21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਗਊਸ਼ਾਲਾ ਨਾਲ ਸੰਬੰਧਿਤ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ ਹੱਲ - ਸੁਖਵੀਰ ਸਿੰਘ

Ad Position 21
No active advertisement
ਅਜੀਤ ਡੈਸਕ 27-02-2026
ਧੂਰੀ, 26 ਫਰਵਰੀ (ਸੰਜੇ ਲਹਿਰੀ, ਧਾਂਦਰਾ, ਭੁੱਲਰ)-ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਗਊਸ਼ਾਲਾ ਪੰਚਵਟੀ ਰੋਡ ਧੂਰੀ ਦਾ ਦੌਰਾ ਕਰ ਕੇ ਉੱਥੇ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਗਊਸ਼ਾਲਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ | ਮੀਟਿੰਗ ਦੌਰਾਨ ਓ.ਐਸ.ਡੀ. ਸੁਖਵੀਰ ਸਿੰਘ ਨੇ ਕਮੇਟੀ ਮੈਂਬਰਾਂ ਵਲੋਂ ਰੱਖੇ ਗਏ ਮਸਲਿਆਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਗਊਸ਼ਾਲਾ ਨਾਲ ਸੰਬੰਧਿਤ ਹਰੇਕ ਮਸਲੇ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਧੂਰੀ ਹਲਕੇ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਖ਼ੁਦ ਧੂਰੀ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਰੰਤਰ ਸਮੀਖਿਆ ਕਰ ਰਹੇ ਹਨ ਅਤੇ ਹਰੇਕ ਪੋ੍ਰਜੈਕਟ ਦੀ ਰੋਜ਼ਾਨਾ ਰਿਪੋਰਟ ਪ੍ਰਾਪਤ ਕਰ ਰਹੇ ਹਨ | ਓ.ਐਸ.ਡੀ. ਨੇ ਕਿਹਾ ਕਿ ਧੂਰੀ ਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਹ 24 ਘੰਟੇ ਉਪਲਬਧ ਹਨ ਅਤੇ ਕੋਈ ਵੀ ਨਾਗਰਿਕ ਕਿਸੇ ਵੀ ਸਮੇਂ ਆਪਣੀ ਸਮੱਸਿਆ ਉਨ੍ਹਾਂ ਦੇ ਧਿਆਨ ਵਿਚ ਲਿਆ ਸਕਦਾ ਹੈ | ਉਨ੍ਹਾਂ ਭਰੋਸਾ ਦਿਵਾਇਆ ਕਿ ਲੋਕ-ਭਲਾਈ ਅਤੇ ਪਸ਼ੂ-ਕਲਿਆਣ ਨਾਲ ਜੁੜੇ ਹਰੇਕ ਮਸਲੇ ਦਾ ਸਮੇਂ-ਸਿਰ ਅਤੇ ਸੰਵੇਦਨਸ਼ੀਲਤਾ ਨਾਲ ਨਿਪਟਾਰਾ ਕੀਤਾ ਜਾਵੇਗਾ | ਇਸ ਮੌਕੇ ਰਮਨਦੀਪ ਸਿੰਘ, ਸੰਦੀਪ ਬਾਂਸਲ, ਸੁਰੇਸ਼ ਬਾਂਸਲ, ਐਮ.ਸੀ. ਪੁਸ਼ਪਿੰਦਰ ਸ਼ਰਮਾ, ਡਿੱਕੀ ਗੋਇਲ, ਮੁਕੇਸ਼ ਬਾਂਸਲ, ਸੁਰੇਸ਼ ਕੁਮਾਰ, ਪਿ੍ੰਸ ਤੇ ਹੈਪੀ ਸਮੇਤ ਗਊਸ਼ਾਲਾ ਦੀ ਕਮੇਟੀ ਹੋਰ ਮੈਂਬਰ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਅਹਿਮਦਗੜ੍ਹ ਸਿਵਲ ਹਸਪਤਾਲ ਅਪਗ੍ਰੇਡ ਹੋ ਕੇ ਜਲਦ ਬਣੇਗਾ ਡਵੀਜ਼ਨਲ ਹਸਪਤਾਲ ਅਗਲੀ ਖ਼ਬਰ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ ਮਨਰੇਗਾ ਬਚਾਓ ਰੈਲੀ- ਚੱਕ
Ad Position 24