21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਗੁਰਬਖਸ਼ਪੁਰਾ ਵਿਖੇ ਧਾਰਮਿਕ ਦੀਵਾਨ ਅੱਜ ਤੋਂ

Ad Position 21
No active advertisement
ਅਜੀਤ ਡੈਸਕ 27-02-2026
ਸ਼ੇਰਪੁਰ, 26 ਫਰਵਰੀ (ਜੋਸ਼ੀ) - ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਪ੍ਰਸਿੱਧ ਸਿੱਖ ਪ੍ਰਚਾਰਕ ਭਾਈ ਬਲਜੀਤ ਸਿੰਘ ਦਾਦੂਵਾਲ ਦੇ ਧਾਰਮਿਕ ਦੀਵਾਨ ਗੁਰਦੁਆਰਾ ਸਾਹਿਬ, ਪਿੰਡ ਗੰਡਾ ਸਿੰਘ ਵਾਲਾ (ਗੁਰਬਖਸ਼ਪੁਰਾ) ਵਿਖੇ 27, 28 ਫਰਵਰੀ ਅਤੇ 1 ਮਾਰਚ ਨੂੰ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਕਮੇਟੀ ਦੇ ਖ਼ਜ਼ਾਨਚੀ ਹਰਪਾਲ ਸਿੰਘ ਪੋਪੀ ਨੇ ਦੱਸਿਆ ਕਿ ਧਾਰਮਿਕ ਦੀਵਾਨ ਹਰ ਰੋਜ਼ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਸਜਾਏ ਜਾਣਗੇ | 1 ਮਾਰਚ ਨੂੰ ਸਵੇਰੇ 10 ਵਜੇ ਅੰਮਿ੍ਤ ਸੰਚਾਰ ਵੀ ਕਰਵਾਇਆ ਜਾਵੇਗਾ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਵਿਚ ਪਹੁੰਚ ਕੇ ਗੁਰਬਾਣੀ ਅਤੇ ਸਿੱਖ ਇਤਿਹਾਸ ਦਾ ਲਾਹਾ ਪ੍ਰਾਪਤ ਕਰਨ | ਇਸ ਮੌਕੇ ਪ੍ਰਧਾਨ ਬਹਾਦਰ ਸਿੰਘ, ਹਰਪਾਲ ਸਿੰਘ ਪੋਪੀ, ਜਸਬੀਰ ਸਿੰਘ ਜੱਸੀ, ਗੁਰਸੇਵਕ ਸਿੰਘ, ਪਰਮਦੀਪ ਸਿੰਘ, ਆਕਾਸ਼ਦੀਪ ਸਿੰਘ, ਕਰਨੈਲ ਸਿੰਘ ਕੱਟੁ ਵਾਲੇ, ਗੁਰਜੰਟ ਸਿੰਘ ਸੰਧੂ, ਗੁਰਮੇਲ ਸਿੰਘ ਚੀਮਾ, ਅਮਰਜੀਤ ਸਿੰਘ ਖਹਿਰਾ, ਕੁਲਜੀਤ ਸਿੰਘ ਸੋਨੀ, ਮਨਿੰਦਰ ਸਿੰਘ ਚੀਮਾ, ਹਾਕਮ ਸਿੰਘ, ਗੁਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਕਾਮਰੇਡ, ਭੁਪਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸਾਲਾਨਾ ਜੋੜ ਮੇਲੇ ਮੌਕੇ ਕਰਵਾਏ ਗੁਰਬਾਣੀ ਕੰਠ ਅਤੇ ਦਸਤਾਰ ਮੁਕਾਬਲੇ ਅਗਲੀ ਖ਼ਬਰ ਵੱਡੇ ਘੱਲੂਘਾਰੇ ਦੇ ਸ਼ਹੀਦ ਸਿੰਘਾਂ ਦੀ ਯਾਦ 'ਚ ਮੁਫ਼ਤ ਖ਼ੂਨ ਜਾਂਚ ਕੈਂਪ
Ad Position 24