21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੇ ਚੁਣੇ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ ਅੱਜ

Ad Position 21
No active advertisement
ਅਜੀਤ ਡੈਸਕ 27-02-2026
ਮਲੇਰਕੋਟਲਾ, 26 ਫਰਵਰੀ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਮਲੇਰਕੋਟਲਾ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ, ਵਿਕਾਸ ਤੇ ਪੰਚਾਇਤ ਵਿਭਾਗ, ਮੋਹਾਲੀ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ 'ਚ ਨਵ-ਚੁਣੇ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ 27 ਫਰਵਰੀ ਦਿਨ ਸ਼ੁੱਕਰਵਾਰ ਨੂੰ ਸ਼ਾਮ 4:30 ਵਜੇ ਸਥਾਨਕ ਉਰਦੂ ਅਕੈਡਮੀ, ਮਲੇਰਕੋਟਲਾ ਵਿਖੇ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਜ਼ਿਲ੍ਹਾ ਪੱਧਰ 'ਤੇ ਚੁਣੇ ਗਏ ਮੈਂਬਰਾਂ ਨੂੰ ਕਾਨੂੰਨੀ ਪ੍ਰਕਿਰਿਆ ਅਨੁਸਾਰ ਸਹੁੰ ਚੁਕਾਈ ਜਾਵੇਗੀ | ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਲੋਕਾਂ ਦੁਆਰਾ ਚੁਣੇ ਗਏ ਜੇਤੂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਿਰਧਾਰਿਤ ਮਿਤੀ ਅਤੇ ਸਮੇਂ ਅਨੁਸਾਰ ਸਮਾਗਮ ਵਿਚ ਹਾਜ਼ਰੀ ਯਕੀਨੀ ਬਣਾਉਣ |
Ad Position 22
No active advertisement
ਪਿਛਲੀ ਖ਼ਬਰ ਦੀ ਰੈਵੀਨਿਊ ਪਟਵਾਰ ਯੂਨੀਅਨ ਦਾ ਵਫ਼ਦ ਐਸ.ਡੀ..ਐਮ. ਨੂੰ ਮਿਲਿਆ ਅਗਲੀ ਖ਼ਬਰ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ
Ad Position 24