15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਹੋਲੀ ਹਾਰਟ ਪਬਲਿਕ ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 26-02-2026
ਛਾਜਲੀ, 25 ਫਰਵਰੀ (ਨੀਲੋਵਾਲ) - ਹੋਲੀ ਹਾਰਟ ਪਬਲਿਕ ਸਕੂਲ ਛਾਜਲੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਸ਼ਰਧਾ ਨਾਲ ਪਾਏ ਗਏ | ਪੁਰਾਣੇ ਸੈਸ਼ਨ ਦੀ ਸਮਾਪਤੀ ਅਤੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ | ਧਾਰਮਿਕ ਸਮਾਗਮ ਦੌਰਾਨ ਸਕੂਲ ਕੈਂਪਸ ਦਾ ਮਾਹੌਲ ਪੂਰੀ ਤਰ੍ਹਾਂ ਅਧਿਆਤਮਿਕ ਰੰਗ ਵਿਚ ਰੰਗਿਆ ਹੋਇਆ ਸੀ | ਰਾਗੀ ਜਥੇ ਵਲੋਂ ਕੀਰਤਨ ਕਰਕੇ ਹਾਜ਼ਰੀਨਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ | ਇਸ ਮੌਕੇ ਚੇਅਰਮੈਨ ਮਨਦੀਪ ਸਿੰਘ ਚੱਠਾ, ਡਾਇਰੈਕਟਰ ਅੰਮਿ੍ਤਪਾਲ ਸਿੰਘ ਚੱਠਾ ਅਤੇ ਪਿ੍ੰਸੀਪਲ ਕਾਮਨੀ ਸਿੰਗਲਾ ਸਮੇਤ ਸਟਾਫ਼ ਮੈਂਬਰ ਅਤੇ ਵਿਦਿਆਰਥੀ ਮੌਜੂਦ ਸਨ | ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਹਰ ਨਵੇਂ ਸੈਸ਼ਨ ਦੀ ਸ਼ੁਰੂਆਤ ਗੁਰਬਾਣੀ ਦੇ ਆਸ਼ੀਰਵਾਦ ਨਾਲ ਕਰਨ ਦੀ ਰਿਵਾਇਤ ਵਿਦਿਆਰਥੀਆਂ ਵਿਚ ਨੈਤਿਕ ਮੁੱਲਾਂ ਅਤੇ ਸੰਸਕਾਰਾਂ ਨੂੰ ਮਜ਼ਬੂਤ ਬਣਾਉਂਦੀ ਹੈ | ਅੰਤ ਵਿਚ ਸਮੂਹ ਸੰਗਤ ਲਈ ਲੰਗਰ ਦੀ ਵਿਵਸਥਾ ਵੀ ਕੀਤੀ ਗਈ | ਪ੍ਰਬੰਧਕਾਂ ਨੇ ਕਾਮਨਾ ਕੀਤੀ ਕਿ ਨਵਾਂ ਸੈਸ਼ਨ ਸਭ ਲਈ ਤਰੱਕੀ, ਚੜ੍ਹਦੀ ਕਲਾ ਅਤੇ ਕਾਮਯਾਬੀਆਂ ਭਰਿਆ ਹੋਵੇ |

Ad Position 22
No active advertisement
ਪਿਛਲੀ ਖ਼ਬਰ ਬਿਰਧ ਆਸ਼ਰਮ ਵਿਚ ਬਜ਼ੁਰਗਾਂ ਦਾ ਹਾਲ ਜਾਣਿਆ <br/> ਅਗਲੀ ਖ਼ਬਰ ਰਣਬੀਰ ਸਿੰਘ ਢੀਂਡਸਾ ਬਣੇ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਦੇ ਪ੍ਰਧਾਨ <br/>
Ad Position 24