15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਰਾਹੁਲ ਗਾਂਧੀ ਦੀ 'ਮਨਰੇਗਾ ਬਚਾਓ ਸੰਗਰਾਮ' ਰੈਲੀ ਇਤਿਹਾਸਕ ਹੋਵੇਗੀ - ਬਨੀ ਖੈਰਾ <br/>

Ad Position 21
No active advertisement
ਅਜੀਤ ਡੈਸਕ 26-02-2026
ਸ਼ੇਰਪੁਰ, 25 ਫਰਵਰੀ (ਦਰਸ਼ਨ ਸਿੰਘ ਖੇੜੀ) - ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਦੀ ਬਰਨਾਲਾ ਵਿਖੇ 28 ਫਰਵਰੀ ਨੂੰ ਹੋਣ ਵਾਲੀ 'ਮਨਰੇਗਾ ਬਚਾਓ ਸੰਗਰਾਮ' ਰੈਲੀ ਇਤਿਹਾਸਕ ਤੇ ਲਾਮਿਸਾਲ ਹੋਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਮਹਿਲ ਕਲਾਂ ਤੋਂ ਸੀਨੀਅਰ ਕਾਂਗਰਸੀ ਆਗੂ ਬਨੀ ਖਹਿਰਾ ਵਲੋਂ ਬਲਾਕ ਸ਼ੇਰਪੁਰ ਦੇ ਵਜੀਦਪੁਰ ਬਧੇਸ਼ਾ, ਮਾਹਮਦਪੁਰ, ਫਤਹਿਗੜ੍ਹ ਪੰਜਗਰਾਈਆਂ, ਗੰਡੇਵਾਲ, ਟਿੱਬਾ ਤੇ ਹੋਰਨਾਂ ਪਿੰਡਾਂ ਵਿੱਚ ਕਾਂਗਰਸੀ ਵਰਕਰਾਂ ਨਾਲ ਇਸ ਰੈਲੀ ਵਿਚ ਸ਼ਾਮਲ ਹੋਣ ਲਈ ਲਾਮਬੰਦੀ ਕਰਦੇ ਹੋਏ ਕੀਤਾ | ਬਨੀ ਖਹਿਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਗਰੀਬਾਂ, ਲੋੜਵੰਦਾਂ ਅਤੇ ਮਜ਼ਦੂਰਾਂ ਦੀ ਪਾਰਟੀ ਹੈ | ਉਨ੍ਹਾਂ ਕਿਹਾ ਕਿ ਇਤਿਹਾਸਕ ਸਚਾਈ ਹੈ ਕਿ ਕਾਂਗਰਸ ਪਾਰਟੀ ਨੇ ਆਪਣੀ ਕੇਂਦਰ ਅਤੇ ਪੰਜਾਬ ਸਰਕਾਰ ਹੁੰਦਿਆਂ ਅਨੇਕਾਂ ਭਲਾਈ ਸਕੀਮਾਂ ਆਮ ਵਰਗ ਦੇ ਲੋਕਾਂ ਲਈ ਲਾਗੂ ਕੀਤੀਆਂ | ਉਨ੍ਹਾਂ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਜੋ ਮਨਰੇਗਾ ਕਾਮਿਆਂ ਦੇ ਹੱਕਾਂ ਉੱਪਰ ਡਾਕਾ ਮਾਰਿਆ ਜਾ ਰਿਹਾ ਹੈ ਉਸ ਨੰੂ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਇੰਦਰਜੀਤ ਸਿੰਘ, ਡਾਕਟਰ ਲਖਵਿੰਦਰ ਸਿੰਘ ਲੱਖਾ ਟਿੱਬਾ, ਹਰਬੰਸ ਲਾਲ, ਰਿਪੀ ਸਿੰਘ, ਰਾਜਨ ਕੁਮਾਰ, ਮਨੀ ਟਿੱਬਾ ਆਦਿ ਆਗੂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਵਰਕਰ ਦੀ ਮੌਤ 'ਤੇ ਢੀਂਡਸਾ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ <br/> ਅਗਲੀ ਖ਼ਬਰ ਪਿੰਡ ਹਰਿਆਊ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਾਜਾਇਜ਼ ਉਸਾਰੀ 'ਤੇ ਚੱਲਿਆ ਪੀਲਾ ਪੰਜਾ <br/>
Ad Position 24