21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਦੀ ਰੈਵੀਨਿਊ ਪਟਵਾਰ ਯੂਨੀਅਨ ਦਾ ਵਫ਼ਦ ਐਸ.ਡੀ..ਐਮ. ਨੂੰ ਮਿਲਿਆ

Ad Position 21
No active advertisement
27-02-2026
ਮਲੇਰਕੋਟਲਾ, 26 ਫ਼ਰਵਰੀ (ਮੁਹੰਮਦ ਹਨੀਫ਼ ਥਿੰਦ) - ਦੀ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਮਲੇਰਕੋਟਲਾ ਦਾ ਇੱਕ ਵਫ਼ਦ ਅਹਿਮਦਗੜ੍ਹ ਦੇ ਨਵ-ਨਿਯੁਕਤ ਐਸ.ਡੀ..ਐਮ. ਸ੍ਰੀ ਹਰਬੰਸ ਸਿੰਘ ਨੂੰ ਮਿਲਿਆ | ਅੱਜ ਇੱਥੇ ਉਪਰੋਕਤ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਪਰਮਜੀਤ ਸਿੰਘ ਨਾਰੀਕੇ ਨੇ ਦੱਸਿਆ ਕਿ ਪਟਵਾਰ ਯੂਨੀਅਨ ਵਲੋਂ ਉਨ੍ਹਾਂ ਦਾ ਅਹੁਦਾ ਸੰਭਾਲਣ ਤੇ ਫੁੱਲਾਂ ਦੇ ਬੁੱਕਿਆਂ ਨਾਲ ਸਵਾਗਤ ਕੀਤਾ ਗਿਆ | ਜ਼ਿਲ੍ਹਾ ਪ੍ਰੈੱਸ ਸਕੱਤਰ ਪਰਮਜੀਤ ਸਿੰਘ ਨੇ ਹੋਰ ਦੱਸਿਆ ਕਿ ਜ਼ਿਲ੍ਹੇ ਭਰ ਅੰਦਰ ਪਟਵਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ ਇਸ ਮੌਕੇ ਪਰਮਜੀਤ ਸਿੰਘ ਸਹਾਇਕ ਦਫ਼ਤਰ ਕਾਨੂੰਗੋ, ਕਰਮਜੀਤ ਸਿੰਘ ਸਬ ਰਜਿਸਟਰਾਰ, ਕਰਨ ਅਜੇਪਾਲ ਸਿੰਘ ਪਟਵਾਰੀ ਅਤੇ ਸਮੂਹ ਤਹਿਸੀਲ ਸਟਾਫ਼ ਅਹਿਮਦਗੜ੍ਹ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮੁਫ਼ਤ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਸਾਲਾਨਾ ਜੋੜ ਮੇਲੇ ਮੌਕੇ ਕਰਵਾਏ ਗੁਰਬਾਣੀ ਕੰਠ ਅਤੇ ਦਸਤਾਰ ਮੁਕਾਬਲੇ
Ad Position 24