15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਗੁਰੂ ਤੇਗ ਬਹਾਦਰ ਪਬਲਿਕ ਸਕੂਲ, ਬਰੜਵਾਲ- ਧੂਰੀ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ <br/>

Ad Position 21
No active advertisement
ਅਜੀਤ ਡੈਸਕ 26-02-2026
ਧੂਰੀ 25 ਫਰਵਰੀ (ਲਖਵੀਰ ਸਿੰਘ ਧਾਂਦਰਾ, ਸੰਜੇ ਲਹਿਰੀ) - ਧੂਰੀ ਦੇ ਪ੍ਰਸਿੱਧ ਸਿੱਖਿਆ ਸੰਸਥਾਨ ਗੁਰੂ ਤੇਗ ਬਹਾਦਰ ਪਬਲਿਕ ਸਕੂਲ, ਬਰੜਵਾਲ-ਧੂਰੀ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਕਾਮਯਾਬੀ ਮਿਹਨਤ, ਅਨੁਸ਼ਾਸਨ ਅਤੇ ਲਗਨ ਦਾ ਪਰਿਣਾਮ ਹੁੰਦੀ ਹੈ | ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਨਵਾਂ ਇਤਿਹਾਸ ਰਚ ਦਿੱਤਾ ਹੈ ਅਤੇ ਸਕੂਲ ਦਾ ਨਾਮ ਇਲਾਕੇ ਭਰ ਵਿਚ ਰੌਸ਼ਨ ਕੀਤਾ ਹੈ | ਇਸ ਵਿਚ ਰਮਯਕ ਜੈਨ ਪੁੱਤਰ ਸ਼੍ਰੀ ਅਰੁਣ ਕੁਮਾਰ ਜੈਨ ਅਤੇ ਸ੍ਰੀਮਤੀ ਸਨੇਹ ਲਤਾ (99.85) ਪਰਸੈਂਟਾਇਲ ਪ੍ਰਾਪਤ ਕਰ ਕੇ ਸਾਰੇ ਵਿਦਿਆਰਥੀਆਂ ਲਈ ਪੇ੍ਰਰਨਾ ਦਾ ਸਰੋਤ ਬਣਿਆ | ਉਨ੍ਹਾਂ ਦੀ ਇਸ ਉਪਲਬਧੀ ਨੇ ਸਾਬਤ ਕੀਤਾ ਕਿ ਲਕਸ਼ ਪ੍ਰਤੀ ਸਖਤ ਮਿਹਨਤ ਨਾਲ ਹਰ ਮੰਜਿਲ ਹਾਸਲ ਕੀਤੀ ਜਾ ਸਕਦੀ ਹੈ | ਇਸ ਤੋਂ ਇਲਾਵਾ ਧਵਲ ਕੁਮਾਰ (95.40) ਪਰਸੈਂਟਾਇਲ ਪੁੱਤਰ ਸ਼੍ਰੀ ਵਿਪਨ ਕੁਮਾਰ ਅਤੇ ਸ੍ਰੀਮਤੀ ਅਨੀਤਾ ਗੁਪਤਾ, ਸ਼ੁਭਿੰਦੂ ਬੰਸਲ (95.32) ਪਰਸੈਂਟਾਇਲ ਪੁੱਤਰ ਸ਼੍ਰੀ ਜੀਵਨ ਬਾਂਸਲ ਅਤੇ ਸ੍ਰੀਮਤੀ ਨਿਸ਼ੀ ਰਾਣੀ ਨੇ ਵੀ ਉੱਤਮ ਪ੍ਰਦਰਸ਼ਨ ਕਰਦਿਆਂ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ | ਇਨ੍ਹਾਂ ਸਾਰੇ ਵਿਦਿਆਰਥੀਆਂ ਦੀ ਸਫਲਤਾ ਨੇ ਸਕੂਲ ਦੇ ਅਕਾਦਮਿਕ ਮਿਆਰ ਨੂੰ ਹੋਰ ਮਜ਼ਬੂਤ ਕੀਤਾ ਹੈ | ਵਿਦਿਆਰਥੀਆਂ ਦੀ ਮਿਹਨਤ ਅਤੇ ਲਗਨ ਨੂੰ ਸਨਮਾਨਿਤ ਕਰਨ ਵੇਲੇ ਪਿ੍ੰਸੀਪਲ ਸਰਦਾਰ ਸਤਿਬੀਰ ਸਿੰਘ ਨੇ ਕਿਹਾ ਕਿ ਇਹ ਸਫਲਤਾ ਉਨ੍ਹਾਂ ਦੀ ਨਿਰੰਤਰ ਮਿਹਨਤ ਅਤੇ ਕੇਂਦਿ੍ਤ ਸੋਚ ਦਾ ਨਤੀਜਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇੰਨੇ ਹੀ ਜਜ਼ਬੇ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਟਰੱਸਟ ਦੇ ਚੇਅਰਮੈਨ ਐਕਸ ਡੀ.ਆਇ. ਸਰਦਾਰ ਪਰਮਜੀਤ ਸਿੰਘ ਗਿੱਲ ਨੇ ਕਿਹਾ ਕਿ ਇਹ ਸਾਰੀ ਕਾਮਯਾਬੀ ਗੁਰੂ ਜੀ ਦੀ ਅਸੀਮ ਕਿਰਪਾ ਅਤੇ ਸਕੂਲ ਦੇ ਅਕਾਦਮਿਕ ਮੁਖੀ, ਸਾਰੇ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ ਹੈ | ਸਕੂਲ ਪ੍ਰਬੰਧਕ ਕਮੇਟੀ ਅਤੇ ਅਧਿਆਪਕ ਵਰਗ ਨੇ ਵੀ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਮਾਤਾ-ਪਿਤਾ ਦੇ ਅਟੁੱਟ ਸਹਿਯੋਗ ਲਈ ਧੰਨਵਾਦ ਪ੍ਰਗਟ ਕੀਤਾ |

Ad Position 22
No active advertisement
ਪਿਛਲੀ ਖ਼ਬਰ ਰਣਬੀਰ ਕਾਲਜ 'ਚ ਲਗਾਇਆ ਫੂਡ ਫੇਅਰ <br/> ਅਗਲੀ ਖ਼ਬਰ ਸਿੱਖਿਆ ਸਕੱਤਰ ਦੇ ਦੁਬਾਰਾ ਮੀਟਿੰਗ ਬੁਲਾਉਣ ਦੇ ਭਰੋਸੇ ਨੂੰ ਲੈ ਕੇ ਸਾਂਝੇ ਮੋਰਚੇ ਦਾ ਵਫ਼ਦ ਡੀ.ਸੀ. ਨੂੰ ਮਿਲਿਆ <br/>...
Ad Position 24