15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਘਰੇਲੂ ਕਲੇਸ਼ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ <br/>

Ad Position 21
No active advertisement
ਅਜੀਤ ਡੈਸਕ 26-02-2026
ਸੁਨਾਮ ਊਧਮ ਸਿੰਘ ਵਾਲਾ, 25 ਫਰਵਰੀ (ਧਾਲੀਵਾਲ, ਭੁੱਲਰ) - ਕੋਟੜਾ ਲਹਿਲ ਪਿੰਡ ਦੇ ਇੱਕ ਨੌਜਵਾਨ ਵਲੋਂ ਘਰੇਲੂ ਕਲੇਸ਼ ਦੇ ਚੱਲਦਿਆਂ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲੈਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਮਿ੍ਤਕ ਦੇ ਪੋਸਟਮਾਰਟਮ ਸਮੇਂ ਪੁਲਿਸ ਥਾਣਾ ਭੀਖੀ ਦੇ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੀਬ ਸਵਾ ਕੁ ਸਾਲ ਪਹਿਲਾਂ ਪਿੰਡ ਕੋਟੜਾ ਲਹਿਲ ਦੇ ਗੁਰਸੇਵਕ ਸਿੰਘ ਦਾ ਸਮਾਉਂ ਦੀ ਮਨਪ੍ਰੀਤ ਕੌਰ ਨਾਲ ਵਿਆਹ ਹੋਇਆ ਸੀ ਪਰ ਸ਼ੁਰੂ ਤੋਂ ਹੀ ਦੋਵਾਂ ਪਤੀ-ਪਤਨੀ ਦੀ ਆਪਸ ਵਿਚ ਅਣਬਣ ਚੱਲ ਰਹੀ ਸੀ | ਬੀਤੀ 16 ਫਰਵਰੀ ਨੂੰ ਗੁਰਸੇਵਕ ਸਿੰਘ ਆਪਣੀ ਪਤਨੀ ਨੂੰ ਲੈਣ ਲਈ ਸਹੁਰੇ ਪਿੰਡ ਸਮਾਉਂ ਗਿਆ ਸੀ ਜਿੱਥੇ ਉਸ ਦਾ ਸਹੁਰੇ ਪਰਿਵਾਰ ਨਾਲ ਝਗੜਾ ਹੋ ਗਿਆ | ਜਿਸ ਤੋਂ ਪ੍ਰੇਸ਼ਾਨ ਹੋਕੇ ਗੁਰਸੇਵਕ ਸਿੰਘ ਨੇ ਆਪਣੇ ਸਹੁਰੇ ਘਰ ਵਿਚ ਹੀ ਕੋਈ ਜ਼ਹਿਰੀਲੀ ਚੀਜ਼ ਖਾ ਲਈ | ਪਤਾ ਲੱਗਣ 'ਤੇ ਇਲਾਜ ਲਈ ਉਸ ਨੂੰ ਮਾਨਸਾ ਦੇ ਇੱਕ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ ਪਰ ਡਾਕਟਰਾਂ ਵਲੋਂ ਉਸ ਦੀ ਹਾਲਤ ਨਾਜ਼ੁਕ ਵੇਖਦੇ ਹੋਏ ਇਲਾਜ ਲਈ ਡੀ ਐਮ ਸੀ ਲੁਧਿਆਣਾ ਭੇਜ ਦਿੱਤਾ ਗਿਆ | ਗੁਰਸੇਵਕ ਸਿੰਘ ਦੀ ਹਾਲਤ ਵਿਚ ਸੁਧਾਰ ਨਾਂ ਹੁੰਦਾ ਵੇਖ ਬਾਅਦ ਵਿਚ ਇਲਾਜ ਲਈ ਉਸ ਨੂੰ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਪਰ ਉਸ ਦੀ ਹਾਲਤ ਵਿਗੜਦੀ ਵੇਖ ਬੀਤੀ ਕੱਲ੍ਹ ਸਿਵਲ ਹਸਪਤਾਲ ਸੁਨਾਮ ਲਿਆਂਦਾ ਗਿਆ ਜਿੱਥੇ ਗੁਰਸੇਵਕ ਸਿੰਘ (26) ਪੁੱਤਰ ਕਿਸ਼ਨ ਸਿੰਘ ਪਿੰਡ ਕੋਟੜਾ ਲਹਿਲ ਦੀ ਮੌਤ ਹੋ ਗਈ | ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮਿ੍ਤਕ ਨੌਜਵਾਨ ਗੁਰਸੇਵਕ ਸਿੰਘ ਦੇ ਬਿਆਨਾਂ 'ਤੇ ਉਸ ਦੀ ਪਤਨੀ ਮਨਪ੍ਰੀਤ ਕੌਰ, ਸਹੁਰਾ ਬਲਕਾਰ ਸਿੰਘ, ਸੱਸ ਬਲਜੀਤ ਕੌਰ ਅਤੇ ਸਾਲੀ ਸਨਪ੍ਰੀਤ ਕੌਰ ਖ਼ਿਲਾਫ਼ ਬੀ.ਐਨ.ਐਸ.ਐਸ. ਦੀ ਧਾਰਾ 108,3,5 ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਵਲੋਂ ਐਸ. ਡੀ. ਓ. ਚੀਮਾ ਤੇ ਡਾਕਘਰ ਛਾਜਲੀ ਅੱਗੇ ਧਰਨਾ ਭਲਕੇ ਅਗਲੀ ਖ਼ਬਰ ਕੌਮਾਂਤਰੀ ਮਾਂ ਬੋਲੀ ਨੂੰ ਸਮਰਪਿਤ ਸਮਾਗਮ ਵਿਚ ਜੇਤੂਆਂ ਦਾ ਸਨਮਾਨ
Ad Position 24