21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਤਰਸੇਮ ਕਲਸੀ ਬਣੇ ਆਪ ਬੀ.ਸੀ ਵਿੰਗ ਦੇ ਹਲਕਾ ਕੋਆਰਡੀਨੇਟਰ <br/>

Ad Position 21
No active advertisement
ਅਜੀਤ ਡੈਸਕ 27-02-2026
ਧੂਰੀ, 26 ਫਰਵਰੀ (ਸੰਜੇ ਲਹਿਰੀ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਤਰਸੇਮ ਕਲਸੀ ਨੂੰ ਪਿਛਲੇ ਸਮੇਂ ਦੌਰਾਨ ਪਾਰਟੀ ਵਿੱਚ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਬਦਲੇ ਪਾਰਟੀ ਵੱਲੋਂ ਬੀ ਸੀ ਵਿੰਗ ਦਾ ਹਲਕਾ ਧੂਰੀ ਦਾ ਕੁਆਰਡੀਨੇਟਰ ਲਗਾਇਆ ਗਿਆ ਹੈ | ਆਪਣੀ ਇਸ ਨਿਯੁਕਤੀ ਬਾਰੇ ਗੱਲਬਾਤ ਕਰਦਿਆਂ ਸ੍ਰੀ ਤਰਸੇਮ ਕਲਸੀ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਬੀ ਸੀ ਵਿੰਗ ਦਾ ਹਲਕਾ ਕੋਆਰਡੀਨੇਟਰ ਲਗਾਇਆ ਗਿਆ ਹੈ ਜਿਸ ਦੇ ਚੱਲਦਿਆਂ ਉਹ ਪਛੜੀਆਂ ਸ਼੍ਰੇਣੀਆਂ ਦੀ ਭਲਾਈ ਨੂੰ ਲੈ ਕੇ ਹਮੇਸ਼ਾ ਯਤਨਸ਼ੀਲ ਰਹਿਣਗੇ | ਉਨ੍ਹਾਂ ਮੁੱਖ ਮੰਤਰੀ ਦੇ ਓ ਐਸ ਡੀ ਸੁਖਬੀਰ ਸਿੰਘ ਸੁੱਖੀ, ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਚੇਅਰਮੈਨ ਰਾਜਵੰਤ ਸਿੰਘ ਘੁੱਲੀ ਆਦਿ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੇ ਪ੍ਰਚਾਰ ਪ੍ਰਸਾਰ ਨੂੰ ਹੋਰ ਬੁਲੰਦੀਆਂ ਤੇ ਲੈ ਕੇ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਸਪਤਾਲ ਨੂੰ ਅਪਗ੍ਰੇਡ ਕਰਨ ਦਾ ਰਾਹ ਹੋਇਆ ਪੱਧਰਾ - ਪ੍ਰਧਾਨ ਵਿਕਾਸ ਕਿ੍ਸ਼ਨ <br/> ਅਗਲੀ ਖ਼ਬਰ ਕਿਸਾਨ ਮੋਰਚੇ ਵਲੋਂ ਭਾਰਤ-ਅਮਰੀਕਾ ਵਪਾਰਕ ਸਮਝੌਤੇ ਸਮੇਤ ਮਹੱਤਵਪੂਰਨ ਮੁੱਦਿਆਂ ਵਿਰੁੱਧ ਸੰਘਰਸ਼ ਦਾ ਐਲਾਨ
Ad Position 24