15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਕੌਮਾਂਤਰੀ ਮਾਂ ਬੋਲੀ ਨੂੰ ਸਮਰਪਿਤ ਸਮਾਗਮ ਵਿਚ ਜੇਤੂਆਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 26-02-2026
ਧੂਰੀ, 25 ਫਰਵਰੀ (ਸੁਖਵੰਤ ਸਿੰਘ ਭੁੱਲਰ) - ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸੰਗਰੂਰ ਬਰਨਾਲਾ ਬਠਿੰਡਾ ਮਾਨਸਾ 'ਤੇ ਆਧਾਰਿਤ ਜ਼ੋਨਲ ਪੱਧਰ ਤੇ ਬੀਤੇ ਅਕਤੂਬਰ ਮਹੀਨੇ ਵਿਚ ਕਾਲਜ ਵਿਦਿਆਰਥੀਆਂ ਦੇ ਕਰਵਾਏ ਨੈਤਿਕ ਸਿੱਖਿਆ ਇਮਤਿਹਾਨ ਦਾ ਇਨਾਮ ਵੰਡ ਸਮਾਰੋਹ ਅਤੇ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਦੇਸ਼ ਭਗਤ ਕਾਲਜ ਆਫ਼ ਐਜੂਕੇਸ਼ਨ ਬਰੜਵਾਲ ਧੂਰੀ ਵਿਖੇ ਪਿ੍ੰਸੀਪਲ ਡਾ ਕਵਿਤਾ ਮਿੱਤਲ, ਡਾ ਪਰਮਵੀਰ ਸਿੰਘ ਦੀ ਦੇਖ ਰੇਖ ਹੇਠ ਕਰਵਾਇਆ ਗਿਆ | ਇਸ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਡਾ ਬਲਬੀਰ ਸਿੰਘ ਪਿ੍ੰਸੀਪਲ ਦੇਸ਼ ਭਗਤ ਕਾਲਜ ਬਰੜਵਾਲ ਦੇ ਪਹੁੰਚਣ ਤੇ ਕਾਲਜ ਤੇ ਸਟੱਡੀ ਸਰਕਲ ਵਲੋਂ ਬੂਟਾ ਭੇਟ ਕਰ ਕੇ ਨਿੱਘਾ ਸਵਾਗਤ ਕੀਤਾ ਗਿਆ | ਸਟੱਡੀ ਸਰਕਲ ਦੇ ਜ਼ੋਨਲ ਪ੍ਰਧਾਨ ਕੁਲਵੰਤ ਸਿੰਘ ਨਾਗਰੀ, ਅਜਮੇਰ ਸਿੰਘ ਜ਼ੋਨਲ ਸਕੱਤਰ, ਗੁਲਜ਼ਾਰ ਸਿੰਘ ਜਥੇਬੰਦਕ ਸਕੱਤਰ, ਬਲਵੰਤ ਸਿੰਘ ਭਿੱਖੀ ਪ੍ਰਧਾਨ ਸੰਗਰੂਰ ਯੂਨਿਟ ਦੇ ਪ੍ਰਬੰਧ ਅਧੀਨ ਸੁਰਿੰਦਰ ਪਾਲ ਸਿੰਘ ਸਿਦਕੀ ਡਿਪਟੀ ਚੀਫ਼ ਆਰਗੇਨਾਈਜ਼ਰ ਨੇ ਸਮਾਗਮ ਦੇ ਮੰਤਵ ਬਾਰੇ ਦੱਸਿਆ ਅਤੇ ਮੰਚ ਸੰਚਾਲਨ ਦੀ ਕਾਰਵਾਈ ਬਾਖ਼ੂਬੀ ਨਿਭਾਈ | ਇਸ ਮੌਕੇ 'ਤੇ ਮੁੱਖ ਬੁਲਾਰੇ ਵਜੋਂ ਪਹੁੰਚੇ ਡਾ. ਰਾਜਵਿੰਦਰ ਕੌਰ ਪੰਜਾਬੀ ਲੈਕਚਰਾਰ ਸਰਕਾਰੀ ਰਣਬੀਰ ਕਾਲਜ ਸੰਗਰੂਰ ਨੇ ਮਾਂ ਬੋਲੀ ਦਿਵਸ ਦੇ ਸੰਦਰਭ ਵਿਚ ਇਤਿਹਾਸ, ਪਿਛੋਕੜ ਅਤੇ ਵਰਤਮਾਨ ਦੀਆਂ ਚੁਨੌਤੀਆਂ ਬਾਰੇ ਵਿਚਾਰ ਸਾਂਝੇ ਕਰਦੇ ਕੀਤੇ | ਆਪ ਨੇ ਵਰਤਮਾਨ ਸਮੇਂ ਪੰਜਾਬੀ ਭਾਸ਼ਾ ਪ੍ਰਤੀ ਕੀਤੀ ਜਾ ਰਹੀ ਬੇਰੁਖ਼ੀ ਵਿਸ਼ੇਸ਼ ਕਰ ਕੇ ਅੰਗਰੇਜ਼ੀ ਸਕੂਲਾਂ ਵਿਚ ਪੰਜਾਬੀ ਬੋਲਣ ਤੇ ਲਗਾਈ ਪਾਬੰਦੀ ਤੇ ਗੰਭੀਰ ਚਿੰਤਾ ਪ੍ਰਗਟ ਕੀਤੀ | ਕਿਹਾ ਕਿ ਪੰਜਾਬ ਸਰਕਾਰ ਇਹੋ ਜਿਹੇ ਕਾਨੂੰਨ ਲਾਗੂ ਕਰੇ ਜਿਸ ਨਾਲ ਪਹਿਲੀ ਤੋਂ ਉਚੇਰੀ ਸਿੱਖਿਆ ਤੱਕ ਪੰਜਾਬੀ ਨੂੰ ਬਣਦਾ ਸਤਿਕਾਰ ਮਿਲੇ | ਵਿਚਾਰ ਚਰਚਾ ਵਿਚ ਭਾਗ ਲੈਂਦਿਆਂ ਪਿ੍ੰਸੀਪਲ ਕਵਿਤਾ ਮਿੱਤਲ, ਕੁਲਵੰਤ ਸਿੰਘ ਨਾਗਰੀ ਜ਼ੋਨਲ ਪ੍ਰਧਾਨ ਨੇ ਵੀ ਅਜੋਕੇ ਸਮੇਂ ਵਿਚ ਪੰਜਾਬੀ ਦੀ ਦਸ਼ਾ ਅਤੇ ਦਿਸ਼ਾ ਤੇ ਚਿੰਤਨ ਕੀਤਾ | ਅਜਮੇਰ ਸਿੰਘ ਜ਼ੋਨਲ ਸਕੱਤਰ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਸਬੰਧੀ ਰਿਪੋਰਟ ਪੇਸ਼ ਕਰਦਿਆਂ ਕਿਹਾ ਕਿ ਸਟੱਡੀ ਸਰਕਲ ਵਲੋਂ ਇਹ ਇਮਤਿਹਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਤਾ ਗਿਆ ਸੀ | ਜ਼ੋਨ ਦੇ ਆਧਾਰ 'ਤੇ ਅੱਜ ਸੰਗਰੂਰ - ਮਲੇਰਕੋਟਲਾ ਖੇਤਰ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ ਕੀਤਾ ਜਾ ਰਿਹਾ ਹੈ | ਡਾ. ਬਲਬੀਰ ਸਿੰਘ ਮੁੱਖ ਮਹਿਮਾਨ ਨੇ ਸਟੱਡੀ ਸਰਕਲ ਵਲੋਂ ਇਸ ਇਮਤਿਹਾਨ ਰਾਹੀਂ ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਨਾਲ ਜੋੜਨ ਅਤੇ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ ਕੀਮਤਾਂ ਨੂੰ ਪ੍ਰਫੁੱਲਿਤ ਕਰਨ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ | ਇਸ ਇਮਤਿਹਾਨ ਵਿਚੋਂ ਦੂਸਰਾ ਸਥਾਨ ਪ੍ਰਾਪਤ ਕਰਤਾ ਸਥਾਨਿਕ ਕਾਲਜ ਦੀ ਵਿਦਿਆਰਥਣ ਮਨਰੂਪ ਕੌਰ ਦੇ ਨਾਲ ਦੁਪਿੰਦਰ ਕੌਰ ਸਰਕਾਰੀ ਰਣਬੀਰ ਕਾਲਜ ਸੰਗਰੂਰ, ਸਾਨੀਆ ਦੇਸ਼ ਭਗਤ ਕਾਲਜ ਬਰੜਵਾਲ ਨੂੰ ਸਟੱਡੀ ਸਰਕਲ ਵਲੋਂ ਨਗਦ ਪੁਰਸਕਾਰ ਅਤੇ ਬਾਕੀਆਂ ਨੂੰ ਉਤਸ਼ਾਹ ਵਧਾਊ ਇਨਾਮ ਦਿੱਤੇ ਗਏ | ਸਮੂਹ ਕਾਲਜਾਂ ਦੇ ਪ੍ਰੋਫੈਸਰ ਇੰਚਾਰਜਾਂ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਰਮਜੀਤ ਕੌਰ ਸਰਕਾਰੀ ਰਣਬੀਰ ਕਾਲਜ ਸੰਗਰੂਰ ਅਤੇ ਸਥਾਨਿਕ ਕਾਲਜ ਦੇ ਵਿਦਿਆਰਥੀਆਂ ਜਸ਼ਨਪ੍ਰੀਤ ਸਿੰਘ, ਹੁਸਨਪ੍ਰੀਤ ਸਿੰਘ ਅਤੇ ਸੁਰਿੰਦਰ ਪਾਲ ਸਿੰਘ ਸਿਦਕੀ ਵਲੋਂ ਪੰਜਾਬੀ ਵਿਰਸੇ ਨੂੰ ਸੰਭਾਲਣ ਪ੍ਰਤੀ ਗੀਤ, ਕਵਿਤਾਵਾਂ ਦੀ ਕੀਤੀ ਪੇਸ਼ਕਾਰੀ ਨੂੰ ਸਰੋਤਿਆਂ ਨੇ ਸਲਾਹਿਆ | ਸਮਾਗਮ ਲਈ ਸਟਾਫ਼ ਮੈਂਬਰ ਅਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਮੈਡਮ ਸੁਮਨਦੀਪ, ਅਮਨਦੀਪ ਕੌਰ, ਦੀਪਕਾ ਮੁਖੀਜਾ, ਸ਼ਿਲਪਾ ਰਾਣੀ, ਭਾਵਨਾ ਜੋਸ਼ੀ, ਹਰਪ੍ਰੀਤ ਕੌਰ, ਡਾ ਪਰਮਜੀਤ ਕੌਰ ਤੋਂ ਇਲਾਵਾ ਡਾ ਭਰਤਇੰਦਰ ਸਿੰਘ ਬਰੜਵਾਲ, ਮੈਡਮ ਰਮਨਦੀਪ ਕੌਰ, ਅਮਨਿੰਦਰ ਕੌਰ, ਪ੍ਰੋ ਜਸਪ੍ਰੀਤ ਸਿੰਘ, ਰਮਨਦੀਪ ਵਿਰਕ ਮਸਤੂਆਣਾ ਸਾਹਿਬ, ਅਮਨਪ੍ਰੀਤ ਸਿੰਘ ਸੰਦੌੜ, ਜਤਿੰਦਰ ਸਿੰਘ ਲਾਈਫ ਗਾਰਡ ਇੰਸਟੀਚਿਊਟ, ਅਵਿਨਾਸ਼ ਕੌਰ ਵੂਮੈਨ ਕਾਲਜ ਸੰਗਰੂਰ, ਅਮਨਪ੍ਰੀਤ ਸਿੰਘ ਬੇਨੜਾ, ਡਾ ਅਮਨਦੀਪ ਵਾਤਿਸ਼ ਅਮਰਗੜ੍ਹ ਆਦਿ ਦਾ ਵਿਸ਼ੇਸ਼ ਸਹਿਯੋਗ ਰਿਹਾ | ਡਾ ਪਰਮਵੀਰ ਸਿੰਘ ਨੇ ਧੰਨਵਾਦੀ ਸ਼ਬਦ ਕਹੇ |

Ad Position 22
No active advertisement
ਪਿਛਲੀ ਖ਼ਬਰ ਘਰੇਲੂ ਕਲੇਸ਼ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ <br/> ਅਗਲੀ ਖ਼ਬਰ ਰਣਬੀਰ ਕਾਲਜ 'ਚ ਲਗਾਇਆ ਫੂਡ ਫੇਅਰ <br/>
Ad Position 24