15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਕਸ਼ਿਸ਼ ਤੇ ਕਿਰਨਦੀਪ ਕੌਰ ਯੂਨੀਵਰਸਿਟੀ ਮੈਰਿਟ ਸੂਚੀ ਵਿਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 26-02-2026
ਧੂਰੀ, 25 ਫ਼ਰਵਰੀ (ਸੰਜੇ ਲਹਿਰੀ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਬੀ.ਐੱਸ.ਸੀ ਸਮੈਸਟਰ ਦੂਜਾ ਦੇ ਘੋਸ਼ਿਤ ਨਤੀਜੇ ਵਿਚ ਯੂਨੀਵਰਸਿਟੀ ਕਾਲਜ ਬੇਨੜਾ ਦੀਆਂ ਹੋਣਹਾਰ ਵਿਦਿਆਰਥਣਾਂ ਕਸ਼ਿਸ਼ ਅਤੇ ਕਿਰਨਦੀਪ ਕੌਰ ਨੇ ਸ਼ਾਨਦਾਰ ਉਪਲਬਧੀਆਂ ਹਾਸਲ ਕੀਤੀਆਂ ਹਨ | ਸਾਇੰਸ ਵਿਭਾਗ ਦੇ ਕੋਆਰਡੀਨੇਟਰ ਡਾ. ਅਸ਼ੋਕ ਕੁਮਾਰ ਨੇ ਜਾਣਕਾਰੀ ਦਿੰਦੇ ਕਿਹਾ ਕਿ ਕਸ਼ਿਸ਼ ਨੇ 89 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਯੂਨੀਵਰਸਿਟੀ ਮੈਰਿਟ ਸੂਚੀ ਵਿਚ ਦੂਜਾ ਸਥਾਨ ਅਤੇ ਕਿਰਨਦੀਪ ਕੌਰ ਨੇ 86.55 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਯੂਨੀਵਰਸਿਟੀ ਮੈਰਿਟ ਸੂਚੀ ਵਿਚ ਪੰਜਵਾਂ ਸਥਾਨ ਹਾਸਲ ਕਰ ਕੇ ਕਾਲਜ ਦਾ ਮਾਣ ਵਧਾਇਆ ਹੈ | ਉਨ੍ਹਾਂ ਕਿਹਾ ਯੂਨੀਵਰਸਿਟੀ ਦੇ ਪਹਿਲੇ ਦਸ ਵਿਦਿਆਰਥੀਆਂ ਦੀ ਮੈਰਿਟ ਸੂਚੀ ਵਿਚ ਕਾਲਜ ਦੇ ਸਾਇੰਸ ਵਿਭਾਗ ਦੀਆਂ ਦੋ ਵਿਦਿਆਰਥਣਾਂ ਸ਼ਾਮਲ ਹਨ | ਕਾਲਜ ਦੇ ਪਿ੍ੰਸੀਪਲ ਡਾ. ਹਰਵਿੰਦਰ ਸਿੰਘ ਨੇ ਦੋਵਾਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਉਨ੍ਹਾਂ ਦੀ ਲਗਨ, ਮਿਹਨਤ ਅਤੇ ਅਧਿਆਪਕਾਂ ਦੀ ਰਹਿਨੁਮਾਈ ਦਾ ਨਤੀਜਾ ਹੈ | ਇਸ ਕਾਮਯਾਬੀ ਨਾਲ ਹੋਰ ਵਿਦਿਆਰਥੀਆਂ ਨੂੰ ਵੀ ਪ੍ਰੇਰਨਾ ਮਿਲੇਗੀ | ਕਾਲਜ ਪਿ੍ੰਸੀਪਲ ਨੇ ਸਾਇੰਸ ਵਿਭਾਗ ਦੇ ਸਮੂਹ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਪਿੰਡ ਹਰਿਆਊ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਾਜਾਇਜ਼ ਉਸਾਰੀ 'ਤੇ ਚੱਲਿਆ ਪੀਲਾ ਪੰਜਾ <br/> ਅਗਲੀ ਖ਼ਬਰ ਗੰਗਾ ਇੰਟਰਨੈਸ਼ਨਲ ਸਕੂਲ ਦੀ ਏਕਮਜੋਤ ਕੌਰ ਨੇ ਜੇ.ਈ.ਈ. ਦੇ ਐਲਾਨੇ ਨਤੀਜੇ ਵਿਚ ਮਾਰੀਆਂ ਮੱਲ੍ਹਾਂ <br/>
Ad Position 24