15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਗੰਗਾ ਇੰਟਰਨੈਸ਼ਨਲ ਸਕੂਲ ਦੀ ਏਕਮਜੋਤ ਕੌਰ ਨੇ ਜੇ.ਈ.ਈ. ਦੇ ਐਲਾਨੇ ਨਤੀਜੇ ਵਿਚ ਮਾਰੀਆਂ ਮੱਲ੍ਹਾਂ <br/>

Ad Position 21
No active advertisement
ਅਜੀਤ ਡੈਸਕ 26-02-2026
ਖਨੌਰੀ, 25 ਫਰਵਰੀ (ਬਲਵਿੰਦਰ ਸਿੰਘ ਥਿੰਦ) - ਹਾਲ ਹੀ ਵਿਚ ਐਲਾਨੇ ਗਏ ਜੇ. ਈ. ਈ. ਦੇ ਨਤੀਜਿਆਂ ਵਿਚ ਗੰਗਾ ਇੰਟਰਨੈਸ਼ਨਲ ਸਕੂਲ ਦੀ ਹੋਣਹਾਰ ਵਿਦਿਆਰਥਣ ਏਕਮਜੋਤ ਕੌਰ ਨੇ 99.7 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਰਾਸ਼ਟਰੀ ਪੱਧਰ ਦੀ ਇਸ ਕਠਿਨ ਪ੍ਰਤੀਯੋਗੀ ਪ੍ਰੀਖਿਆ ਵਿਚ ਇੰਨਾ ਉੱਚਾ ਪਰਸੈਂਟਾਈਲ ਪ੍ਰਾਪਤ ਕਰਨਾ ਉਸ ਦੀ ਲਗਾਤਾਰ ਮਿਹਨਤ, ਅਟੱਲ ਹੌਸਲੇ ਅਤੇ ਦਿ੍ੜ੍ਹ ਨਿਸ਼ਚੇ ਦਾ ਸਪਸ਼ਟ ਪ੍ਰਮਾਣ ਹੈ | ਇਹ ਸਫਲਤਾ ਸਕੂਲ ਦੇ ਉੱਚ-ਪੱਧਰੀ ਸਿੱਖਿਆ ਮਾਪਦੰਡਾਂ ਅਤੇ ਅਨੁਭਵੀ ਅਧਿਆਪਕਾਂ ਦੀ ਰਹਿਨੁਮਾਈ ਨੂੰ ਵੀ ਦਰਸਾਉਂਦੀ ਹੈ | ਸਕੂਲ ਦੇ ਚੇਅਰਮੈਨ ਸ. ਗੁਰਲਾਡ ਸਿੰਘ ਕਾਹਲੋਂ ਅਤੇ ਡਾਇਰੈਕਟਰ-ਪਿ੍ੰਸੀਪਲ ਸ਼੍ਰੀਮਤੀ ਰੀਨਾ ਚੀਮਾ ਨੇ ਏਕਮਜੋਤ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਸ ਦੀ ਇਹ ਉਪਲਬਧੀ ਹੋਰ ਵਿਦਿਆਰਥੀਆਂ ਲਈ ਪੇ੍ਰਰਨਾ ਦਾ ਸਰੋਤ ਹੈ | ਉਨ੍ਹਾਂ ਨੇ ਕਿਹਾ ਕਿ ਗੰਗਾ ਇੰਟਰਨੈਸ਼ਨਲ ਸਕੂਲ ਢਾਬੀ ਗੁੱਜਰਾਂ ਵਿਦਿਆਰਥੀਆਂ ਨੂੰ ਗੁਣਵੱਤਾ-ਪੂਰਨ ਸਿੱਖਿਆ ਅਤੇ ਅਨੁਸ਼ਾਸਿਤ ਮਾਹੌਲ ਪ੍ਰਦਾਨ ਕਰਦਾ ਆ ਰਿਹਾ ਹੈ, ਜਿਸ ਦਾ ਨਤੀਜਾ ਇਸ ਤਰ੍ਹਾਂ ਦੀਆਂ ਮਾਣਯੋਗ ਉਪਲਬਧੀਆਂ ਦੇ ਰੂਪ ਵਿਚ ਸਾਹਮਣੇ ਆ ਰਿਹਾ ਹੈ | ਏਕਮਜੋਤ ਕੌਰ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੇ ਮਾਪਿਆਂ, ਅਧਿਆਪਕਾਂ ਅਤੇ ਸਕੂਲ ਪ੍ਰਬੰਧਨ ਨੂੰ ਦਿੱਤਾ ਅਤੇ ਕਿਹਾ ਕਿ ਸਹੀ ਮਾਰਗ ਦਰਸ਼ਨ ਅਤੇ ਨਿਰੰਤਰ ਅਭਿਆਸ ਨਾਲ ਹਰ ਟੀਚਾ ਪ੍ਰਾਪਤ ਕੀਤਾ ਜਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਕਸ਼ਿਸ਼ ਤੇ ਕਿਰਨਦੀਪ ਕੌਰ ਯੂਨੀਵਰਸਿਟੀ ਮੈਰਿਟ ਸੂਚੀ ਵਿਚ ਸ਼ਾਮਿਲ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸ਼ਹਿਰੀ ਇਕਾਈ ਨੂੰ ਮਜ਼ਬੂਤ ਕਰਨ ਲਈ ਨਵੇਂ ਅਹੁਦਿਆਂ ਦਾ ਐਲਾਨ
Ad Position 24