15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸਕੂਲ ਆਫ ਐਮੀਨੈਂਸ ਸੰਗਰੂਰ ਦੀ ਵਿਦਿਆਰਥਣ ਪਿ੍ਅੰਕਾ ਸ਼ਰਮਾ ਨੇ ਜੇ.ਈ.ਈ. ਮੇਨ ਵਿਚੋਂ ਪ੍ਰਾਪਤ ਕੀਤੇ 96.44 ਪਰਸੈਂਟਾਇਲ ਅੰਕ <br/>

Ad Position 21
No active advertisement
ਅਜੀਤ ਡੈਸਕ 26-02-2026
ਸੰਗਰੂਰ, 25 ਫਰਵਰੀ (ਧੀਰਜ ਪਸੋਰੀਆ) - ਸਕੂਲ ਆਫ ਐਮੀਨੈਂਸ ਸੰਗਰੂਰ ਦੀ ਵਿਦਿਆਰਥਣ ਪਿ੍ਅੰਕਾ ਸ਼ਰਮਾ ਨੇ ਜੇਈਈ ਮੇਨ ਪ੍ਰੀਖਿਆ ਵਿਚੋਂ 96.44 ਪਰਸੈਂਟਾਈਲ ਅੰਕ ਪ੍ਰਾਪਤ ਕਰ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ | ਪਿ੍ਅੰਕਾ ਸ਼ਰਮਾ ਦਾ ਕਹਿਣਾ ਹੈ ਕਿ ਉਸ ਨੇ ਮਾਪਿਆਂ ਵਲੋਂ ਦਿੱਤੀ ਹੱਲਾਸ਼ੇਰੀ ਅਤੇ ਅਧਿਆਪਕਾਂ ਵਲੋਂ ਕਰਵਾਈ ਗਈ ਮਿਹਨਤ ਸਦਕਾ ਇਹ ਮੁਕਾਮ ਹਾਸਲ ਕੀਤਾ ਹੈ | ਪਿ੍ੰਸੀਪਲ ਬਿਪਨ ਚਾਵਲਾ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਸਕੂਲ ਦੀ ਇੱਕ ਹੋਰ ਵਿਦਿਆਰਥਣ ਸੈਲੋਮ ਨੇ ਵੀ ਇਸ ਪ੍ਰੀਖਿਆ ਵਿਚੋਂ 73.25 ਪਰਸੈਂਟਾਇਲ ਅੰਕ ਪ੍ਰਾਪਤ ਕੀਤੇ ਹਨ | ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਰਾਹੁਲ ਚਾਬਾ ਵਲੋਂ ਇਹਨਾਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਗਈ ਅਤੇ ਸਨਮਾਨਿਤ ਕੀਤਾ ਗਿਆ | ਉਧਰ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਕਹਿਣਾ ਹੈ ਕਿ ਭਗਵੰਤ ਮਾਨ ਸਰਕਾਰ ਵਲੋਂ ਸੂਬੇ ਦੇ ਸਿੱਖਿਆ ਢਾਂਚੇ ਵਿਚ ਕੀਤੀਆਂ ਗਈਆਂ ਕ੍ਰਾਂਤੀਕਾਰੀ ਤਬਦੀਲੀਆਂ ਦੀ ਬਦੌਲਤ ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਅਜਿਹੀਆਂ ਵੱਕਾਰੀ ਪ੍ਰੀਖਿਆਵਾਂ ਵਿਚ ਮੋਹਰੀ ਪੁਜ਼ੀਸ਼ਨਾਂ ਪ੍ਰਾਪਤ ਕਰ ਰਹੇ ਹਨ | ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਐਸਸੀ ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੋਬੀ, ਆਮ ਆਦਮੀ ਪਾਰਟੀ ਦੇ ਬੁਲਾਰੇ ਅਬਜਿੰਦਰ ਸਿੰਘ ਸੰਘਾ, ਜ਼ਿਲ੍ਹਾ ਪਰੀਸ਼ਦ ਮੈਂਬਰ ਰਣਬੀਰ ਸਿੰਘ ਢੀਂਡਸਾ ਨੇ ਵੀ ਇਹਨਾਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਘਰਾਚੋਂ ਵਿਖੇ ਕੁਸ਼ਤੀ ਦੰਗਲ ਦੇ ਜੇਤੂ ਨੂੰ ਫੋਰਡ ਟਰੈਕਟਰ ਨਾਲ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਬਿਜਲੀ ਕਾਮਿਆਂ ਦੀ ਜਥੇਬੰਦੀ ਫੈਡਰੇਸ਼ਨ (ਏਟਕ) ਦੀ ਸਰਬਸੰਮਤੀ ਨਾਲ ਹੋਈ ਚੋਣ <br/>
Ad Position 24