21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸ਼ਹੀਦ ਊਧਮ ਸਿੰਘ ਦਾ ਬਹਾਦਰੀ ਦਿਵਸ ਸਮਾਗਮ ਪਹਿਲੀ ਮਾਰਚ ਨੂੰ

Ad Position 21
No active advertisement
ਅਜੀਤ ਡੈਸਕ 27-02-2026
ਸੁਨਾਮ ਊਧਮ ਸਿੰਘ ਵਾਲਾ, 26 ਫਰਵਰੀ (ਰੁਪਿੰਦਰ ਸਿੰਘ ਸੱਗੂ) - ਜ਼ਲਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਵਾਲੇ ਮਹਾਨ ਯੋਧੇ ਸ਼ਹੀਦ ਊਧਮ ਸਿੰਘ ਦਾ ਵੀਰਤਾ ਦਿਵਸ ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ ਮੇਨ ਵਲੋਂ ਇੱਕ ਮਾਰਚ ਨੂੰ ਸਥਾਨਕ ਸ਼ਿਵ ਨਿਕੇਤਨ ਧਰਮਸ਼ਾਲਾ ਵਿਖੇ ਮਨਾਇਆ ਜਾਵੇਗਾ | ਇਸ ਸਮਾਗਮ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਮਨਦੀਪ ਸਿੰਘ ਜੋਸ਼ਨ ਨੇ ਦੱਸਿਆ ਕਿ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਅਮਨ ਅਰੋੜਾ ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਜਗਦੀਪ ਸਿੰਘ ਗੋਲਡੀ ਕੰਬੋਜ ਵਿਧਾਇਕ ਜਲਾਲਾਬਾਦ, ਮੁਹੰਮਦ ਜਮੀਲ ਉਲ ਰਹਿਮਾਨ ਵਿਧਾਇਕ ਮਲੇਰਕੋਟਲਾ, ਡਾ. ਮਲਕੀਤ ਸਿੰਘ ਥਿੰਦ ਚੇਅਰਮੈਨ ਪੱਛੜੀਆਂ ਸ਼੍ਰੇਣੀਆਂ ਪੰਜਾਬ, ਸੰਦੀਪ ਸਿੰਘ ਕੋੜਾ ਚਾਂਸਲਰ ਐਸ ਐਸ ਯੂ ਸਕਿੱਲ ਯੂਨੀਵਰਸਿਟੀ, ਨਿਸ਼ਾਨਾ ਸਿੰਘ ਟੋਨੀ ਪ੍ਰਧਾਨ ਨਗਰ ਕੌਂਸਲ ਅਤੇ ਸੁਰੇਸ਼ ਕੰਬੋਜ ਉੱਤਰਾਖੰਡ ਸਕੱਤਰ ਅਖਿਲ ਭਾਰਤੀ ਕੰਬੋਜ ਸਭਾ ਸ਼ਾਮਿਲ ਹੋਣਗੇ | ਉਨ੍ਹਾਂ ਦੱਸਿਆ ਕਿ ਸਮਾਗਮ ਤੋਂ ਪਹਿਲਾ ਚੇਤਨਾ ਮਾਰਚ ਕੱਢਿਆ ਜਾਵੇਗਾ ਜੋ ਸ਼ਿਵ ਨਿਕੇਤਨ ਤੋਂ ਸ਼ੁਰੂ ਹੋ ਕੇ ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਜਾਵੇਗਾ | ਇਸ ਮੌਕੇ ਉਨ੍ਹਾਂ ਦੇ ਨਾਲ ਮਾਸਟਰ ਕੇਹਰ ਸਿੰਘ ਚੇਅਰਮੈਨ, ਹਰਨੇਕ ਸਿੰਘ ਨੱਢੇ ਸਰਪ੍ਰਸਤ, ਜਤਿੰਦਰ ਸਿੰਘ ਬੋਬੀ ਸਕੱਤਰ, ਗੁਰਬਚਨ ਸਿੰਘ ਕੈਸ਼ੀਅਰ, ਸੋਨੂੰ ਵਰਮਾ, ਰਣਵੀਰ ਸਿੰਘ ਰਾਣਾ, ਵਰਿੰਦਰ ਸਿੰਘ ਖਾਲਸਾ,ਬਿਕਰਮ ਸ਼ਰਮਾ, ਪਿ੍ਤਪਾਲ ਸਿੰਘ ਜੋਸ਼ਨ, ਭੁਪਿੰਦਰ ਸਿੰਘ ਸੰਧੇ, ਬਿੰਦਰ ਸਿੰਘ ਅਬਦਾਲ, ਨਰਿੰਦਰ ਢੋਟ, ਹਰਦੀਪ ਸਿੰਘ, ਗੁਰਮੇਲ ਸਿੰਘ, ਹਰਭਜਨ ਸਿੰਘ ਅਤੇ ਬਾਵਾ ਹਾਂਡਾ ਆਦਿ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵੱਡੇ ਘੱਲੂਘਾਰੇ ਦੇ ਸ਼ਹੀਦ ਸਿੰਘਾਂ ਦੀ ਯਾਦ 'ਚ ਮੁਫ਼ਤ ਖ਼ੂਨ ਜਾਂਚ ਕੈਂਪ ਅਗਲੀ ਖ਼ਬਰ ਭਾਜਪਾ ਦੀ ਸਿਖਲਾਈ ਮਹਾਂ ਅਭਿਆਨ ਨੂੰ ਲੈ ਕੇ ਹੋਈ ਮੀਟਿੰਗ
Ad Position 24