08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਸਾਬਕਾ ਕਾਂਗਰਸੀ ਵਿਧਾਇਕ ਜੱਸੀ ਖੰਗੂੜਾ ਵਲੋਂ ਮੁਹੰਮਦ ਮੁਸਤਫ਼ਾ ਦੇ ਖ਼ਿਲਾਫ਼ ਕੀਤੀ ਬਿਆਨਬਾਜ਼ੀ ਨੇ ਸਿਆਸੀ ਹਲਕਿਆਂ 'ਚ 'ਮਚਾਈ ਤਰਥੱਲੀ'

Ad Position 21
No active advertisement
ਅਜੀਤ ਡੈਸਕ 25-02-2026
ਮਲੇਰਕੋਟਲਾ, 24 ਫ਼ਰਵਰੀ (ਮਨਜਿੰਦਰ ਸਿੰਘ ਸਰੌਦ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਜਸਬੀਰ ਸਿੰਘ ਜੱਸੀ ਖੰਗੂੜਾ ਵਲੋਂ ਮਲੇਰਕੋਟਲਾ ਵਿਖੇ ਬੀਤੇ ਦਿਨੀਂ ਇੱਕ ਪੱਤਰਕਾਰ ਵਾਰਤਾ ਦੌਰਾਨ ਆਪਣੀ ਹੀ ਪਾਰਟੀ ਦੇ ਸਾਬਕਾ ਕੈਬਨਿਟ ਮੰਤਰੀ ਬੀਬਾ ਰਜ਼ੀਆ ਸੁਲਤਾਨਾ ਦੇ ਪਤੀ ਸਾਬਕਾ ਪੁਲਿਸ ਅਧਿਕਾਰੀ ਮੁਹੰਮਦ ਮੁਸਤਫ਼ਾ ਦੇ ਖ਼ਿਲਾਫ਼ ਕੀਤੀ ਖੁੱਲੇ੍ਹਆਮ ਬਿਆਨਬਾਜ਼ੀ ਨੇ ਜ਼ਿਲ੍ਹਾ ਮਲੇਰਕੋਟਲਾ ਦੇ ਰਾਜਨੀਤਿਕ ਹਲਕਿਆਂ ਅੰਦਰ ਤਰਥੱਲੀ ਮਚਾ ਦਿੱਤੀ ਹੈ | ਬੀਤੇ ਸਮੇਂ ਪੰਜਾਬ ਦੇ ਚਰਚਿਤ ਰਹੇ ਹਲਕੇ ਕਿਲ੍ਹਾ ਰਾਏਪੁਰ ਤੋਂ 2007 ਦੇ ਵਿਚ ਪੰਜਾਬ ਵਿਧਾਨ ਸਭਾ ਦੇ ਮੈਂਬਰ ਬਣੇ ਤੇ ਹੁਣ ਹਲਕਾ ਅਮਰਗੜ੍ਹ ਦੇ ਅੰਦਰ ਸਰਗਰਮੀ ਨਾਲ ਵਿਚਰ ਰਹੇ ਸਾਬਕਾ ਵਿਧਾਇਕ ਜੱਸੀ ਖੰਗੂੜਾ ਵਲੋਂ ਪੱਤਰਕਾਰ ਵਾਰਤਾ ਦੌਰਾਨ ਮੁਹੰਮਦ ਮੁਸਤਫ਼ਾ ਦੀ ਇਸ ਗੱਲੋਂ ਖੁੱਲੇ੍ਹਆਮ ਨੁਕਤਾਚੀਨੀ ਕੀਤੀ ਸੀ ਕਿ ਉਨ੍ਹਾਂ ਵਲੋਂ ਜੱਸੀ ਖੰਗੂੜਾ ਦੇ ਸ਼੍ਰੋਮਣੀ ਅਕਾਲੀ ਦਲ ਵਿਚ ਜਾਣ ਸਬੰਧੀ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ | ਜਿਸ ਨੂੰ ਲੈ ਕੇ ਸਾਬਕਾ ਵਿਧਾਇਕ ਨੇ ਸਾਬਕਾ ਪੁਲਿਸ ਅਧਿਕਾਰੀ 'ਤੇ ਤਿੱਖੇ ਨਿਸ਼ਾਨੇ ਸਾਧੇ ਸਨ | ਉਨ੍ਹਾਂ ਮੁਸਤਫ਼ਾ ਪਰਿਵਾਰ ਨੂੰ ਹਲਕਾ ਮਲੇਰਕੋਟਲਾ ਤੋਂ ਟਿਕਟ ਮਿਲਣ ਸਬੰਧੀ 'ਸਿਆਸੀ ਤੰਜ' ਕਸਦਿਆਂ ਮੁਹੰਮਦ ਮੁਸਤਫ਼ਾ ਦੇ ਪਾਰਟੀ ਦੀਆਂ ਮੀਟਿੰਗਾਂ ਵਿਚ ਹਿੱਸਾ ਲੈਣ ਸਬੰਧੀ ਸਵਾਲ ਖੜੇ ਕੀਤੇ ਸਨ | ਬੇਹੱਦ ਖ਼ਫ਼ਾ ਨਜ਼ਰ ਆਏ ਜੱਸੀ ਖੰਗੂੜਾ ਨੇ ਆਖਿਆ ਕਿ ਉਨ੍ਹਾਂ ਦੇ ਅਕਾਲੀ ਦਲ ਵਿਚ ਜਾਣ ਵਰਗੀਆਂ ਗੱਲਾਂ ਨਾਲ ਉਨ੍ਹਾਂ ਦਾ ਸਿਆਸੀ ਅਕਸ ਖ਼ਰਾਬ ਕੀਤਾ ਜਾ ਰਿਹਾ ਹੈ | ਜਿਸ ਦਿਨ ਸਾਬਕਾ ਵਿਧਾਇਕ ਜੱਸੀ ਖੰਗੂੜਾ ਵਲੋਂ ਮਲੇਰਕੋਟਲਾ ਵਿਖੇ ਪੱਤਰਕਾਰ ਵਾਰਤਾ ਕੀਤੀ ਗਈ ਉਸ ਤੋਂ ਅਗਲੇ ਦਿਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਬੜਿੰਗ ਮਲੇਰਕੋਟਲਾ ਵਿਖੇ ਪਹੁੰਚੇ, ਨੂੰ ਜਦ ਇਸ ਮਾਮਲੇ ਸਬੰਧੀ ਸਵਾਲ ਪੁੱਛੇ ਗਏ ਤਾਂ ਉਨ੍ਹਾਂ ਇਸ ਸਬੰਧੀ ਕੁਝ ਵੀ ਕਹਿਣ ਤੋਂ ਪਾਸਾ ਵੱਟਦਿਆਂ ਕਿਹਾ ਕਿ ਮੈਨੂੰ ਇਸ ਗੱਲ ਦੀ ਜਾਣਕਾਰੀ ਨਹੀਂ ਹੈ ਪਰ ਸਾਡੇ ਆਗੂਆਂ ਨੂੰ ਇੱਕ ਦੂਜੇ ਸਬੰਧੀ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ, ਬੋਲਣ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਸਦਾ ਹੀ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਕੰਮ ਕੀਤਾ ਹੈ | ਉੱਥੇ ਹੀ ਰਾਜਾ ਵੜਿੰਗ ਦੇ ਨਾਲ ਪਹੁੰਚੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬੀਬਾ ਨਿਸ਼ਾਂਤ ਅਖ਼ਤਰ ਨੇ ਆਖਿਆ ਕਿ ਉਨ੍ਹਾਂ ਦੇ ਪਿਤਾ ਵਲੋਂ ਦੇਸ਼ ਦੀ ਸੇਵਾ ਕੀਤੀ ਗਈ ਹੈ ਉਹ ਇੱਕ ਸੱਚੇ ਸਿਪਾਹੀ ਹਨ, ਸਾਡੇ ਪਿਤਾ 'ਤੇ ਸਵਾਲ ਚੁੱਕਣ ਵਾਲਿਆਂ ਸਬੰਧੀ ਅਸੀਂ ਪਾਰਟੀ ਨੂੰ ਸੂਚਿਤ ਕਰ ਦਿੱਤਾ ਹੈ | ਹੁਣ ਇਸ ਸਾਰੇ ਮਾਮਲੇ ਤੋਂ ਬਾਅਦ ਜੱਸੀ ਖੰਗੂੜਾ ਦੇ ਸਮਰਥਕਾਂ ਤੇ ਨੇੜਲੇ ਸਾਥੀਆਂ ਵਲੋਂ ਪੱਤਰਕਾਰ ਵਾਰਤਾ ਦੀਆਂ ਵੀਡੀਓਜ਼, ਜਿਸ ਦੇ ਵਿਚ ਉਨ੍ਹਾਂ ਵਲੋਂ ਮੁਹੰਮਦ ਮੁਸਤਫ਼ਾ ਨੂੰ ਸੰਬੋਧਨ ਹੁੰਦਿਆਂ ਗੱਲਬਾਤ ਕੀਤੀ ਗਈ ਸੀ ਨੂੰ ਵਾਇਰਲ ਕੀਤਾ ਜਾ ਰਿਹਾ ਹੈ | ਕਾਂਗਰਸੀ ਵਰਕਰਾਂ ਵਲੋਂ ਇਸ ਮਾਮਲੇ ਸੰਬੰਧੀ ਪਾਰਟੀ ਜ਼ਾਬਤੇ ਦੀ ਕਾਰਵਾਈ ਨੂੰ ਲੈ ਕੇ ਪਾਰਟੀ ਪ੍ਰਧਾਨ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਜੁਗਾੜੂ ਰੇਹੜੀ ਤੇ ਟਰੈਕਟਰ ਦੀ ਟੱਕਰ 'ਚ ਇੱਕ ਨੌਜਵਾਨ ਦੀ ਮੌਤ- ਪਰਿਵਾਰ ਨੇ ਇਨਸਾਫ਼ ਦੀ ਮੰਗ ਨੂੰ ਲੈ ਕ ਧਰਨਾ ਲਗਾਇਆ... ਅਗਲੀ ਖ਼ਬਰ ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਤੀਜੇ ਦਿਨ ਵੀ ਕੰਮ ਕਾਜ ਰੱਖਿਆ ਠੱਪ <br/>
Ad Position 24