ਭਵਾਨੀਗੜ੍ਹ 25 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਘਰਾਚੋਂ ਵਿਖੇ ਬਾਬਾ ਫ਼ਕੀਰਾ ਦਾਸ ਦੇ ਸਾਲਾਨਾ ਜੋੜ ਮੇਲੇ ਮੌਕੇ ਅੰਤਰਰਾਸ਼ਟਰੀ ਪੱਧਰ ਦਾ ਮਹਾਂ ਕੁਸ਼ਤੀ ਦੰਗਲ ਕਰਵਾਇਆ ਗਿਆ ਜਿਸ ਵਿਚ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਮੁੱਖ ਮੰਤਰੀ ਪੰਜਾਬ ਦੇ ਵਿਸ਼ੇਸ਼ ਕਾਰਜ ਅਫ਼ਸਰ ਰਾਜਬੀਰ ਸਿੰਘ ਘੁਮਾਣ ਅਤੇ ਮੁੱਖ ਮੰਤਰੀ ਦੇ ਨਿੱਜੀ ਸਕੱਤਰ ਸੁਖਵੀਰ ਸਿੰਘ ਸੁੱਖੀ ਅਤੇ ਡੀ.ਸੀ ਸੰਗਰੂਰ ਰਾਹੁਲ ਚਾਬਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਕੁਸ਼ਤੀ ਦੰਗਲ ਦੀ ਪਹਿਲੀ ਝੰਡੀ ਦੀ ਕੁਸ਼ਤੀ ਜਿੱਤਣ ਵਾਲੇ ਪਹਿਲਵਾਨ ਨੂੰ ਫੋਰਡ ਟਰੈਕਟਰ ਨਾਲ ਸਨਮਾਨਿਤ ਕੀਤਾ ਗਿਆ | ਇਸ ਮੁਕਾਬਲੇ ਵਿੱਚ ਭਾਰਤ ਅਤੇ ਇਰਾਨ ਦੇ ਪਹਿਲਵਾਨਾਂ ਨੇ ਆਪਣੀ ਤਾਕਤ ਦਾ ਪ੍ਰਦਰਸ਼ਨ ਕੀਤਾ | ਇਸ ਮੌਕੇ ਮਸ਼ਹੂਰ ਪੰਜਾਬੀ ਗਾਇਕ ਹਰਜੀਤ ਹਰਮਨ ਨੇ ਆਪਣੇ ਅਖਾੜੇ ਰਾਹੀਂ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ | ਸਮਾਗਮ ਦੌਰਾਨ ਸਰਪੰਚ ਦਲਜੀਤ ਸਿੰਘ ਘੁਮਾਣ, ਪਿੰਡ ਅਤੇ ਇਲਾਕੇ ਦੇ ਪਤਵੰਤੇ ਅਤੇ ਆਪ ਆਗੂ ਹਾਜ਼ਰ ਸਨ |