08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਮਲੇਰਕੋਟਲਾ ਵਿਖੇ ਸਕੂਲੀ ਬੱਸਾਂ ਦੀ ਜਾਂਚ-3 ਬੱਸਾਂ ਦੇ ਕੀਤੇ ਚਲਾਨ <br/>

Ad Position 21
No active advertisement
ਅਜੀਤ ਡੈਸਕ 25-02-2026
ਮਲੇਰਕੋਟਲਾ, 24 ਫਰਵਰੀ (ਸਰੌਦ, ਜੈਨ, ਥਿੰਦ) - ਜ਼ਿਲ੍ਹਾ ਮਲੇਰਕੋਟਲਾ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਮੁਤਾਬਿਕ ਸਬੰਧਤ ਵਿਭਾਗ ਵਲੋਂ ਸੇਫ਼ ਸਕੂਲ ਵਾਹਨ ਪਾਲਿਸੀ ਅਧੀਨ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸਕੂਲੀ ਬੱਸਾਂ ਦੀ ਜਾਂਚ ਕੀਤੀ ਗਈ | ਇਸ ਦੌਰਾਨ 15 ਸਕੂਲੀ ਬੱਸਾਂ ਦੀ ਜਾਂਚ ਕਰਦਿਆਂ ਬਾਲ ਸੁਰੱਖਿਆ ਵਿਭਾਗ ਦੀ ਟੀਮ ਵਲੋਂ ਹਰੇਕ ਬੱਸ ਦੇ ਜ਼ਰੂਰੀ ਦਸਤਾਵੇਜ਼ਾਂ, ਬੀਮਾ ਪ੍ਰਮਾਣ- ਪੱਤਰ, ਫ਼ਸਟ ਏਡ ਕਿੱਟ ਅਤੇ ਅੱਗ ਬੁਝਾਊ ਯੰਤਰ ਆਦਿ ਦੀ ਜਾਂਚ ਕੀਤੀ ਗਈ | ਜਾਂਚ ਦੌਰਾਨ 3 ਬੱਸਾਂ ਵਿੱਚ ਕਮੀਆਂ ਪਾਈਆਂ ਗਈਆਂ, ਜਿਸ ਕਾਰਨ ਉਨ੍ਹਾਂ ਦੇ ਚਲਾਨ ਕੀਤੇ ਗਏ | ਇਹ ਚਲਾਨ ਬੀਮਾ ਦਸਤਾਵੇਜ਼ ਅੱਪਡੇਟ ਨਾ ਹੋਣ, ਫ਼ਸਟ ਏਡ ਕਿੱਟ ਦੀ ਅਣਹੋਂਦ ਜਾਂ ਅਧੂਰੀ ਸਥਿਤੀ ਤੇ ਅੱਗ ਬੁਝਾਊ ਯੰਤਰ ਨਿਰਧਾਰਿਤ ਮਾਪਦੰਡਾਂ ਅਨੁਸਾਰ ਨਾ ਹੋਣ ਕਾਰਨ ਜਾਰੀ ਕੀਤੇ ਗਏ | ਬਾਲ ਵਿਭਾਗ ਦੀ ਟੀਮ ਵੱਲੋਂ ਸਕੂਲ ਪ੍ਰਬੰਧਕਾਂ ਅਤੇ ਡਰਾਈਵਰਾਂ ਨੂੰ ਹਦਾਇਤ ਕੀਤੀ ਗਈ ਕਿ ਲੋੜੀਂਦੇ ਸਾਰੇ ਦਸਤਾਵੇਜ਼ ਅਤੇ ਸੁਰੱਖਿਆ ਉਪਕਰਣ ਹਮੇਸ਼ਾਂ ਅੱਪਡੇਟ ਅਤੇ ਉਪਲੱਬਧ ਰੱਖੇ ਜਾਣ | ਡਰਾਈਵਰਾਂ ਨੂੰ ਟਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਵਿਦਿਆਰਥੀਆਂ ਨਾਲ ਸੁਚੱਜਾ ਵਤੀਰਾ ਅਪਣਾਉਣ ਲਈ ਨਿਰਦੇਸ਼ ਦਿੱਤੇ ਗਏ | ਉਨ੍ਹਾਂ ਸਪਸ਼ਟ ਕੀਤਾ ਗਿਆ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀ ਚੈਕਿੰਗ ਮੁਹਿੰਮ ਜਾਰੀ ਰਹੇਗੀ ਤਾਂ ਜੋ ਸਕੂਲੀ ਵਾਹਨਾਂ ਦੀ ਸੁਰੱਖਿਆ ਪੂਰੀ ਤਰ੍ਹਾਂ ਯਕੀਨੀ ਬਣਾਈ ਜਾ ਸਕੇ | ਇਸ ਮੌਕੇ ਲੀਗਲ ਅਫ਼ਸਰ ਬਬੀਤਾ ਕੁਮਾਰੀ, ਐਸ.ਐੱਚ.ਓ. ਬਲਵੀਰ ਸਿੰਘ, ਸਿੱਖਿਆ ਵਿਭਾਗ ਤੋਂ ਦੀਪਕ ਸ਼ਰਮਾ, ਲਵਪ੍ਰੀਤ ਸਿੰਘ, ਚਾਈਲਡ ਲਾਈਨ ਸੁਪਰਵਾਈਜ਼ਰ ਰਜਨੀ ਰਾਣੀ ਤੇ ਮੀਡੀਆ ਸਹਾਇਕ ਪ੍ਰਗਟ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦਿਨੇਸ਼ ਥਪਲਿਆਲ ਨੇ ਜੀ.ਸੀ.ਐਸ. ਸਕੂਲ ਦੇ ਪਿ੍ੰਸੀਪਲ ਵਜੋਂ ਸੰਭਾਲਿਆ ਅਹੁਦਾ <br/> ਅਗਲੀ ਖ਼ਬਰ ਪੰਜਾਬ ਦੇ ਅੰਦਰ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਹੋਵੇਗੀ - ਗੁਰਵਿੰਦਰ ਸਿੰਘ ਰਟੌਲ <br/>
Ad Position 24