15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸੁਖਬੀਰ ਸਿੰਘ ਬਾਦਲ ਨੂੰ ਮਿਲੇ ਅੱੈਡ. ਗਗਨਦੀਪ ਖੰਡੇਬਾਦ, ਹਲਕੇ ਦੇ ਸਿਆਸੀ ਹਾਲਾਤਾਂ 'ਤੇ ਕੀਤੀ ਚਰਚਾ <br/>

Ad Position 21
No active advertisement
ਅਜੀਤ ਡੈਸਕ 26-02-2026
ਲਹਿਰਾਗਾਗਾ, 25 ਫਰਵਰੀ (ਅਸ਼ੋਕ ਗਰਗ) - ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਡਵੋਕੇਟ ਗਗਨਦੀਪ ਸਿੰਘ ਖੰਡੇਬਾਦ ਵੱਲੋਂ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਪਿੰਡ ਬਾਦਲ ਵਿਖੇ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਹਲਕਾ ਲਹਿਰਾਗਾਗਾ ਦੇ ਤਾਜ਼ਾ ਹਾਲਤਾਂ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਹਲਕੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਯਾਦ ਕਰ ਰਹੇ ਹਨ, ਜਿਸ ਦੇ ਚਲਦੇ ਹਲਕੇ ਦੇ ਤਾਜ਼ਾ ਸਿਆਸੀ ਸਮੀਕਰਨ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਹਨ | ਮੁਲਾਕਾਤ ਉਪਰੰਤ ਐੱਡ. ਖੰਡੇਬਾਦ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ 'ਪੰਜਾਬ ਬਚਾਓ-ਸੁਖਬੀਰ ਸਿੰਘ ਬਾਦਲ ਲਿਆਓ' ਨੂੰ ਪੰਜਾਬ ਦੇ ਲੋਕਾਂ ਵੱਲੋਂ ਦਿੱਤਾ ਜਾ ਰਹੇ ਹੁੰਗਾਰੇ ਨੇ ਵਿਰੋਧੀ ਪਾਰਟੀਆਂ ਨੂੰ ਸਕਤੇ ਵਿੱਚ ਲਿਆ ਦਿੱਤਾ ਹੈ, ਸ਼੍ਰੋਮਣੀ ਅਕਾਲੀ ਦਲ ਦੀਆਂ ਰੈਲੀਆਂ ਵਿੱਚ ਲੋਕਾਂ ਦਾ ਇਕੱਠ ਸਾਬਤ ਕਰਦਾ ਕਿ ਪੰਜਾਬ ਵਿੱਚੋਂ ਆਮ ਆਦਮੀ ਪਾਰਟੀ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਅਤੇ ਪੰਜਾਬੀਆਂ ਦੇ ਹਿਤਾਂ ਦੀ ਰਾਖੀ ਕਰ ਸਕਦੈ, ਪੰਜਾਬ ਨੂੰ ਸੰਭਾਲਣਾ ਆਮ ਆਦਮੀ ਪਾਰਟੀ ਦੇ ਵੱਸ ਦੀ ਗੱਲ ਨਹੀਂ | ਉਨ੍ਹਾਂ ਪੰਜਾਬ ਅਤੇ ਬਾਹਰ ਵੱਸਦੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਤਰੱਕੀ, ਖ਼ੁਸ਼ਹਾਲੀ, ਅਮਨ ਸ਼ਾਂਤੀ ਲਈ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਕੇ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ | ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਅਕਾਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਅਤੇ ਪੰਜਾਬ ਨੂੰ ਤਰੱਕੀਆਂ ਦੀਆਂ ਸਿਖ਼ਰਾਂ ਤੇ ਲੈ ਕੇ ਜਾਵੇਗੀ | ਇਸ ਮੌਕੇ ਹੋਰ ਪਾਰਟੀ ਆਗੂ ਤੇ ਵਰਕਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਾਤਾ ਮਲਕੀਤ ਕੌਰ ਗਿੱਲ ਨੂੰ ਰਾਜਸੀ ਅਤੇ ਧਾਰਮਿਕ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਬਰਨਾਲਾ ਰੈਲੀ ਲਈ ਵਰਕਰਾਂ ਵਿਚ ਭਾਰੀ ਉਤਸ਼ਾਹ-ਬੀਬੀ ਨਿਸ਼ਾਂਤ ਅਖ਼ਤਰ <br/>
Ad Position 24