15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸਿੱਖਿਆ ਸਕੱਤਰ ਦੇ ਦੁਬਾਰਾ ਮੀਟਿੰਗ ਬੁਲਾਉਣ ਦੇ ਭਰੋਸੇ ਨੂੰ ਲੈ ਕੇ ਸਾਂਝੇ ਮੋਰਚੇ ਦਾ ਵਫ਼ਦ ਡੀ.ਸੀ. ਨੂੰ ਮਿਲਿਆ <br/>

Ad Position 21
No active advertisement
ਅਜੀਤ ਡੈਸਕ 26-02-2026
ਸੰਗਰੂਰ, 25 ਫਰਵਰੀ (ਅਮਨਦੀਪ ਸਿੰਘ ਬਿੱਟਾ) - ਬੇਰੁਜ਼ਗਾਰ ਸਾਂਝਾ ਮੋਰਚੇ ਪੰਜਾਬ ਦੇ ਕਨਵੀਨਰ ਸੁਖਵਿੰਦਰ ਸਿੰਘ ਢਿੱਲਵਾ ਨੇ ਰਾਜ ਦੇ ਸਿੱਖਿਆ ਸਕੱਤਰ ਨੇ 18 ਫਰਵਰੀ ਨੂੰ ਮੀਟਿੰਗ ਦੌਰਾਨ ਇੱਕ ਹਫ਼ਤੇ ਤੱਕ ਮੰਗਾਂ ਦੇ ਹੱਲ ਲਈ ਦੁਬਾਰਾ ਮੀਟਿੰਗ ਬੁਲਾਉਣ ਦਾ ਭਰੋਸਾ ਦਿੱਤਾ ਸੀ | ਉਨ੍ਹਾਂ ਕਿਹਾ ਕਿ ਡੀ.ਸੀ. ਦਫ਼ਤਰ ਬਾਹਰ ਪੱਕਾ ਮੋਰਚਾ ਲਗਾਈ ਬੈਠੇ ਮੋਰਚੇ ਦੇ ਆਗੂਆਂ ਨੂੰ ਅੱਜ ਜਿੱਥੇ 62 ਦਿਨ ਹੋ ਚੁੱਕੇ ਹਨ ਉੱਥੇ ਹਫ਼ਤੇ ਦਾ ਸਮਾਂ ਜੋ ਸਿੱਖਿਆ ਸਕੱਤਰ ਨੇ ਦਿੱਤਾ ਸੀ ਉਹ ਵੀ ਪੂਰਾ ਹੋ ਚੁੱਕਿਆ ਹੈ | ਮੋਰਚੇ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਰਾਹੀ ਸਿੱਖਿਆ ਸਕੱਤਰ ਦੇ ਵਾਅਦੇ ਨੂੰ ਚੇਤੇ ਕਰਵਾਉਂਦਿਆਂ ਕਿਹਾ ਕਿ ਸਰਕਾਰ ਪਿਛਲੇ ਚਾਰ ਸਾਲਾਂ ਤੋਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਤੋਂ ਕੰਨੀ ਕਤਰਾਂ ਰਹੀ ਹੈ | ਸੁਖਵਿੰਦਰ ਸਿੰਘ ਢਿੱਲਵਾ ਅਨੁਸਾਰ ਮੋਰਚੇ ਵਾਲੇ ਸਥਾਨ ਉੱਤੇ ਲੱਗੇ ਗੰਦਗੀ ਦੇ ਢੇਰਾਂ ਨੂੰ ਹਟਾਉਣ ਸਬੰਧੀ ਵੀ ਡੀ.ਸੀ. ਤੋਂ ਮੰਗ ਕੀਤੀ ਗਈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਆਉਂਦੇ ਦਿਨਾਂ ਵਿਚ ਬੇਰੁਜ਼ਗਾਰਾਂ ਦੀ ਮੰਗਾਂ ਨਾ ਮੰਨੀਆਂ ਤਾਂ ਮੋਰਚਾ ਮੁੱਖ ਮੰਤਰੀ ਨਿਵਾਸ ਬਾਹਰ ਆਰੰਭ ਕੀਤਾ ਜਾਵੇਗਾ | ਇਸ ਮੌਕੇ ਮਨਜੀਤ ਕੌਰ, ਰਾਜਵੀਰ ਕੌਰ ਆਦਿ ਮੋਰਚੇ ਨਾਲ ਸਬੰਧਤ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਪਬਲਿਕ ਸਕੂਲ, ਬਰੜਵਾਲ- ਧੂਰੀ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ <br/> ਅਗਲੀ ਖ਼ਬਰ ਟੀ.ਐਲ.ਐਫ. ਸਕੂਲ ਵਲੋਂ ਬੱਚਿਆਂ ਲਈ ਮੁਫ਼ਤ ਖੇਡ ਸੈਸ਼ਨ ਦਾ ਆਯੋਜਨ <br/>
Ad Position 24