21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਕੇਂਦਰ ਅਤੇ ਸੂਬਾ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ ਮਨਰੇਗਾ ਬਚਾਓ ਰੈਲੀ- ਚੱਕ

Ad Position 21
No active advertisement
ਅਜੀਤ ਡੈਸਕ 27-02-2026
• 28 ਨੂੰ ਹੋ ਰਹੀ ਮਨਰੇਗਾ ਬਚਾਓ ਰੈਲੀ ਸੰਬੰਧੀ ਲੋਕਾਂ ਚ ਭਾਰੀ ਉਤਸ਼ਾਹ
ਸ਼ੇਰਪੁਰ, 26 ਫ਼ਰਵਰੀ (ਮੇਘ ਰਾਜ ਜੋਸ਼ੀ) - ਆਲ ਇੰਡੀਆ ਕਾਂਗਰਸ ਦੇ ਸੀਨੀਅਰ ਆਗੂ ਅਤੇ ਕੇਂਦਰ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ 28 ਫਰਵਰੀ ਨੂੰ ਬਰਨਾਲਾ ਵਿਖੇ ਹੋ ਰਹੀ ਮਨਰੇਗਾ ਬਚਾਓ ਵਿਸ਼ਾਲ ਰੈਲੀ ਨੂੰ ਲੈ ਕੇ ਕਿਸਾਨਾਂ, ਮਜ਼ਦੂਰਾਂ ਅਤੇ ਪਾਰਟੀ ਵਰਕਰਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਰੈਲੀ ਦਾ ਵਿਸ਼ਾਲ ਇਕੱਠ ਪੰਜਾਬ 'ਚੋਂ ਆਮ ਆਦਮੀ ਪਾਰਟੀ ਦੀ ਸਰਕਾਰ ਦਾ 2027 'ਚ ਸਫ਼ਾਇਆ ਕਰਨ ਦਾ ਮੁੱਢ ਬੰਨ੍ਹੇਗਾ | ਇਹ ਵਿਚਾਰ ਵਿਧਾਨ ਸਭਾ ਹਲਕਾ ਮਹਿਲਕਲਾਂ ਦੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਸਿੰਘ ਚੱਕ ਨੇ ਸ਼ੇਰਪੁਰ ਵਿਖੇ ਵਿਚਾਰ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਬਰਨਾਲਾ ਵਿਖੇ ਹੋ ਰਹੀ ਇਹ ਮਨਰੇਗਾ ਬਚਾਓ ਰੈਲੀ ਇਤਿਹਾਸਿਕ ਸਾਬਤ ਹੋਵੇਗੀ | ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਮਨਰੇਗਾ ਯੋਜਨਾ ਨੂੰ ਕਮਜ਼ੋਰ ਕਰਨ ਅਤੇ ਇਸ ਨੂੰ ਬਦਲਵੇਂ ਰੂਪ 'ਚ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਕਿ ਗਰੀਬ ਅਤੇ ਮਜ਼ਦੂਰ ਵਰਗ ਦੇ ਅਧਿਕਾਰਾਂ ਤੇ ਸਿੱਧਾ ਹਮਲਾ ਹੈ |
ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਮਨਰੇਗਾ ਨੂੰ ਨਵੇਂ ਨਾਮ ਹੇਠ ਲਿਆ ਕੇ ਮਜ਼ਦੂਰਾਂ ਦੇ ਹੱਕਾਂ ਨੂੰ ਘਟਾਉਣ ਦੀ ਯੋਜਨਾ ਬਣਾ ਰਹੀ ਹੈ, ਜਿਸ ਨਾਲ ਪਿੰਡਾਂ ਦੀ ਆਰਥਿਕਤਾ ਤੇ ਨਾਕਾਰਤਮਕ ਅਸਰ ਪਵੇਗਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਤੋਂ ਮਜ਼ਦੂਰਾਂ, ਕਿਸਾਨਾਂ ਅਤੇ ਪਿਛੜੇ ਵਰਗਾਂ ਦੀ ਆਵਾਜ਼ ਬਣੀ ਹੈ | ਉਨ੍ਹਾਂ ਹਲਕੇ ਦੇ ਪਿੰਡ- ਪਿੰਡ ਮੀਟਿੰਗਾਂ ਕਰ ਕੇ ਲੋਕਾਂ ਨੂੰ ਅਪੀਲ ਕੀਤੀ ਕਿ 28 ਫਰਵਰੀ ਨੂੰ ਕਾਫ਼ਲਿਆਂ ਸਮੇਤ ਬਰਨਾਲਾ ਪੁੱਜ ਕੇ ਇਸ ਇਤਿਹਾਸਿਕ ਰੈਲੀ ਦਾ ਹਿੱਸਾ ਬਣਨ ਅਤੇ ਮਜ਼ਦੂਰ ਵਰਗ ਦੀ ਆਵਾਜ਼ ਨੂੰ ਮਜ਼ਬੂਤ ਕਰਨ |
Ad Position 22
No active advertisement
ਪਿਛਲੀ ਖ਼ਬਰ ਗਊਸ਼ਾਲਾ ਨਾਲ ਸੰਬੰਧਿਤ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ ਹੱਲ - ਸੁਖਵੀਰ ਸਿੰਘ ਅਗਲੀ ਖ਼ਬਰ ਸ਼ੇਰਗੜ੍ਹ ਚੀਮਾ ਵਿਖੇ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਸੰਪੰਨ
Ad Position 24