21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਵਫਦ ਨਵੇਂ ਐਸ.ਡੀ.ਐਮ. ਤਰਸੇਮ ਚੰਦ ਨੂੰ ਮਿਲਿਆ

Ad Position 21
No active advertisement
ਅਜੀਤ ਡੈਸਕ 27-02-2026
ਸੰਗਰੂਰ, 26 ਫਰਵਰੀ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਤਹਿਸੀਲ ਕੰਪਲੈਕਸ ਵਿਖੇ ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਸਏਸ਼ਨ ਦਾ ਵਫਦ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੂਬਾਈ ਪੈਨਸ਼ਨਰ ਆਗੂ ਸ੍ਰੀ ਰਾਜ ਕੁਮਾਰ ਅਰੋੜਾ ਦੀ ਅਗਵਾਈ ਵਿੱਚ ਸੰਗਰੂਰ ਦੇ ਨਵੇਂ ਆਏ ਐਸ. ਡੀ. ਐਮ. ਸ੍ਰੀ ਤਰਸੇਮ ਚੰਦ ਪੀ. ਸੀ. ਐਸ. ਨੂੰ ਉਨ੍ਹਾਂ ਦੇ ਦਫਤਰ ਵਿਖੇ ਮਿਲਿਆ ਅਤੇ ਉਨ੍ਹਾਂ ਨੂੰ ਸੰਗਰੂਰ ਵਿਖੇ ਬਤੌਰ ਐਸ. ਡੀ. ਐਮ. ਲੱਗਣ 'ਤੇ ਜੀ ਆਇਆਂ ਕਹਿੰਦੇ ਹੋਏ ਸਵਾਗਤ ਕੀਤਾ | ਵਫਦ ਵਿੱਚ ਐਸੋਸੀਸਏਸ਼ਨ ਦੇ ਚੇਅਰਮੈਨ ਸ੍ਰੀ ਰਵਿੰਦਰ ਸਿੰਘ ਗੁੱਡੂ, ਵਾਈਸ ਚੇਅਰਮੈਨ ਲਾਲ ਚੰਦ ਸੈਣੀ, ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਸੇਖੋਂ, ਡਾ. ਮਨਮੋਹਨ ਸਿੰਘ, ਜਸਬੀਰ ਸਿੰਘ ਖਾਲਸਾ, ਕਿਸ਼ੌਰੀ ਲਾਲ, ਮੁੱਖ ਸਲਾਹਕਾਰ ਆਰ. ਐਲ. ਪਾਂਧੀ, ਮੀਤ ਪ੍ਰਧਾਨ ਰਜਿੰਦਰ ਸਿੰਘ ਤੱਗੜ (ਚੰਗਾਲ) ਜਨਰਲ ਸਕੱਤਰ ਕੰਵਲਜੀਤ ਸਿੰਘ, ਵਿੱਤ ਸਕੱਤਰ ਸੁਰਿੰਦਰ ਸਿੰਘ ਸੋਢੀ, ਸਕੱਤਰ ਅਸ਼ੋਕ ਡੱਲਾ, ਆਰਗੇਨਾਈਜੇਸ਼ਨ ਸਕੱਤਰ ਰਾਜ ਕੁਮਾਰ ਬਾਂਸਲ ਅਤੇ ਹਰਚਰਨ ਸਿੰਘ, ਜਗਦੀਸ਼ ਰਾਏ ਸਿੰਗਲਾ, ਰਘੁਨਾਥ ਸ਼ਰਮਾ ਆਦਿ ਮੌਜੂਦ ਸਨ | ਐਸ.ਡੀ.ਐਮ. ਤਰਸੇਮ ਚੰਦ ਨੇ ਐਸੋਸੀਏਸ਼ਨ ਵੱਲੋ ਕੀਤੇਜਾਂਦੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਵਫਦ ਨੂੰ ਬਹੁਤ ਮਾਨ ਸਨਮਾਨ ਨਾਲ ਮਿਲੇ | ਉਨ੍ਹਾਂ ਕਿਹਾ ਕਿ ਸੀਨੀਅਰ ਸਿਟੀਜਨ, ਪੈਨਸ਼ਨਰ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਹਰ ਤਰ੍ਹਾਂ ਦਾ ਮਾਨ-ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਮਾਸਟਰ ਅਥਲੈਟਿਕਸ ਮੁਕਾਬਲੇ 'ਚੋਂ ਅਥਲੀਟ ਸੁਖਦੇਵ ਸ਼ਰਮਾ ਨੇ ਜਿੱਤੇ ਤਗਮੇ ਅਗਲੀ ਖ਼ਬਰ ਦਿੜ੍ਹਬਾ ਰਿਜ਼ਰਵ ਹਲਕੇ 'ਚ ਸਿਆਸੀ ਅਟਕਲਾਂ ਦਾ ਬਾਜ਼ਾਰ ਗਰਮ
Ad Position 24