ਸੰਗਰੂਰ, 26 ਫਰਵਰੀ (ਧੀਰਜ ਪਸ਼ੌਰੀਆ) - ਜੱਜ ਜੈਵੀਰ ਸਿੰਘ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਗੁਰਿੰਦਰਪਾਲ ਕਰਤਾਰਪੁਰਾ ਅਤੇ ਹੋਰਨਾਂ ਵਲੋਂ ਕੀਤੀ ਪੈਰਵੀ ਤੋਂ ਬਾਅਦ ਸੁਣਵਾਈ ਮੁਕੰਮਲ ਹੋਣ 'ਤੇ ਧੋਖਾਧੜੀ ਦੇ ਇੱਕ ਮਾਮਲੇ ਵਿਚੋਂ ਦੋ ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਪ੍ਰਗਟ ਸਿੰਘ ਵਾਸੀ ਅਹਿਮਦਗੜ੍ਹ ਦੀ ਸ਼ਿਕਾਇਤ 'ਤੇ ਥਾਣਾ ਸਿਟੀ ਸੰਗਰੂਰ ਵਿਖੇ 15 ਮਾਰਚ 2019 ਨੂੰ ਦਰਜ ਹੋਏ ਮਾਮਲੇ ਮੁਤਾਬਿਕ ਇੱਕ ਇੰਸਟੀਚਿਊਟ ਨੂੰ ਲੈ ਕੇ ਸੁਖਦੇਵ ਸਿੰਘ ਵਾਸੀ ਸੰਗਰੂਰ ਅਤੇ ਗੁਰਪਾਲ ਸਿੰਘ ਵਾਸੀ ਧੂਰੀ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਸੀ | ਹੁਣ ਅਦਾਲਤ ਵਿੱਚ ਸੁਣਵਾਈ ਮੁਕੰਮਲ ਹੋਣ 'ਤੇ ਦੋਵਾਂ ਨੂੰ ਬਰੀ ਕੀਤੇ ਜਾਣ ਦਾ ਹੁਕਮ ਸੁਣਾਇਆ ਗਿਆ ਹੈ |