08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਕਿਸਾਨਾਂ ਨੇ ਆਲੂ ਨਾ ਖ਼ਰੀਦਣ 'ਤੇ ਫ਼ੈਕਟਰੀ ਅੱਗੇ ਕੀਤੀ ਨਾਅਰੇਬਾਜ਼ੀ <br/>

Ad Position 21
No active advertisement
ਅਜੀਤ ਡੈਸਕ 25-02-2026
ਭਵਾਨੀਗੜ੍ਹ, 24 ਫਰਵਰੀ (ਫੱਗੂਵਾਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਵਲੋਂ ਫ਼ੈਕਟਰੀ ਨੂੰ ਆਲੂ ਵੇਚਣ ਸਮੇਂ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਦੇ ਵਿਰੋਧ ਵਿਚ ਫ਼ੈਕਟਰੀ ਵਿਖੇ ਰੋਸ ਧਰਨਾ ਦਿੰਦਿਆਂ ਨਾਅਰੇਬਾਜ਼ੀ ਕੀਤੀ | ਇਸ ਮੌਕੇ 'ਤੇ ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ, ਬਲਾਕ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ , ਜਸਵੀਰ ਸਿੰਘ ਗੱਗੜਪੁਰ, ਗੁਰਚੇਤ ਸਿੰਘ ਭੱਟੀਵਾਲ, ਰਘਬੀਰ ਸਿੰਘ ਘਰਾਚੋਂ , ਕਰਮ ਚੰਦ ਪੰਨਵਾਂ ਨੇ ਦੱਸਿਆ ਚੰਨੋ ਫ਼ੈਕਟਰੀ ਦੇ ਪ੍ਰਬੰਧਕਾਂ ਵਲੋਂ ਪਹਿਲਾਂ ਕਿਸਾਨਾਂ ਤੋਂ ਆਲੂ ਬਿਜਾ ਕੇ ਹੁਣ ਵੇਚਣ ਸਮੇਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਕਈ-ਕਈ ਦਿਨ ਕਿਸਾਨ ਟਰਾਲੀਆਂ ਸਮੇਤ ਫ਼ੈਕਟਰੀ ਦੇ ਅੱਗੇ ਲਾਈਨਾਂ ਲਗਾ ਕੇ ਖੜ੍ਹੇ ਹਨ, ਪਰ ਉਨ੍ਹਾਂ ਨੂੰ ਗੇਟ ਪਾਸ ਨਹੀਂ ਦਿੱਤੇ ਜਾ ਰਹੇ, ਜਿਸ ਨੂੰ ਲੈ ਕੇ ਕਿਸਾਨਾਂ ਵਿਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ | ਉਕਤ ਆਗੂਆਂ ਨੇ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਜੇਕਰ ਫ਼ੈਕਟਰੀ ਪ੍ਰਬੰਧਕਾਂ ਨੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨਾ ਬੰਦ ਨਾ ਕੀਤਾ ਤਾਂ 27 ਫਰਵਰੀ ਨੂੰ ਫ਼ੈਕਟਰੀ ਦੇ ਗੇਟ ਅੱਗੇ ਵੱਡਾ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ 'ਤੇ ਕਾਲਾਝਾੜ ਪਿੰਡ ਇਕਾਈ ਦੇ ਪ੍ਰਧਾਨ ਗੁਰਬਚਨ ਸਿੰਘ ਮਾਘ ਸਿੰਘ ਖੇੜੀ ਗਿੱਲਾਂ ਤੋਂ ਇਲਾਵਾ ਹੋਰ ਕਿਸਾਨ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੁਨਰ ਸਥਾਪਨਾ ਤੋਂ ਪਹਿਲਾਂ ਜਯੋਤੀ ਲਿੰਗ ਅੱਜ ਪਹੁੰਚਣਗੇ ਸੰਗਰੂਰ <br/> ਅਗਲੀ ਖ਼ਬਰ ਦਿਨੇਸ਼ ਥਪਲਿਆਲ ਨੇ ਜੀ.ਸੀ.ਐਸ. ਸਕੂਲ ਦੇ ਪਿ੍ੰਸੀਪਲ ਵਜੋਂ ਸੰਭਾਲਿਆ ਅਹੁਦਾ <br/>
Ad Position 24