15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸ਼ਹਿਰੀ ਇਕਾਈ ਨੂੰ ਮਜ਼ਬੂਤ ਕਰਨ ਲਈ ਨਵੇਂ ਅਹੁਦਿਆਂ ਦਾ ਐਲਾਨ

Ad Position 21
No active advertisement
ਅਜੀਤ ਡੈਸਕ 26-02-2026
ਧੂਰੀ, 25 ਫਰਵਰੀ (ਲਖਵੀਰ ਸਿੰਘ ਧਾਂਦਰਾ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਰੰਧਾਵਾ ਅਤੇ ਸੀਨੀਅਰ ਅਕਾਲੀ ਆਗੂ ਭੁਪਿੰਦਰ ਭਲਵਾਨ ਐਸ ਜੀ ਪੀ ਸੀ ਦੀ ਅਗਵਾਈ ਹੇਠ ਇਕ ਵਿਸ਼ੇਸ਼ ਮੀਟਿੰਗ ਦੌਰਾਨ ਪਾਰਟੀ ਦੇ ਵੱਖ-ਵੱਖ ਅਹੁਦਿਆਂ ਦੀ ਵੰਡ ਕੀਤੀ ਗਈ | ਇਸ ਮੌਕੇ ਪਿੰਡਾਂ ਅਤੇ ਸ਼ਹਿਰਾਂ ਤੋਂ ਵੱਡੀ ਗਿਣਤੀ ਵਿੱਚ ਨੌਜਵਾਨਾਂ ਅਤੇ ਅਕਾਲੀ ਵਰਕਰਾਂ ਨੇ ਸ਼ਿਰਕਤ ਕਰਕੇ ਪਾਰਟੀ ਪ੍ਰਤੀ ਆਪਣੀ ਵਧੀਆ ਕਾਰਗੁਜ਼ਾਰੀ ਦਰਸਾਈ | ਮੀਟਿੰਗ ਦੌਰਾਨ ਪਾਰਟੀ ਆਗੂਆਂ ਨੇ ਕਿਹਾ ਕਿ ਨਵੇਂ ਚੁਣੇ ਗਏ ਅਹੁਦੇਦਾਰ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ ਅਤੇ ਆਉਣ ਵਾਲੇ ਸਮੇਂ ਵਿਚ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ | ਸੰਜੀਵ ਕੁਮਾਰ ਪਿੰਟਾ ਨੂੰ ਸਰੋਪਾ ਪਾ ਕੇ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ | ਪਾਰਟੀ ਆਗੂਆਂ ਨੇ ਕਿਹਾ ਕਿ ਸੰਜੀਵ ਕੁਮਾਰ ਪਿੰਟਾ ਸ਼ਹਿਰ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਬਾਬਾ ਬਾਲਕ ਨਾਥ ਮੰਦਰ ਨੇੜੇ ਬਸ ਸਟੈਂਡ ਦੇ ਲੰਬੇ ਸਮੇਂ ਤੋਂ ਪ੍ਰਧਾਨ ਵਜੋਂ ਸੇਵਾ ਨਿਭਾ ਰਹੇ ਹਨ | ਉਨ੍ਹਾਂ ਦੀ ਚੰਗੀ ਕਾਰਗੁਜ਼ਾਰੀ, ਸਮਾਜ ਸੇਵਾ ਅਤੇ ਸ਼ਹਿਰ ਵਿਚ ਵਧੀਆ ਪ੍ਰਸਿੱਧੀ ਨੂੰ ਦੇਖਦੇ ਹੋਏ ਪਾਰਟੀ ਵੱਲੋਂ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ | ਆਗੂਆਂ ਨੇ ਆਸ ਜਤਾਈ ਕਿ ਉਹ ਆਪਣੀ ਨਵੀਂ ਭੂਮਿਕਾ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ | ਇਸ ਮੌਕੇ ਧਰਮਪਾਲ ਧਰਮਾਂ ਅਕਾਲੀ ਆਗੂ ਅਤੇ ਪ੍ਰਧਾਨ ਵਪਾਰ ਮੰਡਲ ਧੂਰੀ, ਨਿਰਭੈ ਸਿੰਘ ਹੇੜੀਕੇਰਵੀ ਈਸੜਾ, ਗੁਰਬਚਨ ਸਿੰਘ ਘਨੌਰ, ਰੇਸ਼ਮ ਸਿੰਘ ਬਾਲੀਆਂ ਮੈਂਬਰ ਬਲਾਕ ਸੰਮਤੀ, ਗੁਰਪ੍ਰੀਤ ਸਿੰਘ ਸੋਹੀ, ਕਰਮਜੀਤ ਸਿੰਘ ਸੋਹੀ, ਡਾਕਟਰ ਜਗਜੀਤ ਸਿੰਘ ਘਨੌਰੀ, ਭੁਪਿੰਦਰ ਪਾਲ ਮਿੱਠਾ, ਦਰਸ਼ਨ ਸਿੰਘ ਬਿਰਦੀ, ਠੇਕੇਦਾਰ ਜਸਦੇਵ ਸਿੰਘ ਜੱਸਾ, ਸਤਿੰਦਰ ਸਿੰਘ ਸੱਤਾ, ਗੁਰਦਿਆਲ ਸਿੰਘ ਕਾਂਝਲਾ, ਸੈਕਟਰੀ ਹਰਿੰਦਰ ਸਿੰਘ ਰਾਜੋਮਾਜਰਾ, ਕਰਮਜੀਤ ਸਿੰਘ ਪੰਚ ਪੁੰਨਾਵਾਲ, ਹਰਨੇਕ ਸਿੰਘ, ਰਾਜਪਾਲ ਸਿੰਘ ਜੱਖਲਾਂ, ਪੱਪੂ ਧੂਰੀ ਹਾਜ਼ਰ ਸਨ ਅਤੇ ਸਟੇਜ ਦੀ ਕਾਰਵਾਈ ਡਾਕਟਰ ਕਰਨਵੀਰ ਸਿੰਘ ਸੇਰਪੁਰ ਨੇ ਨਿਭਾਈ |

Ad Position 22
No active advertisement
ਪਿਛਲੀ ਖ਼ਬਰ ਗੰਗਾ ਇੰਟਰਨੈਸ਼ਨਲ ਸਕੂਲ ਦੀ ਏਕਮਜੋਤ ਕੌਰ ਨੇ ਜੇ.ਈ.ਈ. ਦੇ ਐਲਾਨੇ ਨਤੀਜੇ ਵਿਚ ਮਾਰੀਆਂ ਮੱਲ੍ਹਾਂ <br/> ਅਗਲੀ ਖ਼ਬਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ 28 ਨੂੰ <br/>
Ad Position 24