21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਕਿਸਾਨ ਮਜ਼ਦੂਰ ਐਸੋਸੀਏਸ਼ਨ ਪੰਜਾਬ ਵਲੋਂ ਭੱਠਾ ਮਜ਼ਦੂਰਾਂ ਦੀ ਲੁੱਟ ਖ਼ਿਲਾਫ਼ ਸੰਘਰਸ਼ ਦਾ ਐਲਾਨ

Ad Position 21
No active advertisement
ਅਜੀਤ ਡੈਸਕ 27-02-2026
ਸੰਗਰੂਰ, 26 ਫਰਵਰੀ (ਚੌਧਰੀ ਨੰਦ ਲਾਲ ਗਾਂਧੀ) - ਕਿਸਾਨ ਮਜ਼ਦੂਰ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਸੰਗਰੂਰ ਦੀ ਅਹਿਮ ਮੀਟਿੰਗ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਦਿਲਵਰ ਖਾਨ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿੱਚ ਭੱਠਾ ਮਜ਼ਦੂਰਾਂ ਦੇ ਚੱਲ ਰਹੇ ਸੰਘਰਸ਼ ਅਤੇ ਅਗਲੇ ਪ੍ਰੋਗਰਾਮ ਬਾਰੇ ਵਿਸਥਾਰ ਨਾਲ ਵਿਚਾਰ ਕੀਤਾ ਗਿਆ | ਜਥੇਬੰਦੀ ਵੱਲੋਂ ਐਲਾਨ ਕੀਤਾ ਗਿਆ ਕਿ 28 ਫਰਵਰੀ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਪਹੁੰਚ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਦੇ ਨਾਲ ਹੀ ਆਪਣਾ ਰੋਸ ਦਰਜ ਕਰਵਾਉਂਦਿਆਂ ਬਡਬਰ ਟੋਲ ਪਲਾਜ਼ਾ ਸਵੇਰੇ 8 ਵਜੇ ਤੋਂ 10 ਵਜੇ ਤੱਕ ਦੋ ਘੰਟਿਆਂ ਲਈ ਆਮ ਜਨਤਾ ਵਾਸਤੇ ਮੁਫ਼ਤ ਕੀਤਾ ਜਾਵੇਗਾ | ਇਸ ਦੇ ਨਾਲ ਹੀ ਅੱਜ ਐਸ.ਡੀ.ਐਮ. ਸੰਗਰੂਰ ਨੂੰ ਵੀ ਮੰਗ ਪੱਤਰ ਦੇ ਕੇ ਸਮੱਸਿਆ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਮਜ਼ਦੂਰਾਂ ਨਾਲ ਹੋ ਰਹੀ ਨਾਇਨਸਾਫ਼ੀ ਵੱਲ ਧਿਆਨ ਦਿਵਾਇਆ ਗਿਆ | ਇਸ ਮੌਕੇ ਸੂਬਾ ਪ੍ਰਧਾਨ ਕੁਲਦੀਪ ਸਿੰਘ ਨੀਟੂ ਕੋਟ ਧਰਮੂੰ, ਮੀਡੀਆ ਐਡਵਾਈਜ਼ਰ ਪੰਜਾਬ ਗੁਰਜੀਤ ਸਿੰਘ, ਜਸਵਿੰਦਰ ਸਿੰਘ, ਸੌਕਤ ਅਲੀ, ਰੁਲਦੂ ਖਾਂ, ਅਬਦੁਲ ਗਫਾਰ, ਅਜੀਜ ਖਾਂ, ਜਗਸੀਰ ਖਾਂ, ਰਫੀਕ ਖਾਂ, ਬਲਕਾਰ ਸਿੰਘ ਅਤੇ ਮੁਸਤਾਕ ਖਾਨ ਸਮੇਤ ਵੱਡੀ ਗਿਣਤੀ ਵਿੱਚ ਮਜ਼ਦੂਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮੋਰਚੇ ਵਲੋਂ ਭਾਰਤ-ਅਮਰੀਕਾ ਵਪਾਰਕ ਸਮਝੌਤੇ ਸਮੇਤ ਮਹੱਤਵਪੂਰਨ ਮੁੱਦਿਆਂ ਵਿਰੁੱਧ ਸੰਘਰਸ਼ ਦਾ ਐਲਾਨ ਅਗਲੀ ਖ਼ਬਰ ਅਹਿਮਦਗੜ੍ਹ ਸਿਵਲ ਹਸਪਤਾਲ ਅਪਗ੍ਰੇਡ ਹੋ ਕੇ ਜਲਦ ਬਣੇਗਾ ਡਵੀਜ਼ਨਲ ਹਸਪਤਾਲ
Ad Position 24