ਧੂਰੀ, 24 ਫਰਵਰੀ (ਲਖਵੀਰ ਸਿੰਘ ਧਾਂਦਰਾ, ਸੰਜੇ ਲਹਿਰੀ) - ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦੇ ਵਲੋਂ ਸੂਬਾ ਪ੍ਰਧਾਨ ਕੁਲਬੀਰ ਸਿੰਘ ਮੋਗਾ ਦੀ ਅਗਵਾਈ ਹੇਠ ਨਾਮ ਬਦਲੀ ਦੇ ਮੁੱਦੇ ਸੂਬਾ ਕਮੇਟੀ ਦੇ ਆਗੂਆਂ ਵਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨਾਲ ਮੀਟਿੰਗ ਕੀਤੀ ਗਈ | ਇਸ ਬਾਰੇ ਗੱਲਬਾਤ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਰਿਖੀ, ਸੂਬਾ ਆਗੂ ਤੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਰਣਧੀਰ ਸਿੰਘ ਨੇ ਦੱਸਿਆ ਕਿ ਜਥੇਬੰਦੀ ਵਲੋਂ ਮਲਟੀਪਰਪਜ਼ ਕੇਡਰ ਤੇ ਅਹੁਦੇ ਦਾ ਨਾਮ ਤਬਦੀਲ ਕਰਨ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਮੰਗ ਉਠਾਈ ਜਾ ਰਹੀ ਹੈ ਅਤੇ ਹੁਣ ਇਸ ਸਬੰਧ ਦੇ ਵਿਚ ਸੰਘਰਸ਼ ਤੇਜ਼ ਕਰ ਦਿੱਤਾ ਗਿਆ ਹੈ, ਆਗੂਆਂ ਨੇ ਕਿਹਾ ਕੇ ਕਿ ਮਲਟੀਪਰਪਜ਼ ਕੇਡਰ ਦਾ ਨਾਮ ਤਬਦੀਲ ਕਰਨ ਦੇ ਲਈ ਜਥੇਬੰਦੀ ਦੀ ਵਲੋਂ ਇੱਕ ਫਾਈਲ ਸਿਹਤ ਵਿਭਾਗ ਪੰਜਾਬ ਦੇ ਰਾਹੀਂ ਸਰਕਾਰ ਪਾਸ ਭੇਜੀ ਗਈ ਹੈ ਤੇ ਜਥੇਬੰਦੀ ਸਿਹਤ ਮੰਤਰੀ ਪੰਜਾਬ ਨੂੰ ਵੀ ਮੰਗ ਪੱਤਰ ਦੇ ਚੁੱਕੀ ਹੈ, ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਕਿ ਮਲਟੀਪਰਪਜ਼ ਕੇਡਰ ਦੇ ਅਹੁਦੇ ਦਾ ਨਾਮ ਤਬਦੀਲ ਕਰਨਾ ਸਮੇਂ ਦੀ ਮੰਗ ਹੈ ਅਤੇ ਸਰਕਾਰ ਤੇ ਇਸ ਮੰਗ ਨੂੰ ਮੰਨਦੇ ਹੋਏ ਕੋਈ ਵੀ ਵਿੱਤੀ ਬੋਝ ਨਹੀਂ ਪੈਂਦਾ | ਉਨ੍ਹਾਂ ਦੱਸਿਆ ਕੇ ਇਸ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ ਸੁਖਵੀਰ ਸਿੰਘ ਵਲੋਂ ਵਿਸ਼ਵਾਸ ਦਵਾਇਆ ਗਿਆ ਹੈ ਕੇ ਮਲਟੀਪਰਪਜ਼ ਕੇਡਰ ਦਾ ਨਾਮ ਬਦਲਣ ਸਬੰਧੀ ਮਾਮਲਾ ਮੁੱਖ ਮੰਤਰੀ ਦੇ ਧਿਆਨ ਵਿਚ ਆ ਗਿਆ ਹੈ ਤੇ ਇਹ ਮਸਲਾ ਹੱਲ ਕੀਤਾ ਜਾਵੇਗਾ | ਇਸ ਮੌਕੇ ਜਥੇਬੰਦੀ ਦੇ ਸੂਬਾ ਆਗੂ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਰਣਧੀਰ ਸਿੰਘ ਸੰਗਰੂਰ, ਸੂਬਾ ਪੈੱ੍ਰਸ ਸਕੱਤਰ ਰਾਜੇਸ਼ ਰਿਖੀ ਪੰਜਗਰਾਈਆਂ, ਸੂਬਾ ਆਗੂ ਨੀਰਜ ਸ਼ਰਮਾ ਧੂਰੀ, ਸੂਬਾ ਆਗੂ ਜਗਤਾਰ ਸਿੰਘ ਸਿੱਧੂ, ਜਸਵੀਰ ਸਿੰਘ ਜੱਸੀ, ਚਮਕੌਰ ਸਿੰਘ, ਤਰਸੇਮ ਸਿੰਘ ਵੀ ਹਾਜ਼ਰ ਸਨ |