21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਬੜੂ ਸਾਹਿਬ ਯੂਨੀਵਰਸਿਟੀ ਦੇ ਵਿਦਿਆਰਥੀ 'ਨੈਤਿਕ ਸਿੱਖਿਆ' ਪ੍ਰੀਖਿਆ 'ਚੋਂ ਮੋਹਰੀ

Ad Position 21
No active advertisement
ਅਜੀਤ ਡੈਸਕ 27-02-2026
ਸੰਗਰੂਰ, ਧਰਮਗੜ੍ਹ 26 ਫਰਵਰੀ (ਸੁਖਵਿੰਦਰ ਸਿੰਘ ਫੁੱਲ, ਗੁਰਜੀਤ ਸਿੰਘ ਚਹਿਲ) - ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਧਿਆਨ ਚ ਰੱਖਦਿਆਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਦੇ ਚੰਡੀਗੜ੍ਹ ਜ਼ੋਨ ਵਲੋਂ ਇੰਟਰਨਲ ਯੂਨੀਵਰਸਿਟੀ ਬੜੂ ਸਾਹਿਬ ਵਿਖੇ ਇੱਕ ਪ੍ਰੀਖਿਆ ਲਈ ਗਈ ਸੀ, ਜਿਸ ਦਾ ਮੁੱਖ ਮਕਸਦ ਨੌਵੇਂ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਵਿਦਿਆਰਥੀਆਂ ਨੂੰ ਜਾਣੂੰ ਕਰਵਾਉਣਾ ਸੀ | ਉਕਤ ਪ੍ਰੀਖਿਆ 'ਚ ਇੰਟਰਨਲ ਯੂਨੀਵਰਸਿਟੀ ਬੜੂ ਸਾਹਿਬ ਦੀਆਂ ਵਿਦਿਆਰਥਣਾਂ ਨੇ ਵਧ ਚੜ੍ਹ ਕੇ ਹਿੱਸਾ ਲੈ ਕੇ ਚੰਡੀਗੜ੍ਹ ਜ਼ੋਨ ਦੇ ਨਤੀਜਿਆਂ 'ਚੋਂ ਸ਼ਰਨਦੀਪ ਕੌਰ ਬੀ.ਏ., ਪਰਦੀਪ ਕੌਰ ਪੀ.ਐਚ.ਡੀ. ਖੁਸ਼ਪ੍ਰੀਤ ਕੌਰ ਬੀ.ਏ. ਅਤੇ ਵੰਦਨਾ ਬੀ.ਐਸ.ਸੀ. ਸਾਈਕਾਲੋਜੀ ਨੇ ਪੁਜ਼ੀਸ਼ਨਾਂ ਹਾਸਲ ਕਰਕੇ ਯੂਨੀਵਰਸਿਟੀ ਦਾ ਨਾਂਅ ਰੌਸ਼ਨ ਕੀਤਾ | ਉਕਤ ਵਿਦਿਆਰਥਣਾਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦੇ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਡਾ. ਟੀ.ਐਸ. ਬੈਨੀਪਾਲ ਅਤੇ ਦਾਖਲਾ ਡਾਇਰੈਕਟਰ ਬਲਰਾਜ ਸਿੰਘ ਚਹਿਲ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦਾ ਬੱਚਿਆ ਨੂੰ ਆਪਣੇ ਕੀਮਤੀ ਵਿਰਸੇ ਨਾਲ ਜੋੜਨ ਦੇ ਕੀਤੇ ਉਪਰਾਲੇ ਲਈ ਧੰਨਵਾਦ ਕਰਦਿਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਵਧਾਈ ਦਿੱਤੀ | ਇਸ ਮੌਕੇ ਗੁਰਤੇਜ ਸਿੰਘ ਮੁਖੀ ਪੰਜਾਬੀ ਵਿਭਾਗ, ਡਾ. ਨੀਲਮ ਵਰਮਾ ਮੁਖੀ ਸਾਈਕਾਲੋਜੀ ਵਿਭਾਗ ਅਤੇ ਯੂਨੀਵਰਸਿਟੀ ਸਟਾਫ਼ ਮੌਜੂਦ ਸੀ |
Ad Position 22
No active advertisement
ਪਿਛਲੀ ਖ਼ਬਰ ਰਾਮਾਇਣ ਦੇ ਪਾਠ ਪਹਿਲੀ ਮਾਰਚ ਤੋਂ ਅਗਲੀ ਖ਼ਬਰ ਸਾਲਾਨਾ ਜੋੜ ਮੇਲੇ ਮੌਕੇ ਕਰਵਾਏ ਗੁਰਬਾਣੀ ਕੰਠ ਅਤੇ ਦਸਤਾਰ ਮੁਕਾਬਲੇ
Ad Position 24