21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਟਰੱਕ ਆਪ੍ਰੇਟਰ ਐਸੋਸੀਏਸ਼ਨ ਦਿੜ੍ਹਬਾ ਦੀ ਚੋਣ ਪਹਿਲੀ ਮਾਰਚ ਨੂੰ

Ad Position 21
No active advertisement
ਅਜੀਤ ਡੈਸਕ 27-02-2026
ਦਿੜ੍ਹਬਾ ਮੰਡੀ, 26 ਫਰਵਰੀ (ਹਰਬੰਸ ਸਿੰਘ ਛਾਜਲੀ)- ਦੀ ਟਰੱਕ ਅਪਰੇਟਰ ਐਸੋਸੀਏਸ਼ਨ ਦਿੜ੍ਹਬਾ ਦੇ ਪ੍ਰਧਾਨ ਦੀ ਚੋਣ 1 ਮਾਰਚ ਨੂੰ ਹੋਵੇਗੀ | ਪ੍ਰਧਾਨ ਅਵਤਾਰ ਸਿੰਘ ਤਾਰੀ ਸਮੂਰਾਂ ਨੇ ਐਸੋਸੀਏਸ਼ਨ ਦੇ ਇੱਕ ਸਾਲ ਦਾ ਹਿਸਾਬ-ਕਿਤਾਬ ਰੱਖਿਆ | ਜਿਸ 'ਤੇ ਕੁੱਝ ਹੰਗਾਮਾ ਹੋਇਆ | ਜਲਦੀ ਹੀ ਅਪਰੇਟਰ ਸ਼ਾਂਤ ਹੋ ਗਏ | ਹਿਸਾਬ ਕਿਤਾਬ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਸਨ | ਪ੍ਰਧਾਨ ਅਵਤਾਰ ਸਿੰਘ ਤਾਰੀ ਨੇ ਕਿਹਾ ਕਿ ਅਪਰੇਟਰਾਂ ਦੇ ਮਿਹਨਤ ਦਾ ਪੈਸਾ ਹੁੰਦਾ ਹੈ, ਜਿਸ ਕਰਕੇ ਅਪਰੇਟਰਾਂ ਦੇ ਪੈਸੇ ਦੀ ਕਿਤੇ ਵੀ ਦੁਰਵਰਤੋਂ ਨਹੀਂ ਹੋਣ ਦਿੱਤੀ | ਹਿਸਾਬ ਕਿਤਾਬ ਤੋਂ ਬਾਅਦ ਪ੍ਰਧਾਨ ਦੀ ਚੋਣ ਲਈ 1 ਮਾਰਚ ਨਿਸ਼ਚਿਤ ਕੀਤੀ ਗਈ | ਪ੍ਰਧਾਨਗੀ ਲਈ ਦੋ ਉਮੀਦਵਾਰ ਚੋਣ ਮੈਦਾਨ ਵਿੱਚ ਆ ਗਏ ਹਨ | ਸਾਬਕਾ ਪ੍ਰਧਾਨ ਅਜੈ ਸਿੰਗਲਾ ਅਤੇ ਜਸਵੀਰ ਸਿੰਘ ਜੱਸੀ ਉਮੀਦਵਾਰ ਹਨ | ਜਿੰਨਾ 'ਚ ਸਖ਼ਤ ਮੁਕਾਬਲਾ ਹੋਵੇਗਾ | ਥਾਣਾ ਮੁਖੀ ਇੰਸਪੈਕਟਰ ਕਮਲਦੀਪ ਸਿੰਘ ਨੇ ਕਿਹਾ ਕਿ ਹਿਸਾਬ ਕਿਤਾਬ ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ | ਜਿਸ ਕਰਕੇ ਕਰਕੇ ਸ਼ਾਂਤੀ ਰਹੀ | ਚੋਣ ਲਈ ਵੀ ਪੁਖ਼ਤਾ ਸੁਰੱਖਿਆ ਪ੍ਰਬੰਧ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਸ਼ੇਰਗੜ੍ਹ ਚੀਮਾ ਵਿਖੇ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਸੰਪੰਨ ਅਗਲੀ ਖ਼ਬਰ ਮਾਸਟਰ ਅਥਲੈਟਿਕਸ ਮੁਕਾਬਲੇ 'ਚੋਂ ਅਥਲੀਟ ਸੁਖਦੇਵ ਸ਼ਰਮਾ ਨੇ ਜਿੱਤੇ ਤਗਮੇ
Ad Position 24