08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਮਲੇਰਕੋਟਲਾ ਪੁਲਿਸ ਵਲੋਂ 8 ਮੋਬਾਈਲ ਅਤੇ 3 ਲੈਪਟਾਪ ਚੋਰੀ ਮਾਮਲੇ 'ਚ 2 ਦੋਸ਼ੀ ਗਿ੍ਫ਼ਤਾਰ - ਡੀ.ਐਸ.ਪੀ. ਸਿੱਧੂ <br/>

Ad Position 21
No active advertisement
ਅਜੀਤ ਡੈਸਕ 25-02-2026
ਮਲੇਰਕੋਟਲਾ, 24 ਫਰਵਰੀ (ਮੁਹੰਮਦ ਹਨੀਫ਼ ਥਿੰਦ) - ਡੀ.ਐਸ.ਪੀ. ਡਾਕਟਰ ਮਾਨਵਜੀਤ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾੜੇ ਅਨਸਰਾਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ | ਉਨ੍ਹਾਂ ਦਾਅਵਾ ਕਰਦਿਆਂ ਦੱਸਿਆ ਕਿ ਥਾਣਾ ਸਿਟੀ-1 ਦੇ ਮੁੱਖ ਅਫ਼ਸਰ ਇੰਸਪੈਕਟਰ ਦਲਜੀਤ ਸਿੰਘ ਗਿੱਲ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਵਲੋਂ ਮੁਕੱਦਮਾ ਨੰਬਰ 38 ਜੋਕਿ 13 ਫਰਵਰੀ ਅਧੀਨ ਧਾਰਾ 305, 331(3) ਬੀ.ਐਨ. ਐੱਸ ਤਹਿਤ ਦਰਜ ਮਾਮਲੇ ਵਿਚ ਦੋਸ਼ੀ ਮੁਹੰਮਦ ਸਹਿਬਾਜ਼ ਉਰਫ਼ ਜੈਂਗੋ ਪੁੱਤਰ ਮੁਹੰਮਦ ਨਦੀਮ ਵਾਸੀ ਮੰਡਿਆਲਾ ਰੋਡ, ਜਮਾਲਪੁਰਾ ਨੂੰ ਗਿ੍ਫ਼ਤਾਰ ਕੀਤਾ ਗਿਆ | ਡੀ.ਐਸ.ਪੀ. ਸਿੱਧੂ ਨੇ ਦੱਸਿਆ ਕਿ ਦੋਸ਼ੀ ਵਲੋਂ ਜੈਨ ਮੰਦਰ 'ਚੋਂ ਚੋਰੀ ਕੀਤਾ ਮੋਬਾਇਲ ਫ਼ੋਨ ਬਰਾਮਦ ਕਰਵਾਇਆ ਗਿਆ | ਪੁਲਿਸ ਰਿਮਾਂਡ ਦੌਰਾਨ ਪੁੱਛਗਿੱਛ ਦੌਰਾਨ 2 ਹੋਰ ਵਿਅਕਤੀਆਂ ਮੁਹੰਮਦ ਸਹਿਬਾਜ਼ ਉਰਫ਼ ਬੂਚਾ ਪੁੱਤਰ ਯਾਮੀਨ ਵਾਸੀ ਮੁਹੱਲਾ ਕਸਾਈਆਂ ਵਾਲਾ ਪੱਕਾ ਦਰਵਾਜ਼ਾ ਜਮਾਲਪੁਰਾ ਅਤੇ ਮੁਹੰਮਦ ਸਾਹਿਲ ਪੁੱਤਰ ਤਾਜੂ ਏਜੰਟ ਵਾਸੀ ਨੇੜੇ ਹੈਦਰ ਸ਼ੇਖ, ਮਲੇਰਕੋਟਲਾ ਨੂੰ ਵੀ ਨਾਮਜ਼ਦ ਕੀਤਾ ਗਿਆ | ਤਫਤੀਸ਼ ਦੌਰਾਨ ਮੁੱਖ ਦੋਸ਼ੀ ਪਾਸੋਂ ਜੰਮੂ ਕਟੜਾ ਰੇਲਗੱਡੀ 'ਚੋਂ ਵੱਖ-ਵੱਖ ਵਿਅਕਤੀਆਂ ਪਾਸੋਂ ਚੋਰੀ ਕੀਤੇ ਗਏ ਕੁੱਲ 8 ਮੋਬਾਇਲ ਫ਼ੋਨ ਅਤੇ 3 ਲੈਪਟਾਪ ਬਰਾਮਦ ਕੀਤੇ ਗਏ | ਇਸ ਤੋਂ ਇਲਾਵਾ ਗਿ੍ਫ਼ਤਾਰ ਕੀਤੇ ਗਏ ਦੋਸ਼ੀ ਮੁਹੰਮਦ ਸਹਿਬਾਜ਼ ਉਰਫ਼ ਬੂਚਾ ਜਿਸ ਪਾਸੋਂ 4 ਮੋਬਾਇਲ ਫ਼ੋਨ ਵੀ ਬਰਾਮਦ ਹੋਏ ਹਨ | ਪੁਲਿਸ ਨੇ ਦੋਸ਼ੀਆਂ ਦਾ ਰਿਮਾਂਡ ਹਾਸਲ ਕਰ ਕੇ ਹੋਰ ਡੂੰਘੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ਅਤੇ ਸੰਭਾਵਨਾ ਹੈ ਕਿ ਸ਼ਹਿਰ ਵਿਚ ਪਿਛਲੇ ਸਮੇਂ ਹੋਈਆਂ ਹੋਰ ਵਾਰਦਾਤਾਂ ਦੇ ਵੀ ਖ਼ੁਲਾਸੇ ਹੋ ਸਕਦੇ ਹਨ | ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਦੇ ਹੈਲਪਲਾਈਨ ਨੰਬਰ 112 ਤੇ ਜਾਣਕਾਰੀ ਦਿੱਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਐਸ. ਸੀ. ਸਿੱਖਿਆਰਥੀਆਂ ਲਈ ਡੇਅਰੀ ਸਿਖਲਾਈ ਕੋਰਸ 2 ਮਾਰਚ ਤੋਂ ਅਗਲੀ ਖ਼ਬਰ ਫ਼ਲਾਂ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ - ਚੇਅਰਮੈਨ ਜਾਫ਼ਰ ਅਲੀ ਭੈਣੀ <br/>
Ad Position 24