15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਲਹਿਰਾਗਾਗਾ-ਸੁਨਾਮ ਰੋਡ 'ਤੇ ਦੋ ਦਿਨਾਂ ਵਿਚ ਤਿੰਨ ਹਾਦਸੇ, ਲੋਕਾਂ ਵਿਚ ਰੋਸ <br/>

Ad Position 21
No active advertisement
ਅਜੀਤ ਡੈਸਕ 26-02-2026
ਛਾਜਲੀ, 25 ਫਰਵਰੀ (ਨੀਲੋਵਾਲ) - ਲਹਿਰਾਗਾਗਾ-ਸੁਨਾਮ ਰੋਡ 'ਤੇ ਕੇਵਲ ਦੋ ਦਿਨਾਂ ਵਿਚ ਤਿੰਨ ਹਾਦਸੇ ਵਾਪਰ ਚੁੱਕੇ ਹਨ, ਜਿਸ ਕਾਰਨ ਇਲਾਕਾ ਵਾਸੀਆਂ ਵਿਚ ਚਿੰਤਾ ਅਤੇ ਗ਼ੁੱਸਾ ਪਾਇਆ ਜਾ ਰਿਹਾ ਹੈ | ਪਿਛਲੇ ਦਿਨੀਂ ਪਿੰਡ ਖਡਿਆਲ ਕੋਠੇ ਦੇ ਰਹਿਣ ਵਾਲੇ ਅੰਮਿ੍ਤਪਾਲ ਸਿੰਘ ਲਾਡੀ ਦੀ ਪਿੰਡ ਛਾਜਲਾ ਕੋਲ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ | ਇਸ ਘਟਨਾ ਤੋਂ ਬਾਅਦ ਵੀ ਪ੍ਰਸ਼ਾਸਨ ਵਲੋਂ ਕੋਈ ਢੁਕਵਾਂ ਕਦਮ ਨਾ ਚੁੱਕਣ ਕਾਰਨ ਲੋਕਾਂ ਵਿਚ ਨਾਰਾਜ਼ਗੀ ਵੱਧ ਰਹੀ ਹੈ | ਇਸੇ ਲੜੀ ਤਹਿਤ ਬੀਤੀ ਰਾਤ ਕਰੀਬ 8 ਵਜੇ ਇੱਕ ਅਖ਼ਬਾਰਾਂ ਵਾਲੀ ਪਿਕਅਪ ਗੱਡੀ, ਜੋ ਮੂਨਕ ਤੋਂ ਜਲੰਧਰ ਜਾ ਰਹੀ ਸੀ, ਦੀ ਖੋਖਰ ਖੁਰਦ ਨੇੜੇ ਇੱਕ ਸਕੋਡਾ ਕਾਰ ਨਾਲ ਭਿਆਨਕ ਟੱਕਰ ਹੋ ਗਈ | ਪਿਕਅਪ ਗੱਡੀ ਦੇ ਡਰਾਈਵਰ ਨੇ ਦੱਸਿਆ ਕਿ ਸਕੋਡਾ ਕਾਰ ਚਾਲਕ ਨਸ਼ੇ ਦੀ ਹਾਲਤ ਵਿਚ ਤੇਜ਼ ਰਫ਼ਤਾਰ ਨਾਲ ਗੱਡੀ ਚਲਾ ਰਿਹਾ ਸੀ | ਉਸ ਨੇ ਅਚਾਨਕ ਉਨ੍ਹਾਂ ਦੀ ਗੱਡੀ ਵਿਚ ਟੱਕਰ ਮਾਰੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ | ਡਰਾਈਵਰ ਨੇ ਮੰਗ ਕੀਤੀ ਕਿ ਦੋਸ਼ੀ ਕਾਰ ਚਾਲਕ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ | ਇਸ ਦੌਰਾਨ ਲੋਕਾਂ ਨੇ ਲਹਿਰਾਗਾਗਾ-ਸੁਨਾਮ ਰੋਡ ਦੀ ਖ਼ਸਤਾ ਹਾਲਤ 'ਤੇ ਵੀ ਰੋਸ ਪ੍ਰਗਟਾਇਆ | ਉਨ੍ਹਾਂ ਕਿਹਾ ਕਿ ਸੜਕ ਥਾਂ-ਥਾਂ ਤੋਂ ਟੁੱਟੀ ਹੋਈ ਹੈ, ਖੱਡਿਆਂ ਕਾਰਨ ਹਾਦਸਿਆਂ ਦਾ ਖ਼ਤਰਾ ਵੱਧ ਗਿਆ ਹੈ | ਇਲਾਕਾ ਵਾਸੀਆਂ ਨੇ ਦੋਸ਼ ਲਗਾਇਆ ਕਿ ਸੰਬੰਧਿਤ ਵਿਭਾਗ ਦੇ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਪਏ ਹਨ ਅਤੇ ਸਮੇਂ ਸਿਰ ਮੁਰੰਮਤ ਨਾ ਹੋਣ ਕਾਰਨ ਲੋਕਾਂ ਦੀਆਂ ਜਾਨਾਂ ਨਾਲ ਖੇਡ ਹੋ ਰਹੀ ਹੈ | ਲੋਕਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਤੁਰੰਤ ਸੜਕ ਦੀ ਮੁਰੰਮਤ ਕਰਵਾਈ ਜਾਵੇ ਅਤੇ ਰਾਤ ਸਮੇਂ ਟਰੈਫਿਕ ਨਿਗਰਾਨੀ ਵਧਾਈ ਜਾਵੇ ਤਾਂ ਜੋ ਭਵਿੱਖ ਵਿਚ ਹੋਰ ਕੀਮਤੀ ਜਾਨਾਂ ਬਚਾਈਆਂ ਜਾ ਸਕਣ |

Ad Position 22
No active advertisement
ਪਿਛਲੀ ਖ਼ਬਰ ਦਫ਼ਤਰੀ ਕਰਮਚਾਰੀਆਂ 'ਤੇ ਪੁਲਿਸ ਵਲੋਂ ਕੀਤੇ ਜਬਰ ਦੀ ਨਿਖੇਧੀ ਅਗਲੀ ਖ਼ਬਰ ਗੁਰੂ ਹਰਿਰਾਇ ਸਕੂਲ ਝੁਨੇਰ ਦੇ ਵਿਦਿਆਰਥੀਆਂ ਲਈ ਕੀਤੀ ਵਿਦਾਇਗੀ ਪਾਰਟੀ <br/>
Ad Position 24