08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਬੀਕੇਯੂ ਸਿੱਧੂਪੁਰ ਵੱਲੋਂ ਪਿੰਡ ਗਿਦੜਿਆਣੀ ਇਕਾਈ ਦੀ ਚੋਣ, ਬਣਾਈ 21 ਮੈਂਬਰੀ ਕਮੇਟੀ <br/>

Ad Position 21
No active advertisement
ਅਜੀਤ ਡੈਸਕ 25-02-2026
ਲਹਿਰਾਗਾਗਾ, 24 ਫਰਵਰੀ (ਅਸ਼ੋਕ ਗਰਗ) - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਪਿੰਡ ਗਿਦੜਿਆਣੀ ਵਿਖੇ ਇਕਾਈ ਦੀ ਨਵੇਂ ਸਿਰਿਓਾ ਚੋਣ ਕਰਨ ਲਈ ਬਲਾਕ ਜਨਰਲ ਸਕੱਤਰ ਰਾਮਫਲ ਸਿੰਘ ਜਲੂਰ ਦੀ ਅਗਵਾਈ ਹੇਠ ਪਿੰਡ ਦੇ ਕਿਸਾਨਾਂ ਦਾ ਇਕੱਠ ਕੀਤਾ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਪਿੰਡ ਵਾਸੀ ਸ਼ਾਮਿਲ ਹੋਏ | ਇਸ ਮੌਕੇ ਸਰਬਸੰਮਤੀ ਨਾਲ 21 ਮੈਂਬਰੀ ਕਮੇਟੀ ਦੀ ਚੋਣ ਕਰਦਿਆਂ ਜੱਗਰ ਸਿੰਘ ਨੂੰ ਪ੍ਰਧਾਨ, ਗੁਰਦਿਆਲ ਸਿੰਘ ਫ਼ੌਜੀ ਜਨਰਲ ਸਕੱਤਰ, ਮੀਤ ਪ੍ਰਧਾਨ ਸਤਗੁਰ ਸਿੰਘ, ਖ਼ਜ਼ਾਨਚੀ ਗੁਰਜੰਟ ਸਿੰਘ ਤੇ ਨਿਰਮਲ ਸਿੰਘ, ਜੰਟਾ ਸਿੰਘ, ਬਹਾਦਰ ਸਿੰਘ, ਭੂਰਾ ਸਿੰਘ, ਕਿ੍ਸ਼ਨ ਸਿੰਘ, ਲੀਲੂ ਸਿੰਘ, ਭੁਪਿੰਦਰ ਸਿੰਘ, ਨਛੱਤਰ ਸਿੰਘ, ਕੁੱਕੂ ਸਿੰਘ, ਸੌਂਣ ਸਿੰਘ, ਕਿ੍ਸ਼ਨ ਸਿੰਘ, ਜਗਰੂਪ ਸਿੰਘ, ਲਾਭ ਸਿੰਘ, ਬਿੱਕਰ ਸਿੰਘ, ਜੰਗ ਸਿੰਘ, ਬਿੰਦਰ ਸਿੰਘ, ਨਿਰਮਲ ਸਿੰਘ, ਸਤਗੁਰ ਸਿੰਘ ਨੂੰ ਮੈਬਰ ਚੁਣਿਆ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਰਾਮਫਲ ਸਿੰਘ ਜਲੂਰ ਨੇ ਕਿਹਾ ਕਿ ਪਿੰਡ ਗਦੜਿਆਣੀ ਦੇ ਲੋਕਾਂ ਨੇ ਸ. ਜਗਜੀਤ ਸਿੰਘ ਡਲੇਵਾਲ ਦੀ ਅਗਵਾਈ 'ਤੇ ਭਰੋਸਾ ਪ੍ਰਗਟ ਕਰ ਕੇ ਉਨ੍ਹਾਂ ਲੋਕਾਂ ਨੂੰ ਸ਼ੀਸ਼ਾ ਦਿਖਾਇਆ ਹੈ ਜੋ ਬੀਤੇ ਦਿਨੀਂ ਜਥੇਬੰਦੀ ਦੀਆਂ ਨੀਤੀਆਂ ਵਿਰੁੱਧ ਚੱਲਣ ਕਰ ਕੇ ਜਥੇਬੰਦੀ ਚੋਂ ਪਾਸੇ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਐਸਕੇਐਮ ਗੈਰ ਸਿਆਸੀ ਵਲੋਂ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ 'ਚ ਕੰਨਿਆ ਕੁਮਾਰੀ ਤੋਂ ਕਸ਼ਮੀਰ ਤੱਕ ਕੱਢੀ ਜਾ ਰਹੀ ਕਿਸਾਨ ਜਾਗਿ੍ਤੀ ਯਾਤਰਾ ਮਾਰਚ ਦੇ ਪਹਿਲੇ ਹਫ਼ਤੇ ਪੰਜਾਬ ਵਿਚ ਪ੍ਰਵੇਸ਼ ਕਰੇਗੀ ਜਿਸ ਦਾ ਵੱਡੇ ਪੱਧਰ 'ਤੇ ਸਵਾਗਤ ਕੀਤਾ ਜਾਵੇਗਾ ਤੇ ਹਜ਼ਾਰਾਂ ਦੀ ਗਿਣਤੀ 'ਚ ਟਰੈਕਟਰਾਂ, ਮੋਟਰਸਾਈਕਲਾਂ, ਕਾਰਾਂ ਦੇ ਕਾਫ਼ਲੇ ਨਾਲ ਕਿਸਾਨ ਯਾਤਰਾ 'ਚ ਸ਼ਮੂਲੀਅਤ ਕਰਨਗੇ | ਉਨ੍ਹਾਂ ਦੱਸਿਆ ਕਿ ਯਾਤਰਾ ਦੀ ਸਮਾਪਤੀ 'ਤੇ 19 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਗਰਾਊਾਡ 'ਚ ਵੱਡੀ ਕਿਸਾਨ ਮਹਾ ਪੰਚਾਇਤ ਕੀਤੀ ਜਾਵੇਗੀ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਲੱਖਾਂ ਕਿਸਾਨਾਂ ਦੇ ਦਸਤਖਤਾਂ ਵਾਲਾ ਮੈਮੋਰੰਡਮ ਸੌਂਪਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਦਿਲ ਦੇ ਰੋਗਾਂ ਦੇ ਮਾਹਿਰ ਡਾਕਟਰ ਅਟਲ ਕੁਮਾਰ ਦਾ ਦਿਹਾਂਤ <br/> ਅਗਲੀ ਖ਼ਬਰ ਸਾਈਕਲਿੰਗ ਐਸੋਸੀਏਸ਼ਨ ਨਾਲ ਮਾਨਤਾ ਲਈ ਅਰਜ਼ੀਆਂ ਮੰਗੀਆਂ
Ad Position 24