15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ 28 ਨੂੰ <br/>

Ad Position 21
No active advertisement
ਅਜੀਤ ਡੈਸਕ 26-02-2026
ਸੰਗਰੂਰ, 25 ਫਰਵਰੀ (ਚੌਧਰੀ ਨੰਦ ਲਾਲ ਗਾਂਧੀ) - ਵੱਖ-ਵੱਖ ਸਰਕਾਰੀ, ਅਰਧ ਸਰਕਾਰੀ ਵਿਭਾਗਾਂ, ਜੁਡੀਸਰੀ ਅਤੇ ਬੈਂਕਾਂ ਵਿੱਚੋਂ ਸੇਵਾ ਮੁੱਕਤ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸਮਾਜ ਸੇਵੀ ਸੰਸਥਾ ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਸ੍ਰੀ ਰਾਜ ਕੁਮਾਰ ਅਰੋੜਾ ਨੇ ਅੱਜ ਇੱਥੇ ਦੱਸਿਆ ਕਿ ਐਸੋਸੀਏਸ਼ਨ ਵਲੋਂ ਸਮੇਂ-ਸਮੇਂ 'ਤੇ ਬਜੁਰਗਾਂ ਦੀ ਭਲਾਈ ਲਈ ਕੰਮ ਕੀਤੇ ਜਾਂਦੇ ਹਨ , ਸਮੇਂ ਸਮੇਂ ਤੇ ਬਜ਼ੁਰਗਾਂ ਦੀ ਨਰੋਈ ਸਿਹਤ ਲਈ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਵੀ ਲਗਾਏ ਜਾਂਦੇ ਹਨ ਅਤੇ ਲੋੜਵੰਦਾਂ ਦੀ ਸਹਾਇਤਾ ਕੀਤੀ ਜਾਂਦੀ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਦੀ ਮੀਟਿੰਗ 28 ਫਰਵਰੀ ਨੂੰ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਸੰਗਰੂਰ ਵਿਖੇ ਹੋਵੇਗੀ | ਫਰਵਰੀ ਮਹੀਨੇ ਦੌਰਾਨ ਜਿਨ੍ਹਾਂ ਮੈਂਬਰਾਂ ਦੇ ਜਨਮ ਦਿਨ ਆਉਂਦੇ ਹਨ , ਨੂੰ ਸ਼ੁਭ ਇੱਛਾਵਾਂ ਦਿੱਤੀਆਂ ਜਾਣਗੀਆਂ | ਇਸ ਮੌਕੇ ਚੇਅਰਮੈਨ ਸ੍ਰੀ ਰਵਿੰਦਰ ਗੁੱਡੂ, ਵਾਇਸ ਚੇਅਰਮੈਨ ਲਾਲ ਚੰਦ ਸੈਣੀ, ਸੀਨੀਅਰ ਮੀਤ ਪ੍ਰਧਾਨ, ਜਸਬੀਰ ਸਿੰਘ ਖਾਲਸਾ, ਕਰਨੈਲ ਸਿੰਘ ਸੇਖੋਂ, ਰਜਿੰਦਰ ਸਿੰਘ ਚੰਗਾਲ, ਡਾ. ਮਨਮੋਹਨ ਸਿੰਘ, ਕਿਸ਼ੋਰੀ ਲਾਲ, ਜਰਨਲ ਸਕੱਤਰ ਕੰਵਲਜੀਤ ਸਿੰਘ, ਵਿੱਤ ਸਕੱਤਰ ਸੁਰਿੰਦਰ ਸਿੰਘ ਸੋਢੀ, ਸਕੱਤਰ ਜਨਰਲ ਤਿਲਕ ਸਤੀਜਾ, ਮਹੇਸ਼ ਜੌਹਰ, ਰਾਜ ਕੁਮਾਰ ਬਾਂਸਲ, ਸੁਰਿਦਰ ਪਾਲ ਗਰਗ,ਅਸ਼ੋਕ ਕੁਮਾਰ ਡੱਲਾ, ਅਸ਼ੋਕ ਸ਼ਰਮਾ, ਹਰਚਰਨ ਸਿੰਘ ਅਤੇ ਸ਼ਿਵ ਕੁਮਾਰ ਅੰਬਾਲਵੀ ਆਦਿ ਮੋਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸ਼ਹਿਰੀ ਇਕਾਈ ਨੂੰ ਮਜ਼ਬੂਤ ਕਰਨ ਲਈ ਨਵੇਂ ਅਹੁਦਿਆਂ ਦਾ ਐਲਾਨ ਅਗਲੀ ਖ਼ਬਰ ਕਵਿਤਾ ਸਕੂਲ, ਕਵੀ ਦਰਬਾਰ ਅਤੇ ਨਾਵਲ ਲੋਕ ਅਰਪਣ 1 ਮਾਰਚ ਨੂੰ
Ad Position 24