ਸੁਨਾਮ ਊਧਮ ਸਿੰਘ ਵਾਲਾ, 25 ਫਰਵਰੀ (ਧਾਲੀਵਾਲ, ਭੁੱਲਰ) - ਸਰਕਾਰੀ ਆਈ.ਟੀ.ਆਈਜ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੀ ਹੋਈ ਮੀਟਿੰਗ ਉਪਰੰਤ ਪੈੱ੍ਰਸ ਬਿਆਨ ਜਰੀਏ ਜਥੇਬੰਦੀ ਦੇ ਸੂਬਾ ਪ੍ਰਧਾਨ ਸੇਵਾ ਸਿੰਘ, ਸੁਖਰਾਜ ਸਿੰਘ, ਰਜਿੰਦਰ ਸਿੰਘ, ਕਰਮਜੀਤ ਕੌਰ ਆਦਿ ਨੇ ਕਿਹਾ ਕਿ ਜਥੇਬੰਦੀ ਦੀ ਸੂਬਾ ਕਮੇਟੀ ਨੇ ਪੰਜਾਬ ਸਰਕਾਰ ਖ਼ਿਲਾਫ਼ ਆਰ ਪਾਰ ਦੀ ਲੜਾਈ ਲੜਨ ਦਾ ਫ਼ੈਸਲਾ ਕੀਤਾ ਹੈ ਜਿਸ ਤਹਿਤ 16 ਤੋਂ 19 ਮਾਰਚ ਤੱਕ ਸੰਸਥਾਵਾਂ ਵਿਚ ਹਰ ਰੋਜ਼ ਗੇਟ ਰੈਲੀਆਂ ਕਰਨ ਅਤੇ 20 ਮਾਰਚ ਨੂੰ ਸੰਸਥਾਵਾਂ ਦੇ ਗੇਟਾਂ ਅੱਗੇ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜੀਆਂ ਜਾਣਗੀਆਂ | ਜੇਕਰ ਫਿਰ ਵੀ ਪੰਜਾਬ ਸਰਕਾਰ ਨੇ ਜਥੇਬੰਦੀ ਦੀਆਂ ਮੰਗਾਂ ਨੂੰ ਸੰਜੀਦਗੀ ਨਾਲ ਨਾਂ ਲਿਆ ਤਾਂ 23 ਤੋਂ 27 ਮਾਰਚ ਤੱਕ ਸੰਗਰੂਰ ਧਰਨੇ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਵਾਰ ਮੀਟਿੰਗਾਂ ਕੀਤੀਆਂ ਜਾਣਗੀਆਂ | ਇਸ ਮੌਕੇ ਜੀਵਨ ਸਿੰਘ ਕੰਗ, ਗੁਰਪ੍ਰੀਤ ਸਿੰਘ ਕਪੂਰਥਾਲਾ, ਨਵਨੀਤ ਸਿੰਘ ਅਤੇ ਜਸਵਿੰਦਰ ਸਿੰਘ ਧੂਰੀ ਆਦਿ ਮੌਜੂਦ ਸਨ |