15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਗੁਰੂ ਹਰਿਰਾਇ ਸਕੂਲ ਝੁਨੇਰ ਦੇ ਵਿਦਿਆਰਥੀਆਂ ਲਈ ਕੀਤੀ ਵਿਦਾਇਗੀ ਪਾਰਟੀ <br/>

Ad Position 21
No active advertisement
ਅਜੀਤ ਡੈਸਕ 26-02-2026
ਸੰਦੌੜ, 25 ਫਰਵਰੀ (ਗੁਰਪ੍ਰੀਤ ਸਿੰਘ ਚੀਮਾ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਹਰਿ ਰਾਇ ਮਾਡਲ ਹਾਈ ਸਕੂਲ ਝੁਨੇਰ ਦੇ ਦਸਵੀਂ ਕਲਾਸ ਦੇ ਸੈਸ਼ਨ 2025-26 ਦੇ ਵਿਦਿਆਰਥੀਆਂ ਲਈ ਨੌਵੀਂ ਕਲਾਸ ਦੇ ਵਿਦਿਆਰਥੀਆਂ ਵਲੋਂ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਸ਼੍ਰੀਮਤੀ ਊਸ਼ਾ ਰਾਣੀ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਦਾ ਸੁਨੇਹਾ ਦਿੱਤਾ ਤਾਂ ਕਿ ਉਹ ਸਫਲਤਾ ਦੀ ਪੌੜੀ ਚੜ੍ਹਦਿਆਂ ਬੁਲੰਦੀਆਂ ਨੂੰ ਛੂਹ ਸਕਣ | ਦਸਵੀਂ ਕਲਾਸ ਦੀ ਵਿਦਿਆਰਥਣ ਐਲੀਜਾ ਸ਼ੇਖੋਂ ਵਲੋਂ ਅਧਿਆਪਕਾਂ ਦੀ ਪ੍ਰਸ਼ੰਸਾ ਲਈ ਹੱਥ ਲਿਖਤ ਸ਼ਇਰੀ ਪੇਸ਼ ਕੀਤੀ ਗਈ | ਦਸਵੀਂ ਕਲਾਸ ਦੇ ਵਿਦਿਆਰਥੀਆਂ ਵਿੱਚੋਂ ਮੁਹੰਮਦ ਦਿਲਸ਼ਾਦ ਮਿਸਟਰ ਫੇਅਰਵੈੱਲ ਅਤੇ ਜਸ਼ਨਪ੍ਰੀਤ ਕੌਰ ਮਿਸ ਫੇਅਰਵੈੱਲ ਚੁਣੇ ਗਏ | ਪਿ੍ੰਸੀਪਲ ਸ਼੍ਰੀ ਮਤੀ ਊਸ਼ਾ ਰਾਣੀ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅੱਜ ਬਹੁਤ ਭਾਵੁਕ ਦਿਨ ਹੈ ਪਰ ਇਹ ਇੱਕ ਨਵੀਂ ਸ਼ੁਰੂਆਤ ਹੈ | ਨੌਵੀਂ ਕਲਾਸ ਦੇ ਵਿਦਿਆਰਥੀਆਂ ਅਤੇ ਸੰਸਥਾ ਵਲੋਂ ਦਸਵੀਂ ਕਲਾਸ ਦੇ ਬੱਚਿਆਂ ਨੂੰ ਤੋਹਫ਼ੇ ਦਿੱਤੇ ਗਏ | ਇਸ ਮੌਕੇ ਕਲਾਸ ਇੰਚਾਰਜ ਅਵਤਾਰ ਸਿੰਘ, ਮੈਡਮ ਹਰਪ੍ਰੀਤ ਕੌਰ, ਮਨਜੀਤ ਕੌਰ,ਕਿਰਨਜੀਤ ਕੌਰ, ਰਮਨਦੀਪ ਕੌਰ, ਸ਼ਮਿੰਦਰ ਕੌਰ, ਜਤਿੰਦਰ ਕੌਰ, ਜਸਵੀਰ ਕੌਰ, ਅੰਮਿ੍ਤਪਾਲ ਕੌਰ, ਹੁਸਨਪ੍ਰੀਤ, ਗਗਨਦੀਪ ਕੌਰ, ਅਮਨਦੀਪ ਕੌਰ, ਅਰਸ਼ਦੀਪ ਕੌਰ, ਰਣਜੀਤ ਸਿੰਘ ਅਤੇ ਲਵਪ੍ਰੀਤ ਸੋਫ਼ਤ ਸ਼ਾਮਲ ਸਨ |

Ad Position 22
No active advertisement
ਪਿਛਲੀ ਖ਼ਬਰ ਲਹਿਰਾਗਾਗਾ-ਸੁਨਾਮ ਰੋਡ 'ਤੇ ਦੋ ਦਿਨਾਂ ਵਿਚ ਤਿੰਨ ਹਾਦਸੇ, ਲੋਕਾਂ ਵਿਚ ਰੋਸ <br/> ਅਗਲੀ ਖ਼ਬਰ ਘਰਾਚੋਂ ਵਿਖੇ ਕੁਸ਼ਤੀ ਦੰਗਲ ਦੇ ਜੇਤੂ ਨੂੰ ਫੋਰਡ ਟਰੈਕਟਰ ਨਾਲ ਕੀਤਾ ਸਨਮਾਨਿਤ <br/>
Ad Position 24