08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

315 ਬੋਰ ਦੇ ਪਿਸਤੌਲ ਅਤੇ ਕਾਰਤੂਸਾਂ ਸਮੇਤ 2 ਗਿ੍ਫ਼ਤਾਰ - ਐਸ.ਐਸ.ਪੀ ਚਾਹਲ <br/>

Ad Position 21
No active advertisement
ਅਜੀਤ ਡੈਸਕ 25-02-2026
ਸੰਗਰੂਰ, 24 ਫਰਵਰੀ (ਦਮਨਜੀਤ ਸਿੰਘ) - ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਸੰਗਰੂਰ ਦੀ ਪੁਲਿਸ ਵਲੋਂ 2 ਮੁਕੱਦਮੇ ਦਰਜ ਕਰ ਕੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਐਸ.ਐਸ.ਪੀ ਸੰਗਰੂਰ ਸਰਤਾਜ ਸਿੰਘ ਚਾਹਲ ਵਲੋਂ ਦਿੱਤੀ ਜਾਣਕਾਰੀ ਮੁਤਾਬਿਕ ਸੰਗਰੂਰ ਪੁਲਿਸ ਨੇ ਦੋ ਵੱਖ-ਵੱਖ ਮੁਕੱਦਮੇ ਦਰਜ ਕਰ ਕੇ 7 ਗ੍ਰਾਮ ਹੈਰੋਇਨ ਅਤੇ 200 ਨਸ਼ੀਲੇ ਟੀਕਿਆਂ ਸਮੇਤ ਦੋ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਤੋਂ ਇਲਾਵਾ ਸ਼ਰਾਬ ਦਾ ਧੰਦਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਉਸ ਨੂੰ 16 ਬੋਤਲਾਂ ਸ਼ਰਾਬ ਠੇਕਾ ਦੇਸੀ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ 155 ਟਰੈਫ਼ਿਕ ਚਾਲਾਨ ਕੀਤੇ ਗਏ ਹਨ | ਐਸ.ਐਸ.ਪੀ ਨੇ ਦੱਸਿਆ ਕਿ ਸੰਗਰੂਰ ਵਾਸੀਆਂ ਦੇ ਵੱਖ-ਵੱਖ ਥਾਵਾਂ 'ਤੋਂ ਗੁੰਮ ਹੋਏ 20 ਮੋਬਾਈਲ ਫ਼ੋਨ ਲੱਭ ਕੇ ਅਸਲ ਮਾਲਕਾਂ ਦੇ ਸਪੁਰਦ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ 262 ਵਿਅਕਤੀਆਂ ਵਿਰੁੱਧ ਧਾਰਾ 172 ਤਹਿਤ ਕਾਰਵਾਈ ਕੀਤੀ ਗਈ ਹੈ ਅਤੇ 8 ਵਿਅਕਤੀਆਂ ਵਿਰੁੱਧ ਰੋਕੂ ਕਾਰਵਾਈ ਵੀ ਅਮਲ ਵਿਚ ਲਿਆਂਦੀ ਗਈ ਹੈ | ਸ੍ਰੀ ਚਾਹਲ ਨੇ ਦੱਸਿਆ ਕਿ ਨਸ਼ਿਆਂ ਦੇ ਨਾਲ-ਨਾਲ ਸੰਗਰੂਰ ਪੁਲਿਸ ਵਲੋਂ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 2 ਵਿਅਕਤੀਆਂ ਨੂੰ 315 ਬੋਰ ਦੇ ਦੇਸੀ ਪਿਸਤੌਲ ਅਤੇ ਤਿੰਨ ਜਿੰਦਾ ਕਾਰਤੂਸਾਂ ਸਮੇਤ ਕਾਬੂ ਕਰ ਕੇ ਮੁਕੱਦਮਾ ਦਰਜ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸੰਗਰੂਰ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਲਗਾਤਾਰ ਜਾਰੀ ਹੈ |

Ad Position 22
No active advertisement
ਪਿਛਲੀ ਖ਼ਬਰ ਕੈਨੇਡਾ ਨੇ ਤਹੱਵੁਰ ਰਾਣਾ ਦੀ ਨਾਗਰਿਕਤਾ ਰੱਦ ਕਰਨ ਦੀ ਪ੍ਰਕਿਰਿਆ ਤੇਜ਼ ਕੀਤੀ <br/> ਅਗਲੀ ਖ਼ਬਰ ਨਗਰ ਕੌਂਸਲ ਲਹਿਰਾਗਾਗਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਜੂਨੀਅਰ ਮੀਤ ਪ੍ਰਧਾਨ ਦੀ ਹੋਈ ਸਰਬਸੰਮਤੀ ਨਾਲ ਚੋਣ
Ad Position 24