15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਦਫ਼ਤਰੀ ਕਰਮਚਾਰੀਆਂ 'ਤੇ ਪੁਲਿਸ ਵਲੋਂ ਕੀਤੇ ਜਬਰ ਦੀ ਨਿਖੇਧੀ

Ad Position 21
No active advertisement
ਅਜੀਤ ਡੈਸਕ 26-02-2026
ਸੰਗਰੂਰ, 25 ਫਰਵਰੀ (ਪਸੌਰੀਆ) - ਸਿੱਖਿਆ ਵਿਭਾਗ ਵਿਚ ਲੰਬੇ ਸਮੇਂ ਤੋਂ ਕੰਮ ਕਰਦੇ ਸਮੱਗਰਾ ਸਿੱਖਿਆ ਅਭਿਆਨ ਦੇ ਦਫ਼ਤਰੀ ਕਰਮਚਾਰੀਆਂ ਦੀਆਂ ਤਨਖ਼ਾਹਾਂ ਵਿਚ ਰੈਗੂਲਰ ਕਰਨ ਦੇ ਨਾਂ ਤੇ ਭਾਰੀ ਕਟੌਤੀ ਕੀਤੀ ਗਈ ਜਿਸ ਦੇ ਵਿਰੋਧ ਵਿਚ ਹਜ਼ਾਰਾਂ ਦਫ਼ਤਰੀ ਕਰਮਚਾਰੀਆਂ ਵਲੋਂ ਮੁਹਾਲੀ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਨਿਵਾਸ ਵੱਲ ਵਧਣ ਦਾ ਯਤਨ ਕੀਤਾ ਤਾਂ ਇਹਨਾਂ 'ਤੇ ਪੁਲਿਸ ਵਲੋਂ ਭਾਰੀ ਤਸ਼ੱਦਦ ਕਰਦਿਆਂ ਵਾਟਰ ਕੈਨਨ ਦਾ ਵੀ ਪ੍ਰਯੋਗ ਕੀਤਾ ਗਿਆ | ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸਾਥੀ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਵਿੰਦਰ ਸਿੰਘ ਸਸਕੋਰ, ਵਿੱਤ ਸਕੱਤਰ ਮਨੋਹਰ ਲਾਲ ਸ਼ਰਮਾ ਅਤੇ ਪੈੱ੍ਰਸ ਸਕੱਤਰ ਕਰਨੈਲ ਸਿੰਘ ਫਿਲੋਰ ਨੇ ਦਫ਼ਤਰੀ ਮੁਲਾਜ਼ਮਾਂ ਤੇ ਕੀਤੇ ਲਾਠੀਚਾਰਜ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਮੰਗ ਕੀਤੀ ਹੈ ਕਿ ਦਫ਼ਤਰੀ ਕਰਮਚਾਰੀਆਂ ਨੂੰ ਪੂਰੀ ਤਨਖ਼ਾਹ ਅਤੇ ਭੱਤਿਆਂ ਸਮੇਤ ਵਿਭਾਗ ਵਿਚ ਰੈਗੂਲਰ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਮੰਡਲ ਵਿਚ ਬਣਨਗੇ 187 ਪੇਂਡੂ ਖੇਡ ਮੈਦਾਨ ਅਗਲੀ ਖ਼ਬਰ ਲਹਿਰਾਗਾਗਾ-ਸੁਨਾਮ ਰੋਡ 'ਤੇ ਦੋ ਦਿਨਾਂ ਵਿਚ ਤਿੰਨ ਹਾਦਸੇ, ਲੋਕਾਂ ਵਿਚ ਰੋਸ <br/>
Ad Position 24