ਧਰਮਗੜ੍ਹ, 25 ਫਰਵਰੀ (ਚਹਿਲ) - ਸਥਾਨਕ ਕਸਬੇ ਨੇੜਲੇ ਹਰਿਆਊ ਵਿਖੇ ਇੱਕ ਪਰਿਵਾਰ ਨੇ ਨਾਜਾਇਜ਼ ਉਸਾਰੀ ਕੀਤੀ ਹੋਈ ਸੀ ਅਤੇ ਇੰਨਾ ਖ਼ਿਲਾਫ਼ ਐਨ.ਡੀ.ਪੀ.ਐਸ.ਦੇ ਕਈ ਮਾਮਲੇ ਦਰਜ ਸਨ, ਜਿਸ ਦੇ ਚੱਲਦਿਆਂ ਇਹ ਉਸਾਰੀ ਕਬਜ਼ੇ 'ਚ ਲੈ ਕੇ ਪੰਚਾਇਤ ਦੇ ਹਵਾਲੇ ਕੀਤੀ ਗਈ | ਪੁਲਿਸ ਕਪਤਾਨ ਰਜੇਸ਼ ਛਿੱਬਰ ਦੀ ਅਗਵਾਈ ਹੇਠ ਭਾਰੀ ਪੁਲਿਸ ਫੋਰਸ ਮੌਕੇ 'ਤੇ ਮੌਜੂਦ ਰਹੀ | ਐਸ.ਪੀ. ਛਿਬਰ ਨੇ ਕਿਹਾ ਯੁੱਧ ਨਸ਼ਾ ਵਿਰੁੱਧ ਮੁਹਿੰਮ ਜ਼ਿਲ੍ਹਾ ਸੰਗਰੂਰ ਚ ਸਫਲਤਾ ਪੂਰਵਕ ਚੱਲ ਰਹੀ ਹੈ | ਇਸ ਸਬੰਧੀ ਪਿੰਡਾਂ ਅਤੇ ਸ਼ਹਿਰਾਂ 'ਚ ਕਮੇਟੀਆਂ ਬਣਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਨਸ਼ਾ ਤਸਕਰ ਦੇ ਖ਼ਿਲਾਫ਼ ਜਾਣਕਾਰੀ ਦੇਵੇਗਾ ਤਾਂ ਉਸ ਦਾ ਨਾਂਅ ਗੁਪਤ ਰੱਖ ਕੇ ਤੁਰੰਤ ਕਾਰਵਾਈ ਕੀਤੀ ਜਾਵੇਗੀ | ਪਿੰਡ ਹਰਿਆਉ ਦੇ ਸਰਪੰਚ ਮਨਦੀਪ ਸਿੰਘ ਖ਼ਾਲਸਾ ਅਤੇ ਨਗਰ ਪੰਚਾਇਤ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਲਈ ਧੰਨਵਾਦ ਕੀਤਾ |