08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਡੈਮੋਕਰੈਟਿਕ ਮਨਰੇਗਾ ਫ਼ਰੰਟ ਵਲੋਂ ਵਿਕਸਤ ਭਾਰਤ ਜੀ ਰਾਮ ਜੀ ਕਾਨੂੰਨ ਦੇ ਵਿਰੋਧ 'ਚ 7 ਨੂੰ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 25-02-2026
ਸੁਨਾਮ ਊਧਮ ਸਿੰਘ ਵਾਲਾ, 24 ਫਰਵਰੀ (ਭੁੱਲਰ, ਧਾਲੀਵਾਲ) - ਆਈ.ਡੀ.ਪੀ.ਪੀ ਦੇ ਸੂਬਾਈ ਆਗੂ ਕਰਨੈਲ ਸਿੰਘ ਜਖੇਪਲ ਨੇ ਪੈੱ੍ਰਸ ਬਿਆਨ ਜਰੀਏ ਕਿਹਾ ਕਿ ਡੈਮੋਕ੍ਰੇਟਿਕ ਮਨਰੇਗਾ ਫ਼ਰੰਟ (ਡੀ ਐਮ ਐਫ) ਵਲੋਂ ਕੇਂਦਰ ਸਰਕਾਰ ਦੇ ਵਿਕਸਤ ਭਾਰਤ ਜੀ ਰਾਮ ਜੀ ਕਾਨੂੰਨ ਦੇ ਖ਼ਿਲਾਫ਼ 7 ਮਾਰਚ ਨੂੰ ਨਵੀਂ ਅਨਾਜ ਮੰਡੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਦੀਆਂ ਤਿਆਰੀਆਂ ਨੂੰ ਲੈ ਕੇ ਵੱਖ-ਵੱਖ ਪਿੰਡਾਂ ਵਿਚ ਜਨਤਕ ਰੈਲੀਆਂ ਕੀਤੀਆਂ ਗਈਆਂ | ਜਨਤਕ ਇਕੱਠਾ ਨੂੰ ਸੰਬੋਧਨ ਕਰਦਿਆਂ ਡੈਮੋਕਰੈਟਿਕ ਮਨਰੇਗਾ ਫ਼ਰੰਟ ਪੰਜਾਬ ਦੇ ਆਗੂਆਂ ਹਰਪਾਲ ਕੌਰ ਟਿੱਬੀ, ਸਾਂਤੀ ਕੌਰ ਅਤੇ ਸੁਖਜੀਤ ਕੌਰ ਜਖੇਪਲ, ਆਈ ਡੀ ਪੀ ਦੇ ਸੂਬਾਈ ਆਗੂਆਂ ਕਰਨੈਲ ਸਿੰਘ ਜਖੇਪਲ, ਤਰਲੋਚਨ ਸਿੰਘ, ਫਲਜੀਤ ਸਿੰਘ, ਤਾਰਾ ਸਿੰਘ ਫੱਗੂਵਾਲਾ ਤੇ ਚੰਦ ਸਿੰਘ ਰੋਗਲਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਮਨਰੇਗਾ ਕਾਨੂੰਨ ਨੂੰ ਖ਼ਤਮ ਕਰ ਕੇ ਵਿਕਸਤ ਭਾਰਤ ਜੀ ਰਾਮ ਜੀ ਕਾਨੂੰਨ ਬਣਾ ਕੇ ਗਰੀਬ ਲੋਕਾਂ ਦੇ ਰਿਜਕ 'ਤੇ ਲੱਤ ਮਾਰੀ ਹੈ | ਇਸ ਮੌਕੇ ਇਕੱਠੇ ਹੋਏ ਲੋਕਾਂ ਨੇ ਮੰਗ ਕੀਤੀ ਕਿ ਵਿਕਸਤ ਭਾਰਤ ਜੀ ਰਾਮ ਜੀ ਕਾਨੂੰਨ ਨੂੰ ਤੁਰੰਤ ਕੇਂਦਰ ਸਰਕਾਰ ਵਾਪਸ ਲਵੇ | ਆਗੂਆਂ ਨੇ ਕਿਹਾ ਕਿ ਸਿੱਖਿਆ ਦਾ ਅਧਿਕਾਰ ਕਾਨੂੰਨ ਨਵੀਂ ਸਿੱਖਿਆ ਨੀਤੀ ਤਹਿਤ ਲਗਭਗ ਖ਼ਤਮ ਕਰ ਦਿੱਤਾ ਹੈ | ਇਸੇ ਤਰ੍ਹਾਂ ਬਿਜਲੀ ਬਿੱਲ, ਸੀਡ ਬਿਲ, ਡੈਮ ਸੇਫਟੀ ਬਿੱਲ, ਖੇਤੀ ਨਾਲ ਸੰਬੰਧਿਤ ਤਿੰਨ ਕਾਲੇ ਕਾਨੂੰਨ, 29 ਲੇਬਰ ਕਾਨੂੰਨਾਂ ਨੂੰ 4 ਲੇਬਰ ਕੋਡਾਂ ਵਿੱਚ ਬਦਲਣ, ਪਾਣੀ ਦਾ ਪ੍ਰਦੂਸ਼ਣ ਕਰਨ ਵਾਲਿਆਂ ਨੂੰ ਸਜ਼ਾ ਖ਼ਤਮ ਕਰ ਕੇ ਕੇਵਲ ਜੁਰਮਾਨੇ ਤੱਕ ਸੀਮਤ ਕਰ ਕੇ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਕਾਂ ਦੀ ਰਾਖੀ ਕਰ ਰਹੀ ਹੈ | ਆਗੂਆਂ ਨੇ 7 ਮਾਰਚ ਨੂੰ ਵੱਡੀ ਗਿਣਤੀ ਵਿਚ ਮਨਰੇਗਾ ਵਰਕਰ ਪਰਿਵਾਰਾਂ ਸਮੇਤ ਰੋਸ ਪ੍ਰਦਰਸ਼ਨ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਪੰਜਾਬ ਅਤੇ ਪੰਥਕ ਮੁੱਦਿਆਂ 'ਤੇ ਗੰਭੀਰਤਾ ਦਿਖਾਉਣ ਦੀ ਬਿਜਾਏ ਬੇਸਿਰ ਗੱਲਾਂ ਕਰਕੇ ਸੱਤਾ 'ਤੇ ਕਾਬਜ਼ ਹੋਣਾ ਚਾਹੁ... ਅਗਲੀ ਖ਼ਬਰ ਨੌਜਵਾਨ ਪਾਠੀ ਸਿੰਘ ਨੂੰ ਮਰਨ ਲਈ ਮਜਬੂਰ ਕਰਨ ਵਾਲਾ ਬਾਬਾ ਬਲਵਿੰਦਰ ਸਿੰਘ ਚਾਂਗਲੀ ਗਿ੍ਫ਼ਤਾਰ <br/>
Ad Position 24