15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਮਾਤਾ ਮਲਕੀਤ ਕੌਰ ਗਿੱਲ ਨੂੰ ਰਾਜਸੀ ਅਤੇ ਧਾਰਮਿਕ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

Ad Position 21
No active advertisement
ਮਾਤਾ ਮਲਕੀਤ ਕੌਰ ਗਿੱਲ ਨਮਿਤ ਅੰਤਿਮ ਅਰਦਾਸ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਜਥੇਦਾਰ ਇਕਬਾਲ ਸਿੰਘ ਝੂੰਦਾਂ ਸਾਬਕਾ ਵਿਧਾਇਕ ਅਮਰਗੜ੍ਹ | ਤਸਵੀਰ: ਜਤਿੰਦਰ ਮੰਨਵੀ <br/> 26-02-2026
ਅਮਰਗੜ੍ਹ, 25 ਫਰਵਰੀ (ਜਤਿੰਦਰ ਮੰਨਵੀ, ਪਵਿੱਤਰ ਸਿੰਘ) - ਧਾਰਮਿਕ ਬਿਰਤੀ ਵਾਲੀ ਰੂਹ ਮਾਤਾ ਮਲਕੀਤ ਕੌਰ ਗਿੱਲ ਨਮਿਤ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਸਮਾਗਮ ਗੁਰਦੁਆਰਾ ਸ੍ਰੀ ਸਿੰਘ ਸਭਾ ਅਮਰਗੜ੍ਹ ਵਿਖੇ ਕਰਵਾਇਆ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਅਤੇ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵਿੱਛੜੀ ਰੂਹ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ | ਸਮਾਗਮ ਦੌਰਾਨ ਰਾਗੀ ਜਥੇ ਵਲੋਂ ਵੈਰਾਗਮਈ ਕੀਰਤਨ ਕਰਦਿਆਂ ਜਨਮ-ਮਰਨ ਦੇ ਸੰਕਲਪ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਪਰਿਵਾਰਕ ਮੈਂਬਰ ਜਥੇਦਾਰ ਇਕਬਾਲ ਸਿੰਘ ਝੂੰਦਾ ਸਾਬਕਾ ਵਿਧਾਇਕ ਅਮਰਗੜ੍ਹ, ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਮਾਤਾ ਦੇ ਅਕਾਲ ਚਲਾਣੇ ਨੂੰ ਪਰਿਵਾਰ ਲਈ ਅਸਹਿ ਅਤੇ ਨਾ-ਪੂਰਾ ਹੋਣ ਵਾਲਾ ਘਾਟਾ ਦੱਸਿਆ | ਉਨ੍ਹਾਂ ਨੇ ਦੁੱਖ ਦੀ ਘੜੀ ਵਿਚ ਸ਼ਾਮਲ ਹੋਈਆਂ ਸੰਗਤਾਂ ਅਤੇ ਸ਼ਖ਼ਸੀਅਤਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ | ਇਸ ਦੁੱਖ ਦੀ ਘੜੀ ਵਿਚ ਗਿੱਲ ਪਰਿਵਾਰ ਨਾਲ ਹਮਦਰਦੀ ਜਤਾਉਂਦੇ ਹੋਏ ਸਾਬਕਾ ਸੰਸਦ ਮੈਂਬਰ ਰਾਜਦੇਵ ਸਿੰਘ, ਜਸਵੀਰ ਸਿੰਘ ਦਿਉਲ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ, ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਭਲਵਾਨ, ਸਰਬਜੀਤ ਸਿੰਘ ਪਨੇਸਰ, ਜਥੇਦਾਰ ਮਨਜਿੰਦਰ ਸਿੰਘ ਮਨੀ ਲਾਂਗੜੀਆ, ਅਜੈਬ ਸਿੰਘ ਕੰਗ ਕਨੇਡਾ, ਕੁਲਦੀਪ ਸਿੰਘ ਪਿੰਟੂ, ਸਵਰਨਜੀਤ ਸਿੰਘ ਐਮ.ਡੀ. ਦਸਮੇਸ਼ ਮਕੈਨੀਕਲ ਵਰਕਸ ਅਮਰਗੜ੍ਹ, ਮਨਜਿੰਦਰ ਸਿੰਘ ਬਾਵਾ ਪ੍ਰਧਾਨ ਨਗਰ ਪੰਚਾਇਤ ਅਮਰਗੜ੍ਹ, ਸਰਬਜੀਤ ਸਿੰਘ ਗੋਗੀ ਸਾਬਕਾ ਸਰਪੰਚ ਅਮਰਗੜ੍ਹ, ਦੀਪਕ ਕੌੜਾ ਅਮਰਗੜ੍ਹ, ਕੌਂਸਲਰ ਜਸਵਿੰਦਰ ਸਿੰਘ ਦੱਦੀ, ਸੁਖਬੀਰ ਸਿੰਘ ਬਿੱਟੂ ਸਲੇਮਪੁਰ, ਸਰਪੰਚ ਰਜਿੰਦਰ ਸਿੰਘ ਟੀਨਾ ਨੰਗਲ, ਸਾਬਕਾ ਚੇਅਰਮੈਨ ਹਰਬੰਸ ਸਿੰਘ ਚੌਂਦਾ, ਚੇਅਰਮੈਨ ਹਰਪ੍ਰੀਤ ਸਿੰਘ ਹੈਪੀ ਨੰਗਲ, ਸੁਖਵਿੰਦਰ ਸਿੰਘ ਸੁੱਖਾ ਤੋਲੇਵਾਲ, ਜਗਦੇਵ ਸਿੰਘ ਜੱਗੀ ਚੌਂਦਾ, ਪਰਮਜੀਤ ਸਿੰਘ ਆੜ੍ਹਤੀਆ, ਸਾਬਕਾ ਸਰਪੰਚ ਚਰਨਜੀਤ ਸਿੰਘ ਹੁਸੈਨਪੁਰਾ, ਪ੍ਰਧਾਨ ਹਰੀ ਸਿੰਘ ਖੇੜੀ ਸੋਢੀਆਂ, ਸਰਪੰਚ ਖੇਮ ਸਿੰਘ ਅਲੀਪੁਰ,ਗੁਰਮੀਤ ਸਿੰਘ ਝੱਲ, ਦਰਸ਼ਨ ਸਿੰਘ, ਹਰਫੂਲ ਸਿੰਘ ਨਿਆਮਤਪੁਰ, ਜਗਤਾਰ ਸਿੰਘ ਖੇੜੀ ਸੋਢੀਆਂ, ਦਿਲਬਾਗ ਸਿੰਘ ਖੇੜੀ ਸੋਢੀਆਂ, ਜਤਿੰਦਰ ਸਿੰਘ ਹੈਪੀ ਮੈਂਬਰ ਬਲਾਕ ਦਰਸ਼ਨ ਸਿੰਘ ਪ੍ਰਧਾਨ, ਖੇਮ ਸਿੰਘ ਅਲੀਪੁਰ, ਮਨਜਿੰਦਰ ਸਿੰਘ ਗੋਗੀ ਛੰਨਾ, ਹਰਸ਼ ਸਿੰਗਲਾ, ਪ੍ਰਦੀਪ ਕੁਮਾਰ ਰਿੰਕੂ ਸ਼ਾਹੀ, ਜਤਿੰਦਰ ਸਿੰਘ ਨਾਮਧਾਰੀ ਮੈਂਬਰ ਬਲਾਕ ਸੰਮਤੀ, ਪ੍ਰੇਮ ਚੰਦ ਕਪੂਰ, ਅਮੋਲਕ ਸਿੰਘ, ਲਖਵਿੰਦਰ ਸਿੰਘ ਸਾਬਕਾ ਸਰਪੰਚ ਝੱਲ, ਰਜਿੰਦਰ ਸਿੰਘ ਹੈਪੀ ਸਮੇਤ ਵੱਡੀ ਗਿਣਤੀ ਵਿਚ ਰਿਸ਼ਤੇਦਾਰਾਂ ਅਤੇ ਸਨੇਹੀਆਂ ਨੇ ਵਿੱਛੜੀ ਰੂਹ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ |

Ad Position 22
No active advertisement
ਪਿਛਲੀ ਖ਼ਬਰ ਭਾਈ ਮੂਲ ਚੰਦ ਯਾਦਗਾਰੀ ਸਾਲਾਨਾ ਜੋੜ ਮੇਲਾ ਕੱਲ੍ਹ <br/> ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੂੰ ਮਿਲੇ ਅੱੈਡ. ਗਗਨਦੀਪ ਖੰਡੇਬਾਦ, ਹਲਕੇ ਦੇ ਸਿਆਸੀ ਹਾਲਾਤਾਂ 'ਤੇ ਕੀਤੀ ਚਰਚਾ <br/>
Ad Position 24