ਸੁਨਾਮ ਊਧਮ ਸਿੰਘ ਵਾਲਾ, 26 ਫਰਵਰੀ (ਰੁਪਿੰਦਰ ਸਿੰਘ ਸੱਗੂ) - ਜ਼ਲਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਵਾਲੇ ਮਹਾਨ ਯੋਧੇ ਸ਼ਹੀਦ ਊਧਮ ਸਿੰਘ ਦਾ ਵੀਰਤਾ ਦਿਵਸ ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ ਮੇਨ ਵਲੋਂ ਇੱਕ ਮਾਰਚ ਨੂੰ ਸਥਾਨਕ ਸ਼ਿਵ ਨਿਕੇਤਨ ਧਰਮਸ਼ਾਲਾ ਵਿਖੇ ਮਨਾਇਆ ਜਾਵੇਗਾ | ਇਸ ਸਮਾਗਮ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਮਨਦੀਪ ਸਿੰਘ ਜੋਸ਼ਨ ਨੇ ਦੱਸਿਆ ਕਿ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਅਮਨ ਅਰੋੜਾ ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਜਗਦੀਪ ਸਿੰਘ ਗੋਲਡੀ ਕੰਬੋਜ ਵਿਧਾਇਕ ਜਲਾਲਾਬਾਦ, ਮੁਹੰਮਦ ਜਮੀਲ ਉਲ ਰਹਿਮਾਨ ਵਿਧਾਇਕ ਮਲੇਰਕੋਟਲਾ, ਡਾ. ਮਲਕੀਤ ਸਿੰਘ ਥਿੰਦ ਚੇਅਰਮੈਨ ਪੱਛੜੀਆਂ ਸ਼੍ਰੇਣੀਆਂ ਪੰਜਾਬ, ਸੰਦੀਪ ਸਿੰਘ ਕੋੜਾ ਚਾਂਸਲਰ ਐਸ ਐਸ ਯੂ ਸਕਿੱਲ ਯੂਨੀਵਰਸਿਟੀ, ਨਿਸ਼ਾਨਾ ਸਿੰਘ ਟੋਨੀ ਪ੍ਰਧਾਨ ਨਗਰ ਕੌਂਸਲ ਅਤੇ ਸੁਰੇਸ਼ ਕੰਬੋਜ ਉੱਤਰਾਖੰਡ ਸਕੱਤਰ ਅਖਿਲ ਭਾਰਤੀ ਕੰਬੋਜ ਸਭਾ ਸ਼ਾਮਿਲ ਹੋਣਗੇ | ਉਨ੍ਹਾਂ ਦੱਸਿਆ ਕਿ ਸਮਾਗਮ ਤੋਂ ਪਹਿਲਾ ਚੇਤਨਾ ਮਾਰਚ ਕੱਢਿਆ ਜਾਵੇਗਾ ਜੋ ਸ਼ਿਵ ਨਿਕੇਤਨ ਤੋਂ ਸ਼ੁਰੂ ਹੋ ਕੇ ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਜਾਵੇਗਾ | ਇਸ ਮੌਕੇ ਉਨ੍ਹਾਂ ਦੇ ਨਾਲ ਮਾਸਟਰ ਕੇਹਰ ਸਿੰਘ ਚੇਅਰਮੈਨ, ਹਰਨੇਕ ਸਿੰਘ ਨੱਢੇ ਸਰਪ੍ਰਸਤ, ਜਤਿੰਦਰ ਸਿੰਘ ਬੋਬੀ ਸਕੱਤਰ, ਗੁਰਬਚਨ ਸਿੰਘ ਕੈਸ਼ੀਅਰ, ਸੋਨੂੰ ਵਰਮਾ, ਰਣਵੀਰ ਸਿੰਘ ਰਾਣਾ, ਵਰਿੰਦਰ ਸਿੰਘ ਖਾਲਸਾ,ਬਿਕਰਮ ਸ਼ਰਮਾ, ਪਿ੍ਤਪਾਲ ਸਿੰਘ ਜੋਸ਼ਨ, ਭੁਪਿੰਦਰ ਸਿੰਘ ਸੰਧੇ, ਬਿੰਦਰ ਸਿੰਘ ਅਬਦਾਲ, ਨਰਿੰਦਰ ਢੋਟ, ਹਰਦੀਪ ਸਿੰਘ, ਗੁਰਮੇਲ ਸਿੰਘ, ਹਰਭਜਨ ਸਿੰਘ ਅਤੇ ਬਾਵਾ ਹਾਂਡਾ ਆਦਿ ਮੈਂਬਰ ਹਾਜ਼ਰ ਸਨ |