08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਗੁਰਦੁਆਰਾ ਨਿਆਈ ਸਾਹਿਬ ਵਿਖੇ 'ਬੀਬਾ ਬੱਚਾ' ਪ੍ਰਤੀਯੋਗਤਾ ਕਰਵਾਈ <br/>

Ad Position 21
No active advertisement
ਅਜੀਤ ਡੈਸਕ 25-02-2026
ਸੁਨਾਮ ਊਧਮ ਸਿੰਘ ਵਾਲਾ, 24 ਫਰਵਰੀ (ਰੁਪਿੰਦਰ ਸਿੰਘ ਸੱਗੂ) - ਗੁਰਦੁਆਰਾ ਨਿਆਈ ਸਾਹਿਬ ਸੁਨਾਮ ਵਿਖੇ ਅਕਾਲ ਅਕੈਡਮੀ ਚੀਮਾ ਵਲੋਂ ਬੀਬਾ ਬੱਚਾ ਮੁਕਾਬਲਾ ਸਫਲਤਾ ਪੂਰਵਕ ਆਯੋਜਿਤ ਕੀਤਾ ਗਿਆ | ਇਸ ਮੁਕਾਬਲੇ 'ਚ ਗੁਰਬਾਣੀ ਕੰਠ, ਪੇਂਟਿੰਗ, ਸੁੰਦਰ ਲਿਖਾਈ ਅਤੇ ਗੁਰਮਤਿ ਆਧਾਰਿਤ ਗਤੀਵਿਧੀਆਂ ਕਰਵਾਈਆਂ ਗਈਆਂ | ਵਿਦਿਆਰਥੀਆਂ ਨੇ ਉਤਸ਼ਾਹ ਨਾਲ ਪ੍ਰਤੀਯੋਗਤਾ ਚ ਹਿੱਸਾ ਲਿਆ ਅਤੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਦਿਲਕਸ਼ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਬੱਚਿਆਂ ਨੂੰ ਗੁਰਬਾਣੀ ਨਾਲ ਜੁੜਨ ਲਈ ਅਤੇ ਗੁਰੂ ਸਾਹਿਬ ਦੇ ਦੱਸੇ ਸਿਧਾਂਤਾਂ ਉੱਪਰ ਚੱਲਣ ਲਈ ਪ੍ਰੇਰਿਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਉਕਤ ਪ੍ਰਤੀਯੋਗਤਾ ਅਕਾਲ ਅਕੈਡਮੀ ਪਿ੍ੰਸੀਪਲ ਨੀਨਾ ਸ਼ਰਮਾ ਦੀ ਅਗਵਾਈ ਹੇਠ ਸਟਾਫ਼ ਦੇ ਸਹਿਯੋਗ ਸਦਕਾ ਕਰਵਾਈ ਗਈ | ਇਸ ਮੌਕੇ ਅਕਾਲ ਅਕੈਡਮੀ ਦਾ ਸਟਾਫ਼ ਅਤੇ ਬੱਚੇ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਵਲੋਂ ਮੁੱਖ ਮੰਤਰੀ ਦੇ ਓ. ਐਸ. ਡੀ ਨਾਲ ਮੀਟਿੰਗ <br/> ਅਗਲੀ ਖ਼ਬਰ ਪਿੰਡ ਖੁਰਦ ਵਿਖੇ ਪੰਜ ਦਿਨਾਂ ਰੂਹਾਨੀ ਦੀਵਾਨ ਸਮਾਗਮ ਸੰਪੰਨ <br/>
Ad Position 24