21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਡੈਮੋਕਰੈਟਿਕ ਮਨਰੇਗਾ ਫ਼ਰੰਟ ਵਲੋਂ ਹੋਵੇਗਾ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 27-02-2026
ਸੁਨਾਮ ਊਧਮ ਸਿੰਘ ਵਾਲਾ, 26 ਫਰਵਰੀ (ਧਾਲੀਵਾਲ, ਭੁੱਲਰ) - ਡੈਮੋਕ੍ਰੇਟਿਕ ਮਨਰੇਗਾ ਫ਼ਰੰਟ (ਡੀ ਐਮ ਐਫ) ਵਲੋਂ ਜਥੇਬੰਦੀ ਦੀ ਆਗੂ ਹਰਪਾਲ ਕੌਰ ਰਵਿਦਾਸਪੁਰਾ ਟਿੱਬੀ ਦੀ ਅਗਵਾਈ ਵਿਚ ਵੱਖ-ਵੱਖ ਪਿੰਡਾਂ ਵਿਚ ਜਨਤਕ ਰੈਲੀਆ ਕੀਤੀਆਂ ਗਈਆਂ | ਇਨ੍ਹਾਂ ਰੈਲੀਆਂ ਵਿਚ 7 ਮਾਰਚ ਨੂੰ ਨਵੀਂ ਅਨਾਜ ਮੰਡੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਡੈਮੋਕਰੈਟਿਕ ਮਨਰੇਗਾ ਫ਼ਰੰਟ (ਡੀ. ਐਮ. ਐਫ.) ਵਲੋਂ ਮਗਨਰੇਗਾ ਕਾਨੂੰਨ ਖ਼ਤਮ ਕਰ ਕੇ ਨਵਾਂ ਵਿਕਸਤ ਭਾਰਤ ਜੀ ਰਾਮ ਜੀ ਕਾਨੂੰਨ ਬਣਾਉਣ ਦੇ ਵਿਰੋਧ ਵਿਚ ਕੇਂਦਰ ਦੀ ਨਰਿੰਦਰ ਮੋਦੀ ਖ਼ਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ ਕਰਨ ਨੂੰ ਲੈ ਕੇ ਮਜ਼ਦੂਰਾਂ ਨੂੰ ਲਾਮਬੰਦ ਕੀਤਾ ਗਿਆ | ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਡੈਮੋਕਰੈਟਿਕ ਮਨਰੇਗਾ ਫ਼ਰੰਟ ਪੰਜਾਬ ਦੇ ਆਗੂਆਂ ਹਰਪਾਲ ਕੌਰ ਟਿੱਬੀ, ਗੁਰਸੇਵਕ ਸਿੰਘ ਧਰਮਗੜ੍ਹ, ਅਜੀਤ ਸਿੰਘ ਟਿੱਬੀ ਅਤੇ ਆਈ.ਡੀ.ਪੀ. ਦੇ ਸੂਬਾ ਆਗੂਆਂ ਕਰਨੈਲ ਸਿੰਘ ਜਖੇਪਲ, ਸੂਬਾ ਪ੍ਰਧਾਨ ਦਰਸ਼ਨ ਸਿੰਘ ਧਨੇਠਾ, ਚੰਦ ਸਿੰਘ ਰੋਗਲਾ, ਰੁਪਿੰਦਰ ਕੌਰ ਨਮੋਲ ਅਤੇ ਬਲਵੀਰ ਸਿੰਘ ਖੇੜੀਨਾਗਾ ਵਲੋਂ ਕਿਹਾ ਕਿ ਕੇਂਦਰ ਦੀ ਕੇਂਦਰ ਦੀ ਮੋਦੀ ਸਰਕਾਰ ਨੇ ਮਨਰੇਗਾ ਕਾਨੂੰਨ ਨੂੰ ਖ਼ਤਮ ਕਰ ਕੇ ਵੀ ਬੀ ਜੀ ਰਾਮ ਜੀ ਕਾਨੂੰਨ ਬਣਾ ਕੇ ਗ਼ਰੀਬ ਲੋਕਾਂ ਦੇ ਰਿਜ਼ਕ 'ਤੇ ਵੱਡਾ ਹਮਲਾ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਭਾਈ ਮੂਲ ਚੰਦ ਯਾਦਗਾਰੀ ਸਾਲਾਨਾ ਜੋੜ ਮੇਲੇ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਅਗਲੀ ਖ਼ਬਰ ਸਰਕਾਰੀ ਹਸਪਤਾਲ ਨੂੰ ਅਪਗ੍ਰੇਡ ਕਰਨ ਦਾ ਰਾਹ ਹੋਇਆ ਪੱਧਰਾ - ਪ੍ਰਧਾਨ ਵਿਕਾਸ ਕਿ੍ਸ਼ਨ <br/>
Ad Position 24