ਸੰਗਰੂਰ, 25 ਫਰਵਰੀ (ਧੀਰਜ ਪਸ਼ੌਰੀਆ) - ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਦੇ ਪ੍ਰਧਾਨ ਚੁਣੇ ਗਏ ਰਣਬੀਰ ਸਿੰਘ ਢੀਂਡਸਾ ਨੇ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਮੈਂਬਰ ਲੋਕ ਸਭਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ | ਸ੍ਰੀ ਢੀਂਡਸਾ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਜੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰ ਰਹੀ ਹੈ ਉਸ ਨੀਤੀ ਤਹਿਤ ਜ਼ਿਲੇ੍ਹ ਵਿੱਚ ਨੌਜਵਾਨਾਂ ਨੂੰ ਖੇਡਾਂ ਲਈ ਪੂਰਾ ਉਤਸ਼ਾਹਿਤ ਕਰਨਗੇ ਤਾਂ ਜੋ ਨੌਜਵਾਨੀ ਨੂੰ ਨਸ਼ਿਆਂ ਅਤੇ ਹੋਰ ਅਲਾਮਤਾਂ ਤੋਂ ਦੂਰ ਰੱਖਿਆ ਜਾ ਸਕੇ | ਇਹਨਾਂ ਦੇ ਨਾਲ ਹੀ ਸੰਜੀਵ ਸ਼ਰਮਾ ਨੂੰ ਸੀਨੀਅਰ ਉਪ ਪ੍ਰਧਾਨ, ਗੁਰਦੀਪ ਸਿੰਘ ਨੂੰ ਉਪ ਪ੍ਰਧਾਨ, ਪਰਮਿੰਦਰ ਸਿੰਘ ਨੂੰ ਸੈਕਟਰੀ, ਗਗਨਦੀਪ ਸਿੰਘ ਰਾਜਪੂਤ ਨੂੰ ਕਾਨੂੰਨੀ ਸਲਾਹਕਾਰ,ਰੁਪਿੰਦਰ ਸਿੰਘ ਨੂੰ ਖ਼ਜ਼ਾਨਚੀ, ਰਾਹੁਲ ਕਪਲਿਸ ਤੇ ਤਰਸਪਾਲ ਸਿੰਘ ਨੂੰ ਸੰਯੁਕਤ ਸਕੱਤਰ ਚੁਣਿਆ ਗਿਆ ਹੈ | ਇਹਨਾਂ ਤੋਂ ਇਲਾਵਾ ਬਲਵਿੰਦਰ ਸਿੰਘ, ਗੁਰਪਿਆਰ ਸਿੰਘ, ਸੁਖਚੈਨ ਸਿੰਘ,ਅਜੇਪਾਲ ਸਿੰਘ ਅਤੇ ਗੁਰਜਿੰਦਰ ਸਿੰਘ ਐਸੋਸੀਏਸ਼ਨ ਦੇ ਕਾਰਜਕਾਰੀ ਮੈਂਬਰ ਹੋਣਗੇ |