15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਕਿਸਾਨਾਂ ਵਲੋਂ ਐਸ. ਡੀ. ਓ. ਚੀਮਾ ਤੇ ਡਾਕਘਰ ਛਾਜਲੀ ਅੱਗੇ ਧਰਨਾ ਭਲਕੇ

Ad Position 21
No active advertisement
ਅਜੀਤ ਡੈਸਕ 26-02-2026
ਸੁਨਾਮ ਊਧਮ ਸਿੰਘ ਵਾਲਾ, 25 ਫਰਵਰੀ (ਭੁੱਲਰ, ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਿਸਾਨ ਆਗੂਆਂ ਨੇ ਐਸ.ਐਸ.ਪੀ ਬਠਿੰਡਾ ਜੋਤੀ ਯਾਦਵ ਵਲੋਂ ਜਿਉਂਦ ਪਿੰਡ 'ਚ ਕਿਸਾਨਾਂ ਮਜ਼ਦੂਰਾਂ ਤੇ ਕੀਤੇ ਗਏ ਤਸ਼ੱਦਦ ਦੀ ਸਖਤ ਨਿਖੇਧੀ ਕੀਤੀ | ਮੀਟਿੰਗ ਵਿਚ 27 ਫਰਵਰੀ ਨੂੰ ਪਾਵਰਕਾਮ ਸਬ-ਡਵੀਜ਼ਨ ਚੀਮਾ ਦੇ ਐਸ.ਡੀ.ਓ. ਦਫ਼ਤਰ ਅੱਗੇ ਡੀ ਕੋਡ ਮੀਟਰਾਂ ਨੂੰ ਲੈ ਕੇ ਅਤੇ ਇਸੇ ਦਿਨ 27 ਫਰਵਰੀ ਨੂੰ ਹੀ ਪੈਸਿਆਂ ਦੇ ਲੈਣ-ਦੇਣ ਦੇ ਮਾਮਲੇ ਵਿਚ ਡਾਕਘਰ ਛਾਜਲੀ ਅੱਗੇ ਧਰਨਾ ਦੇਣ ਦਾ ਫੈਸਲਾ ਕੀਤਾ ਗਿਆ | ਇਸ ਮੌਕੇ ਰਾਮਸ਼ਰਨ ਸਿੰਘ ਉਗਰਾਹਾਂ, ਸੁਖਪਾਲ ਸਿੰਘ ਮਾਣਕ ਕਣਕਵਾਲ ਭੰਗੂਆਂ, ਗੁਰਤੇਜ ਸਿੰਘ ਮੈਦੇਵਾਸ, ਜੀਤ ਸਿੰਘ ਗੰਢੂਆਂ ਅਤੇ ਵੱਖ-ਵੱਖ ਪਿੰਡ ਇਕਾਈਆਂ ਦੇ ਅਹੁਦੇਦਾਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਨਗਰ ਕੌਂਸਲ ਵਲੋਂ ਅਦਾਲਤ ਨੂੰ ਗੁਮਰਾਹ ਕਰਨ ਦੇ ਲੱਗੇ ਦੋਸ਼ ਅਗਲੀ ਖ਼ਬਰ ਘਰੇਲੂ ਕਲੇਸ਼ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ <br/>
Ad Position 24