸੀਅਰਕ ਤੋਂ ਆਲਮਪੁਰ ਤੱਕ ਜਾਣ ਵਾਲੀ ਲਿੰਕ ਸੜਕ ਨੂੰ 10 ਤੋਂ ਵਧਾ ਕੇ 18 ਫੁੱਟ ਚੌੜਾ ਕਰਨ ਦਾ ਨੀਂਹ ਪੱਥਰ ਅਤੇ ਨੂਰਪੁਰਾ ਵਿਖੇ ਸਟੇਡੀਅਮ ਲੋਕ ਅਰਪਣ ਕੀਤਾ | ਇਸ ਮੌਕੇ ਵਿਧਾਇਕਾ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਲਕਾ ਸੰਗਰੂਰ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਕਾਰਜ਼ਾਂ ਨੂੰ ਕਰਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਹਰ ਪਿੰਡ ਵਿਕਾਸ ਕਾਰਜ ਵੱਡੇ ਪੱਧਰ 'ਤੇ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਕਰੀਬ 1 ਕਰੋੜ 89 ਲੱਖ ਰੁਪਏ ਦੀ ਲਾਗਤ ਨਾਲ ਬਾਸੀਅਰਕ ਤੋਂ ਆਲਮਪੁਰ ਤੱਕ ਜਾਣ ਵਾਲੀ ਲਿੰਕ ਸੜਕ ਨੂੰ 10 ਤੋਂ ਵਧਾ ਕੇ 18 ਫੁੱਟ ਚੌੜਾ ਕਰਨ ਦਾ ਨੀਂਹ ਪੱਥਰ ਅਤੇ 23 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਨੂਰਪੁਰਾ ਵਿਖੇ ਸਟੇਡੀਅਮ ਲੋਕ ਅਰਪਣ ਕੀਤਾ ਹੈ, ਜਿਸ ਤੋਂ ਇਨ੍ਹਾਂ ਪਿੰਡਾਂ ਦੇ ਨਾਲ ਇਲਾਕੇ ਦੇ ਲੋਕਾਂ ਨੂੰ ਵੀ ਫਾਇਦਾ ਹੋਵੇਗਾ | ਇਸ ਮੌਕੇ ਆਪ ਆਗੂ, ਪਿੰਡ ਦੇ ਪਤਵੰਤੇ, ਇਲਾਕਾ ਵਾਸੀ ਅਤੇ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ |