15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸੰਗਰੂਰ ਮੰਡਲ ਵਿਚ ਬਣਨਗੇ 187 ਪੇਂਡੂ ਖੇਡ ਮੈਦਾਨ

Ad Position 21
No active advertisement
ਅਜੀਤ ਡੈਸਕ 26-02-2026
ਸੰਗਰੂਰ, 25 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਵਿਭਾਗ ਵੱਲੋਂ ਸੰਗਰੂਰ ਮੰਡਲ ਵਿੱਚ 31 ਮਾਰਚ ਤੱਕ ਇੱਕ ਸੌ ਪੇਂਡੂ ਖੇਡ ਮੈਦਾਨ ਤਿਆਰ ਕਰ ਲਏ ਜਾਣਗੇ | ਇਹ ਜਾਣਕਾਰੀ ਦਿੰਦਿਆ ਕਾਰਜਕਾਰੀ ਇੰਜੀਨੀਅਰ ਸੰਗਰੂਰ ਦਵਿੰਦਰ ਸਿੰਘ ਨੇ ਦੱਸਿਆ ਕਿ ਜੂਨ ਤੱਕ 187 ਖੇਡ ਮੈਦਾਨ ਤਿਆਰ ਕਰ ਕੇ ਪੰਚਾਇਤਾਂ ਦੇ ਹਵਾਲੇ ਕਰ ਦਿੱਤੇ ਜਾਣਗੇ | ਉਨ੍ਹਾਂ ਦੱਸਿਆ ਕਿ ਸਰਕਾਰ ਦੀ ਇਸ ਕਦਮ ਲਈ ਪਿੰਡਾਂ ਵਿਚ ਸ਼ਲਾਘਾ ਹੋ ਰਹੀ ਹੈ | ਸ੍ਰੀ ਦਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਾਰੇ ਕਾਰਜ ਉੱਤੇ 60 ਕਰੋੜ ਰੁਪਏ ਦੇ ਕਰੀਬ ਖ਼ਰਚ ਆਉਣ ਦਾ ਅਨੁਮਾਨ ਹੈ | ਉਨ੍ਹਾਂ ਦੱਸਿਆ ਕਿ ਹਰ ਖੇਡ ਮੈਦਾਨ ਵਿਚ ਵਾਲੀਬਾਲੀ ਵਿੰਗ, ਸੈਰ ਕਰਨ ਵਾਲਿਆਂ ਲਈ ਲਾਈਟਾਂ ਵਾਲੇ ਖ਼ੂਬਸੂਰਤ ਟਰੈਕ ਤਿਆਰ ਕੀਤੇ ਜਾ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਬੰਦ ਹੋਈਆਂ ਗੱਡੀਆਂ ਮੁੜ ਚੱਲੀਆਂ <br/> ਅਗਲੀ ਖ਼ਬਰ ਦਫ਼ਤਰੀ ਕਰਮਚਾਰੀਆਂ 'ਤੇ ਪੁਲਿਸ ਵਲੋਂ ਕੀਤੇ ਜਬਰ ਦੀ ਨਿਖੇਧੀ
Ad Position 24