21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਵੱਡੇ ਘੱਲੂਘਾਰੇ ਦੇ ਸ਼ਹੀਦ ਸਿੰਘਾਂ ਦੀ ਯਾਦ 'ਚ ਮੁਫ਼ਤ ਖ਼ੂਨ ਜਾਂਚ ਕੈਂਪ

Ad Position 21
No active advertisement
ਅਜੀਤ ਡੈਸਕ 27-02-2026
ਸੰਦੌੜ, 26 ਫਰਵਰੀ (ਜਸਵੀਰ ਸਿੰਘ ਜੱਸੀ) - ਵੱਡੇ ਘੱਲੂਘਾਰੇ ਦੇ 35 ਹਜ਼ਾਰ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਸਾਲਾਨਾ ਸਮਾਗਮ ਦੌਰਾਨ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਗੁਰੂ ਨਾਨਕ ਕੰਪਿਊਟਰਾਈਜ਼ਡ ਲੈਬਾਰਟਰੀਆਂ ਪਿੰਡ ਸ਼ੇਰਗੜ੍ਹ ਚੀਮਾ ਵਿਖੇ ਲੋੜਵੰਦ ਮਰੀਜ਼ਾਂ ਲਈ ਮੁਫ਼ਤ ਖ਼ੂਨ ਜਾਂਚ ਕੈਂਪ ਲਗਾਇਆ ਗਿਆ, ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕੈਂਪ ਦੇ ਪ੍ਰਬੰਧਕ ਡਾ. ਮਨਦੀਪ ਖ਼ੁਰਦ ਨੇ ਦੱਸਿਆ ਕਿ ਹਰ ਸਾਲ ਦੀ ਲਗਾਏ ਖ਼ੂਨ ਜਾਂਚ ਕੈਂਪ ਦੌਰਾਨ ਇਲਾਕੇ ਦੇ ਵੱਡੀ ਗਿਣਤੀ ਵਿਚ ਲੋੜਵੰਦ ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤੀ | ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਸਰੀਰ ਦੇ ਹਰ ਪ੍ਰਕਾਰ ਦੇ ਸੈੱਲ ਦੇ ਟੈੱਸਟ, ਖ਼ੂਨ ਗਾੜੇ੍ਹ ਦੇ ਟੈੱਸਟ, ਲੀਵਰ ਦੇ ਟੈੱਸਟ, ਗੁਰਦਿਆਂ ਦੇ ਟੈੱਸਟ, ਸ਼ੂਗਰ ਦੇ ਟੈੱਸਟ, ਇਨਫੈਕਸ਼ਨ ਦੇ ਟੈੱਸਟ ਤੋਂ ਆਦਿ ਟੈੱਸਟ ਮਰੀਜ਼ਾਂ ਦੇ ਬਿਲਕੁਲ ਫ਼ਰੀ ਕੀਤੇ ਗਏ | ਇਸ ਮੌਕੇ ਕੈਂਪ ਦਾ ਉਦਘਾਟਨ ਉੱਘੇ ਵਾਤਾਵਰਨ ਪ੍ਰੇਮੀ ਇੰਟਰਨੈਸ਼ਨਲ ਪੀਸ ਐਵਾਰਡੀ ਇੰਦਰਜੀਤ ਸਿੰਘ ਮੁੰਡੇ ਚੇਅਰਮੈਨ ਕੇ. ਐਸ ਗਰੁੱਪ ਨੇ ਆਪਣੇ ਕਰ ਕਮਲਾ ਨਾਲ ਕੀਤਾ | ਇਸ ਮੌਕੇ ਇੰਦਰਜੀਤ ਸਿੰਘ ਮੁੰਡੇ ਨੇ ਕਿਹਾ ਕਿ ਲੋੜਵੰਦਾਂ ਦੀ ਭਲਾਈ ਕੀਤੇ ਜਾ ਰਹੇ ਕਾਰਜ ਬਹੁਤ ਸ਼ਲਾਘਾਯੋਗ ਹਨ ਇਸ ਤਰ੍ਹਾਂ ਦੇ ਕਾਰਜਾਂ ਕਰਨਾ ਬਹੁਤ ਹੀ ਪਰਉਪਕਾਰੀ ਕਾਰਜ ਹਨ | ਇਸ ਮੌਕੇ ਵੈਦ ਨਰਿੰਦਰ ਸਿੰਘ ਦੁੱਲਮਾ, ਟਰੱਕ ਯੂਨੀਅਨ ਸੰਦੌੜ ਦੇ ਪ੍ਰਧਾਨ ਸੰਤੋਖ ਸਿੰਘ ਦਸੋਦਾ ਸਿੰਘ ਵਾਲਾ, ਸਮਾਜਸੇਵੀ ਸਾਬਰ ਜੋਸ ਮਲੇਰਕੋਟਲਾ, ਗਗਨਦੀਪ ਸਿੰਘ ਖ਼ੁਰਦ, ਪ੍ਰਭਪਿੰਦਰ ਸਿੰਘ ਬਾਠਾਂ ਤੋਂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਬਖਸ਼ਪੁਰਾ ਵਿਖੇ ਧਾਰਮਿਕ ਦੀਵਾਨ ਅੱਜ ਤੋਂ ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਦਾ ਬਹਾਦਰੀ ਦਿਵਸ ਸਮਾਗਮ ਪਹਿਲੀ ਮਾਰਚ ਨੂੰ
Ad Position 24