08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਪੰਜਾਬ ਦੀ ਬਿਹਤਰੀ ਲਈ ਸ਼੍ਰੋਮਣੀ ਅਕਾਲੀ ਦਲ ਹੀ ਇੱਕੋ ਇੱਕ ਪਾਰਟੀ -ਬੌਬੀ ਗਰਚਾ <br/>

Ad Position 21
No active advertisement
ਅਜੀਤ ਡੈਸਕ 25-02-2026
ਅਹਿਮਦਗੜ੍ਹ, 24 ਫਰਵਰੀ (ਸੁਖਜੀਤ ਸਿੰਘ ਖੇੜਾ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਬੌਬੀ ਗਰਚਾ ਵਲੋਂ ਅਹਿਮਦਗੜ੍ਹ ਦੇ ਕੌਂਸਲਰ ਜਸਵਿੰਦਰ ਸਿੰਘ ਸੋਢੀ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਅਤੇ ਨੌਜਵਾਨਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਕਿਉਂਕਿ ਇਹ ਖੇਤਰੀ ਪਾਰਟੀ ਹੀ ਪੰਜਾਬ ਦੀ ਬਿਹਤਰੀ ਲਈ ਕੰਮ ਕਰਦੀ ਰਹੀ ਹੈ ਤੇ ਕਰਦੀ ਰਹੇਗੀ | ਉਨ੍ਹਾਂ ਬਾਕੀ ਪਾਰਟੀਆਂ ਬਾਰੇ ਬੋਲਦਿਆਂ ਕਿਹਾ ਕਿ ਸਾਰੀਆਂ ਪਾਰਟੀਆਂ ਦਿੱਲੀ ਤੋਂ ਚੱਲਦੀਆਂ ਹਨ ਜਿਸ ਕਾਰਨ ਉਹ ਪੰਜਾਬ ਦਾ ਭਲਾ ਨਹੀਂ ਕਰ ਸਰਦੀਆਂ ਸਗੋਂ ਪੰਜਾਬ ਨੂੰ ਲੁੱਟਣ ਅਤੇ ਬਰਬਾਦ ਕਰਨ ਲੱਗੀਆਂ ਹੋਈਆਂ ਹਨ ਚਾਹੇ ਉਹ ਕਾਂਗਰਸ ਪਾਰਟੀ ਹੋਵੇ, ਆਮ ਆਦਮੀ ਪਾਰਟੀ ਹੋਵੇ ਜਾਂ ਕੋਈ ਹੋਰ | ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ 2027 ਵਿਚ ਭਾਰੀ ਬਹੁਮਤ ਨਾਲ ਸਰਕਾਰ ਬਣਾਵੇਗਾ ਕਿਉਂਕਿ ਜੋ ਵੀ ਨੌਜਵਾਨਾਂ ਦੀ ਬਿਹਤਰੀ ਅਤੇ ਖੇਡਾਂ ਪ੍ਰਤੀ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਸਰਗਰਮੀ ਹੋਈ ਹੈ ਉਹ ਕਿਸੇ ਵੀ ਸਰਕਾਰ ਵੱਲੋਂ ਨਹੀਂ ਕੀਤੀ ਗਈ | ਇਸ ਮੌਕੇ ਕੌਂਸਲਰ ਜਸਵਿੰਦਰ ਸਿੰਘ ਸੋਢੀ, ਸਿਕੰਦਰ ਅਲੀ, ਜਗਰੂਪ ਰੂਪਾ, ਬਿੱਟੂ ਨੇਗੀ, ਸ਼ਿਵ ਸੋਢੀ, ਰੋਹਿਤ ਕੁਮਾਰ, ਸੋਨੂੰ ਹੰਸ, ਪੱਪੂ, ਵਿਕਾਸ, ਭੁਵਨ ਠੁਕਰਾਲ, ਜਪਦੀਪ, ਪਿ੍ੰ: ਆਸ਼ੀਸ਼ ਸ਼ਰਮਾ, ਵਰੁਣ ਸ਼ਰਮਾ, ਵੰਸ਼ ਸ਼ਰਮਾ, ਈਸ਼ਾਂਤ ਘਈ, ਆਸਿਫ਼ ਖਾਨ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਤੀਜੇ ਦਿਨ ਵੀ ਕੰਮ ਕਾਜ ਰੱਖਿਆ ਠੱਪ <br/> ਅਗਲੀ ਖ਼ਬਰ ਦਿਲ ਦੇ ਰੋਗਾਂ ਦੇ ਮਾਹਿਰ ਡਾਕਟਰ ਅਟਲ ਕੁਮਾਰ ਦਾ ਦਿਹਾਂਤ <br/>
Ad Position 24